ਕਰਮਚਾਰੀਆਂ ਨੂੰ ਲੱਗ ਗਈਆਂ ਮੌਜਾਂ, ਵਧ ਗਿਆ ਮਹਿੰਗਾਈ ਭੱਤਾ

Post office scheme

7th Pay Commission

ਨਵੀਂ ਦਿੱਲੀ (ਏਜੰਸੀ)। ਕਰਮਚਾਰੀਆਂ (Employees) ਨੂੰ ਮਹਿੰਗਾਈ ਭੱਤੇ ਨੂੰ ਲੈ ਕੇ ਖੁਸ਼ਖਬਰੀ ਮਿਲ ਰਹੀ ਹੈ। ਹੁਣ ਮੱਧ ਪ੍ਰਦੇਸ਼ ਸਰਕਾਰ ਦੇ ਮੁਲਾਜ਼ਮਾਂ ਨੂੰ ਵੱਡੀ ਖਬਰ ਮਿਲੀ ਹੈ। ਸੂਬੇ ਦੇ ਮੁੱਖ ਮੰਤਰੀ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਸੂਬੇ ਦੇ ਸਰਕਾਰੀ ਮੁਲਾਜਮਾਂ ਨੂੰ ਜਨਵਰੀ ਤੋਂ ਕੇਂਦਰ ਸਰਕਾਰ ਦੇ ਬਰਾਬਰ 42 ਫੀਸਦੀ ਮਹਿੰਗਾਈ ਭੱਤਾ (7th Pay Commission, DA Hike) ਮਿਲੇਗਾ। ਮੱਧ ਪ੍ਰਦੇਸ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਸ ਸਾਲ ਜਨਵਰੀ ਤੋਂ ਰਾਜ ਦੇ ਕਰਮਚਾਰੀਆਂ ਦੇ ਮਹਿੰਗਾਈ ਭੱਤੇ ਨੂੰ ਚਾਰ ਫ਼ੀਸਦੀ ਵਧਾ ਕੇ 42 ਫੀਸਦੀ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਦੇ ਮੁਲਾਜ਼ਮਾਂ ਨੂੰ ਕੇਂਦਰ ਸਰਕਾਰ ਦੇ ਬਰਾਬਰ ਮਹਿੰਗਾਈ ਭੱਤਾ ਮਿਲੇਗਾ।

ਚੌਹਾਨ ਨੇ ਕਿਹਾ, ‘‘…. ਮੈਂ ਪਿਛਲੇ ਦਿਨੀਂ ਐਲਾਨ ਕੀਤਾ ਸੀ ਕਿ ਅਸੀਂ ਕੇਂਦਰ ਦੇ ਬਰਾਬਰ ਸੂਬੇ ਦੇ ਮੁਲਾਜ਼ਮਾਂ ਨੂੰ ਮਹਿੰਗਾਈ ਭੱਤਾ ਦੇਵਾਂਗੇ। ਅਸੀਂ ਅੱਜ ਫੈਸਲਾ ਕੀਤਾ ਹੈ ਕਿ ਅਸੀਂ ਜਨਵਰੀ ਮਹੀਨੇ ਤੋਂ ਹੀ 42 ਫੀਸਦੀ ਮਹਿੰਗਾਈ ਭੱਤਾ ਦੇਵਾਂਗੇ।’’ ਉਨ੍ਹਾਂ ਕਿਹਾ, ‘‘ਮਹਿੰਗਾਈ ਭੱਤੇ ਦਾ ਬਕਾਇਆ ਜਨਵਰੀ ਤੋਂ ਜੂਨ ਤੱਕ ਤਿੰਨ ਬਰਾਬਰ ਕਿਸਤਾਂ ਵਿੱਚ ਦਿੱਤਾ ਜਾਵੇਗਾ। (7th Pay Commission)

ਚੌਹਾਨ ਨੇ ਕਿਹਾ ਕਿ ਛੇਵਾਂ ਤਨਖਾਹ ਕਮਿਸ਼ਨ ਪ੍ਰਾਪਤ ਕਰਨ ਵਾਲੇ ਸਾਰੇ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਵਿੱਚ ਵੀ ਅਨੁਪਾਤ ਅਨੁਸਾਰ ਵਾਧਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ ਸਾਲ 2014 ਵਿੱਚ ਇਹ ਵੀ ਫੈਸਲਾ ਕੀਤਾ ਸੀ ਕਿ 30 ਸਾਲ ਦੀ ਸੇਵਾ ਪੂਰੀ ਕਰ ਚੁੱਕੇ ਮੁਲਾਜ਼ਮਾਂ ਨੂੰ ਤੀਜੀ ਵਾਰ ਤਨਖਾਹ ਸਕੇਲ ਦਿੱਤਾ ਜਾਵੇਗਾ। ਅਸੀਂ ਇਹ ਵੀ ਫੈਸਲਾ ਕੀਤਾ ਹੈ ਕਿ 1 ਜੁਲਾਈ 2023 ਤੱਕ 35 ਸਾਲ ਦੀ ਸੇਵਾ ਪੂਰੀ ਕਰ ਚੁੱਕੇ ਮੁਲਾਜਮਾਂ ਨੂੰ ਵੀ ਚੌਥੀ ਵਾਰ ਤਨਖਾਹ ਸਕੇਲ ਦਿੱਤਾ ਜਾਵੇਗਾ। ਸੂਬਾ ਸਰਕਾਰ ਦੇ ਇਸ ਫੈਸਲੇ ਨਾਲ ਸੂਬੇ ਦੇ ਕਰੀਬ ਸਾਢੇ ਸੱਤ ਲੱਖ ਮੁਲਾਜ਼ਮਾਂ ਨੂੰ ਫਾਇਦਾ ਹੋਵੇਗਾ।

ਇਹ ਵੀ ਪੜ੍ਹੋ : ਪਾਣੀ ਦਾ ਪੱਧਰ ਘਟਿਆ, ਪਰ ਮੀਂਹ ਦੇ ਹਾਈ ਅਲਰਟ ਨੇ ਚਿੰਤਾ ਵਧਾਈ

ਕੇਂਦਰੀ ਕਰਮਚਾਰੀਆਂ ਦੇ ਮਹਿੰਗਾਈ ਭੱਤੇ ਦਾ ਨਵਾਂ ਅੰਕੜਾ ਇਸ ਮਹੀਨੇ ਆਉਣ ਵਾਲਾ ਹੈ। ਇਹ ਤੈਅ ਕਰੇਗਾ ਕਿ ਅਗਲੇ ਛਿਮਾਹੀ ਵਿੱਚ ਉਨ੍ਹਾਂ ਨੂੰ ਕਿੰਨਾ ਮਹਿੰਗਾਈ ਭੱਤਾ ਮਿਲੇਗਾ। ਫਿਲਹਾਲ ਕੇਂਦਰੀ ਕਰਮਚਾਰੀਆਂ ਨੂੰ 42 ਫੀਸਦੀ ਮਹਿੰਗਾਈ ਭੱਤਾ ਮਿਲ ਰਿਹਾ ਹੈ। ਹੁਣ 1 ਜੁਲਾਈ, 2023 ਤੋਂ ਪ੍ਰਾਪਤ ਡੀਏ ਦਾ ਏਆਈਸੀਪੀਆਈ ਇੰਡੈਕਸ ਨੰਬਰ 31 ਜੁਲਾਈ ਨੂੰ ਆਵੇਗਾ। ਇਹ ਮਹਿੰਗਾਈ ਭੱਤੇ ਦੀ ਗਣਨਾ ਲਈ ਅੰਤਿਮ ਸੰਖਿਆ ਹੋਵੇਗੀ। ਹੁਣ ਤੱਕ ਇਸ ਛਿਮਾਹੀ ਦੇ ਜੋ ਅੰਕੜੇ ਆਏ ਹਨ, ਉਨ੍ਹਾਂ ਤੋਂ ਸਾਫ਼ ਹੈ ਕਿ ਮਹਿੰਗਾਈ ਭੱਤੇ ਵਿੱਚ 4 ਫੀਸਦੀ ਦਾ ਵਾਧਾ ਦੇਖਿਆ ਜਾ ਸਕਦਾ ਹੈ। ਇਸ ਕਾਰਨ ਉਸ ਦਾ ਭੱਤਾ 46 ਫੀਸਦੀ ਹੋ ਸਕਦਾ ਹੈ। (7th Pay Commission)