ਸਾਡੇ ਨਾਲ ਸ਼ਾਮਲ

Follow us

10 C
Chandigarh
Thursday, January 22, 2026
More
    Home Breaking News Mansa News: ਸ...

    Mansa News: ਸਰਦੂਲਗੜ੍ਹ ਤੋਂ ਵੱਡੀ ਖ਼ਬਰ, 70 ਪਰਿਵਾਰ ਅਕਾਲੀ ਦਲ ਛੱਡ ਕੇ ਕਾਂਗਰਸ ’ਚ ਹੋਏ ਸ਼ਾਮਲ

    Mansa News

    Mansa News: ਸਰਦੂਲਗੜ੍ਹ (ਗੁਰਜੀਤ ਸ਼ੀਂਹ)। ਵਿਧਾਨ ਸਭਾ ਹਲਕਾ ਸਰਦੂਲਗੜ੍ਹ ਦੇ ਪਿੰਡ ਦੂਲੋਵਾਲ ਵਿਖੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਵੱਡੀ ਗਿਣਤੀ ’ਚ ਅਕਾਲੀ ਦਲ ਦੇ ਵਰਕਰਾਂ ਨੇ ਕਾਂਗਰਸ ਪਾਰਟੀ ਚ ਸ਼ਮੂਲੀਅਤ ਕੀਤੀ ਹੈ। ਵੇਰਵਿਆਂ ਅਨੁਸਾਰ ਇੱਥੇ 1992 ਤੋਂ ਸਵਰਗੀ ਕਾਂਗਰਸ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਸੁਖਵਿੰਦਰ ਸਿੰਘ ਸੁੱਖੀ ਤੇ ਨੇੜਲੇ ਸਾਥੀ ਕਾਕਾ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਸੋਢੀ ਆਦਿ ਦੇ ਕਹਿਣ ਤੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਸਨ।

    Read Also : Telecom Regulatory Authority: ਕੀ ਤੁਹਾਨੂੰ ਵੀ ਆਉਂਦੇ ਹਨ ਬੇਵਕਤੇ ਤੇ ਅਣਚਾਹੇ ਫੋਨ, ਤਾਂ ਤੁਹਾਡੇ ਲਈ ਚੰਗੀ ਖ਼ਬਰ

    ਕਾਫੀ ਸਮਾਂ ਸ਼੍ਰੋਮਣੀ ਇਕਾਈ ਦਲ ’ਚ ਰਹਿੰਦਿਆਂ ਕਾਕਾ ਸਿੰਘ ਨੇ ਪਿੰਡ ਦੂਲੋਵਾਲ ਸਰਪੰਚ ਦੀ ਚੋਣ ਲੜੀ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਬਲਵਿੰਦਰ ਸਿੰਘ ਭੂੰਦੜ ਅਤੇ ਉਨ੍ਹਾਂ ਦੇ ਪੁੱਤਰ ਦਿਲਰਾਜ ਸਿੰਘ ਭੂੰਦੜ ਵੱਲੋਂ ਬਣਦਾ ਮਾਨ ਸਨਮਾਨ ਨਾ ਦੇਣ ’ਤੇ ਸਰਪੰਚੀ ਦੀ ਚੋਣ ਹਾਰਨ ਤੋਂ ਬਾਅਦ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਅਜੀਤ ਇੰਦਰ ਸਿੰਘ ਮੋਫਰ ਅਤੇ ਉਹਨਾਂ ਦੇ ਪੁੱਤਰ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਬਿਕਰਮ ਮੋਫਰ ਦੀ ਅਗਵਾਈ ਚ ਪਿੰਡ ਭੂੰਦੜ ਤੋਂ ਬਾਅਦ ਅੱਜ ਦੂਲੋਵਾਲ ਵਿਖੇ 70 ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਆਦਿ ਨੂੰ ਛੱਡ ਕੇ ਕਾਂਗਰਸ ਪਾਰਟੀ ਜੁਆਇਨ ਕਰ ਲਈ ਹੈ। Mansa News

    ਇਸ ਮੌਕੇ ਜ਼ਿਲ੍ਹਾ ਪਰੀਸ਼ਦ ਦੇ ਚੇਅਰਮੈਨ ਬਿਕਰਮ ਮੋਫਰ ਨੇ ਸ਼ਾਮਲ ਹੋਏ 70 ਪਰਿਵਾਰਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਤੇ ਉਹਨਾਂ ਨੂੰ ਜਿੱਥੇ ਕਾਂਗਰਸ ਪਾਰਟੀ ਚ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ। ਉੱਥੇ ਉਨ੍ਹਾਂ ਦੇ ਕੰਮਾਂ ਕਾਰਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤੇ ਜਾਣਗੇ।ਇਸ ਮੌਕੇ ਉਹਨਾਂ ਕਾਂਗਰਸ ਪਾਰਟੀ ਦੇ ਹੱਕ ਚ ਨਾਹਰੇਬਾਜ਼ੀ ਵੀ ਕੀਤੀ। ਇਸ ਮੌਕੇ ਉਹਨਾਂ ਦੇ ਨਾਲ ਬਲਵਿੰਦਰ ਸਿੰਘ, ਜੱਗਾ ਚੱਕੀਵਾਲਾ, ਬਿੰਦਰ ਖਾਲਸਾ ਦੂਲੋਵਾਲ, ਸੁੰਖੀ ਭੰਮਾ, ਤੇ ਕਾਲਾ ਸਿੰਘ ਭੰਮੇ ਕਲਾ, ਬਿੰਦਰ ਕੌਰਵਾਲਾ ਆਦਿ ਹਾਜ਼ਰ ਸਨ।

    LEAVE A REPLY

    Please enter your comment!
    Please enter your name here