National Lok Adalat: ਕੌਮੀ ਲੋਕ ਅਦਾਲਤ ’ਚ 7029 ਕੇਸਾਂ ਦਾ ਹੋਇਆ ਨਿਬੇੜਾ

National Lok Adalat
National Lok Adalat: ਕੌਮੀ ਲੋਕ ਅਦਾਲਤ ’ਚ 7029 ਕੇਸਾਂ ਦਾ ਹੋਇਆ ਨਿਬੇੜਾ

National Lok Adalat: ਲੋਕ ਅਦਾਲਤ ’ਚ 9744 ਕੇਸਾਂ ’ਚੋਂ 7029 ਕੇਸਾਂ ਦਾ ਹੋਇਆ ਨਿਪਟਾਰਾ

National Lok Adalat: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਰੇ ਭਾਰਤ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ। ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਿਸਟਰ ਜਸਟਿਸ ਸ੍ਰੀ ਦੀਪਕ ਸਿੱਬਲ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਸਹਿਤ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸ੍ਰੀ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਾਹਿਬ ਫਰੀਦਕੋਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਿਸ ਗੁਰਪ੍ਰੀਤ ਕੌਰ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਵੱਲੋਂ ਇਸ ਜ਼ਿਲ੍ਹੇ ਦੀਆਂ ਅਦਾਲਤਾਂ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ ਜਿਸ ਦੇ ਤਹਿਤ ਜ਼ਿਲ੍ਹਾ ਫਰੀਦਕੋਟ ਦੀਆਂ ਅਦਾਲਤਾਂ ਵਿੱਚ 9 ਬੈਂਚ, ਸਥਾਈ ਲੋਕ ਅਦਾਲਤ ਵਿਖੇ 1 ਬੈਂਚ, ਸਬ ਡਵੀਜਨ ਜੈਤੋ ਵਿਖੇ 2 ਬੈਂਚ ਬਣਾਇਆ ਗਿਆ ।

ਇਸ ਤੋਂ ਇਲਾਵਾ ਰੈਵੇਨਿਊ ਅਦਾਲਤਾਂ ਦੇ ਵੀ ਬੈਂਚ ਲਗਾਏ ਗਏ । ਇਸ ਲੋਕ ਅਦਾਲਤ ਵਿੱਚ 9744 ਕੇਸਾਂ ਵਿੱਚੋਂ 7029 ਕੇਸਾਂ ਦਾ ਨਿਪਟਾਰਾ ਕਰਕੇ 15,46,93,492/-ਰੁਪਏ ਦਾ ਅਤੇ ਇਸ ਵਿਚੋਂ ਪ੍ਰੀ ਲਿਟੀਗੇਸ਼ਨ ਸਟੇਜ਼ ਤੇ 7874 ਕੇਸਾਂ ਵਿਚੋਂ 5923 ਕੇਸਾਂ ਦਾ ਨਿਪਟਾਰਾ ਕਰਕੇ 28.67,064/- ਰੁਪਏ ਦਾ ਅਵਾਰਡ ਪਾਸ ਕੀਤਾ ਗਿਆ । ਇਸ ਲੋਕ ਅਦਾਲਤ ਵਿੱਚ ਵੱਖ-ਵੱਖ ਤਰ੍ਹਾਂ ਦੇ ਕੇਸਾਂ ਦਾ ਜਿਵੇਂ ਕਿ ਦੀਵਾਨੀ ਕੇਸ, ਰਾਜੀਨਾਮਾ ਹੋਣ ਯੋਗ ਫੌਜਦਾਰੀ ਕੇਸ, ਚੈੱਕ ਬਾਊਂਸ, ਰਿਕਵਰੀ ਦੇ ਕੇਸ, ਟ੍ਰੈਫਿਕ ਚਲਾਨ ਅਤੇ ਘਰੇਲੂ ਝਗੜਿਆਂ ਦੇ ਕੇਸ ਅਤੇ ਪ੍ਰੀ ਲਿਟੀਗੇਟਿਵ ਕੇਸਾਂ ਦਾ ਨਿਪਟਾਰਾ ਧਿਰਾਂ ਦੀ ਆਪਸੀ ਸਹਿਮਤੀ ਦੇ ਨਾਲ ਕੀਤਾ ਗਿਆ। National Lok Adalat

ਇਹ ਵੀ ਪੜ੍ਹੋ: Coronavirus: ਸਿਹਤ ਮੰਤਰਾਲੇ ਨੇ ਕੋਰੋਨਾ ਸੰਬੰਧੀ ਐਡਵਾਈਜ਼ਰੀ ਕੀਤੀ ਜਾਰੀ, ਪਿਛਲੇ 20 ਦਿਨਾਂ ਤੋਂ ਬੰਗਲੁਰੂ ’ਚ ਮਾਮਲੇ …

ਇਸ ਮੌਕੇ ਸੈਸ਼ਨਜ਼ ਜੱਜ ਸਾਹਿਬ ਨੇ ਸੰਬੋਧਨ ਕਰਦਿਆਂ ਹੋਇਆ ਦੱਸਿਆ ਕਿ ਲੋਕ ਅਦਾਲਤ ਵਿੱਚ ਫੈਸਲਾ ਹੋਏ ਕੇਸਾਂ ਦੀ ਕੋਈ ਅਪੀਲ ਦਲੀਲ ਨਹੀਂ ਹੈ । ਲੋਕ ਅਦਾਲਤ ਵਿੱਚ ਹੋਏ ਫੈਸਲੇ ਨੂੰ ਡਿਕਰੀ ਦੀ ਮਾਨਤਾ ਪ੍ਰਾਪਤ ਹੈ ਅਤੇ ਇਹ ਫੈਸਲੇ ਤਸੱਲੀਬਖਸ਼ ਹੁੰਦੇ ਹਨ ਅਤੇ ਧਿਰਾਂ ਨੂੰ ਮੁੱਕਦਮੇ ਬਾਜ਼ੀ ਤੋਂ ਮੁਕਤੀ ਮਿਲਦੀ ਹੈ ਅਤੇ ਹੋਰ ਕਈ ਮਾਨਸਿਕ ਪਰੇਸ਼ਾਨੀਆਂ ਤੋਂ ਧਿਰਾਂ ਨੂੰ ਮੁਕਤੀ ਮਿਲਦੀ ਹੈ।

ਇਸ ਤੋਂ ਇਲਾਵਾ ਜੱਜ ਸਾਹਿਬ ਨੇ ਮਿਡੀਏਸ਼ਨ ਸੈਂਟਰ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮਿਡੀਏਸ਼ਨ ਸੈਂਟਰ ਵਿਖੇ ਲੋਕ ਆਪਣੇ ਕੇਸਾਂ ਫੈਸਲਾ ਆਪਸੀ ਰਾਜੀਨਾਮੇ ਨਾਲ ਕਰਵਾ ਸਕਦੇ ਹਨ ਅਤੇ ਜੋ ਲੋਕ ਅਦਾਲਤ ਵਿੱਚ ਕੇਸ ਕਰਨ ਤੋਂ ਅਸਮਰਥ ਉਹ ਵੀ ਮਿਡੀਏਸ਼ਨ ਸੈਂਟਰ ਵਿੱਚ ਦਰਖਾਸਤ ਦੇ ਕੇ ਅਪਣੇ ਕੇਸ ਦੀ ਸੁਣਵਾਈ ਕਰਵਾ ਸਕਦੇ ਹਨ ਅਤੇ ਆਪਸੀ ਰਾਜ਼ੀਨਾਮੇ ਨਾਲ ਆਪਣੇ ਝਗੜੇ ਨੂੰ ਖਤਮ ਕਰ ਸਕਦੇ ਹਨ। National Lok Adalat

ਇਹ ਵੀ ਪੜ੍ਹੋ: Bhakra Canal News Patiala: ਭਾਖੜਾ ਨਹਿਰ ’ਚ ਪਿਆ ਵੱਡਾ ਪਾੜ, ਪਾੜ ਪੂਰਨ ’ਚ ਲੱਗਿਆ ਪ੍ਰਸ਼ਾਸਨ, ਸ਼ਾਹ ਸਤਿਨਾਮ ਜੀ ਗਰੀਨ…

ਮਿਡੀਏਸ਼ਨ ਵਿੱਚ ਫੈਸਲਾ ਹੋਏ ਕੇਸਾਂ ਵਿਚ ਧਿਰਾਂ ਦਾ ਆਪਸੀ ਭਾਈਚਾਰਾ ਬਣਿਆ ਰਹਿੰਦਾ ਹੈ । ਹੋਰ ਕੇਸਾਂ ਤੋਂ ਇਲਾਵਾ ਅੱਜ ਮਿਸ ਸ਼ੈਪੀ ਚੌਧਰੀ ਵਧੀਕ ਸਿਵਲ ਜੱਜ ਸੀਨੀਅਰ ਡਵੀਜਨ, ਫਰੀਦਕੋਟ ਵੱਲੋਂ ਇੱਕ ਦਿਵਾਨੀ ਕੇਸ ਜੋ ਕਿ ਸਾਲ 2012 ਦੇ ਵਿੱਚ ਦਾਇਰ ਹੋਇਆ ਸੀ ਅਤੇ ਜੋ ਮਿਤੀ 16.02.2013 ਨੂੰ ਇਕਤਰਫਾ ਡਿਕਰੀ ਹੋ ਗਿਆ ਸੀ।

ਇਸ ਤੋਂ ਬਾਅਦ ਮਿਤੀ 19.7.2024 ਉੱਤਰਦਾਈ ਧਿਰ ਵੱਲੋਂ ਦਰਖਾਸਤ ਦੇ ਕੇ ਕੇਸ ਦੁਬਾਰਾ ਸ਼ੁਰੂ ਕਰਨ ਦੀ ਬੇਨਤੀ ਕੀਤੀ ਗਈ ਜਿਸ ਵਿੱਚ ਕੇਸ ਕਰਨ ਵਾਲਾ ਵੀ ਪੇਸ਼ ਹੋ ਗਿਆ ਅਤੇ ਮਾਨਯੋਗ ਅਦਾਲਤ ਵੱਲੋਂ ਦੋਵਾਂ ਧਿਰਾਂ ਨੂੰ ਸਮਝਾਉਂਦੇ ਹੋਏ ਕੇਸ ਦਾ ਰਾਜੀਨਾਮਾ ਕੀਤਾ ਗਿਆ ਅਤੇ ਕੇਸ ਕਰਨ ਵਾਲੇ ਵੱਲੋਂ ਕੇਸ ਵਾਪਸ ਕਰਵਾਇਆ ਗਿਆ ।

ਇਸ ਤਰ੍ਹਾਂ ਨਾਲ ਅਦਾਲਤ ਵੱਲੋਂ ਸਬੰਧਤ ਧਿਰਾਂ ਵਿਚ ਰਾਜੀਨਾਮਾ ਕਰਵਾਉਂਦੇ ਹੋਏ, ਸਾਲ 2013 ਦਾ ਝਗੜਾ ਖਤਮ ਕੀਤਾ ਗਿਆ। ਇਸ ਦੇ ਨਾਲ ਹੀ ਮਾਨਯੋਗ ਸੀ. ਜੇ. ਐਮ. ਮਿਸ ਗੁਰਪ੍ਰੀਤ ਕੌਰ ਵੱਲੋਂ ਦਫਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਵੱਲੋਂ ਦਿੱਤੀਆਂ ਜਾਂਦੀਆਂ ਸੁਵਿਧਾਵਾਂ ਬਾਰੇ ਵੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਅੰਤ ਵਿੱਚ ਜੱਜ ਸਾਹਿਬਾਨ ਨੇ ਲੋਕਾਂ ਨੂੰ ਸਬੰਧਨ ਕਰਦੇ ਹੋਏ ਕਿਹਾ ਕਿ ਝਗੜੇ ਮੁਕਾਉ ਪਿਆਰ ਵਧਾਉ”ਲੋਕ ਅਦਾਲਤਾਂ ਰਾਹੀਂ ਸਸਤਾ ਤੇ ਛੇਤੀ ਨਿਆ ਪਾਓ। National Lok Adalat