7th pay commission updates: ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ, ਮਹਿੰਗਾਈ ਭੱਤਾ ਜਾਣ ਕੇ ਉੱਡ ਨਾ ਜਾਣ ਫਿਊਜ਼

Pay Commission Updates
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ, ਮਹਿੰਗਾਈ ਭੱਤਾ ਜਾਣ ਕੇ ਉੱਡ ਨਾ ਜਾਣ ਫਿਊਜ਼

ਕੇਂਦਰੀ ਕਰਮਚਾਰੀਆਂ ਨੂੰ ਮਹਿੰਗਾਈ ਭੱਤੇ ਦੀ ਓਵਰਡੋਜ਼ ਮਿਲਣ ਜਾ ਰਹੀ ਹੈ

(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ ਹੈ। ਆਉਣ ਵਾਲੇ ਮਹੀਨੇ ਉਨ੍ਹਾਂ ਲਈ ਚੰਗੀ ਖ਼ਬਰ ਲੈ ਕੇ ਆ ਰਹੇ ਹਨ। ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਮਹਿੰਗਾਈ ਭੱਤੇ ਅਤੇ ਮਹਿੰਗਾਈ ਰਾਹਤ ਵਧਾਉਣ ਬਾਰੇ ਫੈਸਲਾ ਜਲਦੀ ਲਿਆ ਜਾ ਸਕਦਾ ਹੈ। ਜੁਲਾਈ 2023 ਵਿੱਚ ਬਦਲਾਅ ਹੋ ਸਕਦਾ ਹੈ। (Pay Commission Updates) ਸੂਤਰਾਂ ਦੀ ਮੰਨੀਏ ਤਾਂ ਇਸ ‘ਚ 4 ਫੀਸਦੀ ਦਾ ਵਾਧਾ ਹੋਣ ਦੀ ਉਮੀਦ ਹੈ ਅਤੇ ਇਸ ਦੇ ਐਲਾਨ ਨੂੰ ਲੈ ਕੇ ਚਰਚਾਵਾਂ ਵੀ ਗਰਮ ਹਨ।

ਇਹ ਵੀ ਪੜ੍ਹੋ : ਕੇਂਦਰ ਸਰਕਾਰ ਨੇ ਇਨ੍ਹਾਂ ਫਸਲਾਂ ‘ਤੇ MSP ਵਧਾਉਣ ਦਾ ਕੀਤਾ ਐਲਾਨ

AICPI ਇੰਡੈਕਸ ਦੇ ਮਾਰਚ ਤੱਕ ਦੇ ਅੰਕੜੇ ਆਏ ਹਨ। ਤਿੰਨ ਹੋਰ ਮਹੀਨਿਆਂ ਦੇ ਅੰਕੜੇ ਆਉਣੇ ਬਾਕੀ ਹਨ। ਇਸ ਨਾਲ DA ਸਕੋਰ ਵਿੱਚ ਵਾਧਾ ਹੋ ਸਕਦਾ ਹੈ। ਮੌਜੂਦਾ ਅੰਕੜਿਆਂ ਦੇ ਆਧਾਰ ‘ਤੇ ਮਹਿੰਗਾਈ ਭੱਤੇ ‘ਚ ਢਾਈ ਫੀਸਦੀ ਦਾ ਵਾਧਾ ਹੋਇਆ ਹੈ। ਪਰ ਅੰਤਿਮ ਅੰਕੜੇ ਆਉਣ ਤੋਂ ਬਾਅਦ ਹੀ ਸਾਰੀ ਸਥਿਤੀ ਸਪੱਸ਼ਟ ਹੋਵੇਗੀ। ਸੂਤਰਾਂ ਮੁਤਾਬਿਕ ਮਹਿੰਗਾਈ ਭੱਤੇ ‘ਚ 4 ਫੀਸਦੀ ਦਾ ਵਾਧਾ ਕੀਤਾ ਜਾਵੇਗਾ। ਇਸ ਦੇ ਨਾਲ ਹੀ ਸਤੰਬਰ ਦੀ ਪਹਿਲੀ ਕੈਬਨਿਟ ਮੀਟਿੰਗ ਵਿੱਚ ਇਸ ਦਾ ਐਲਾਨ ਕੀਤਾ ਜਾ ਸਕਦਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨਵਾਂ ਮਹਿੰਗਾਈ ਭੱਤਾ 1 ਜੁਲਾਈ 2023 ਤੋਂ ਲਾਗੂ ਹੋਵੇਗਾ। ਇਸ ਐਲਾਨ ਤੋਂ ਬਾਅਦ ਸਤੰਬਰ ਦੇ ਤਨਖਾਹ ਸਕੇਲ ਵਿੱਚ ਵਧੇ ਹੋਏ ਡੀਏ ਨੂੰ ਜੋੜ ਕੇ ਮੁਲਾਜ਼ਮਾਂ ਨੂੰ ਲਾਭ ਦਿੱਤਾ ਜਾਵੇਗਾ। ਮੌਜੂਦਾ ਡੀ.ਏ ਦਾ ਫਰਕ ਬਕਾਏ ਸਮੇਤ ਅਦਾ ਕੀਤਾ ਜਾਵੇਗਾ। ਫਿਲਹਾਲ ਕੇਂਦਰੀ ਕਰਮਚਾਰੀਆਂ ਨੂੰ 42 ਫੀਸਦੀ ਮਹਿੰਗਾਈ ਭੱਤਾ ਮਿਲ ਰਿਹਾ ਹੈ। (Pay Commission Updates)

4 ਫੀਸਦੀ ਦੇ ਵਾਧੇ ਮਹਿੰਗਾਈ ਭੱਤਾ ਵਧ ਕੇ ਹੋ ਜਾਵੇਗਾ 46 ਫੀਸਦੀ (Pay Commission Updates)

ਸੂਚਕਾਂਕ ਦੇ ਰੁਝਾਨ ਨੂੰ ਦੇਖਦੇ ਹੋਏ ਮਹਿੰਗਾਈ ਭੱਤੇ ‘ਚ 4 ਫੀਸਦੀ ਵਾਧੇ ਦਾ ਅਨੁਮਾਨ ਹੈ। 4 ਫੀਸਦੀ ਦੇ ਵਾਧੇ ਨਾਲ ਕੇਂਦਰੀ ਕਰਮਚਾਰੀਆਂ ਦਾ ਮਹਿੰਗਾਈ ਭੱਤਾ ਵਧ ਕੇ 46 ਫੀਸਦੀ ਹੋ ਜਾਵੇਗਾ। ਕੇਂਦਰੀ ਕਰਮਚਾਰੀਆਂ ਦਾ ਮਹਿੰਗਾਈ ਭੱਤਾ AICPI ਸੂਚਕਾਂਕ ਨਾਲ ਜੁੜਿਆ ਹੋਇਆ ਹੈ। ਹੁਣ ਤੱਕ ਆਏ ਅੰਕੜਿਆਂ ਤੋਂ ਸਾਫ਼ ਹੈ ਕਿ ਮਹਿੰਗਾਈ ਭੱਤੇ ਵਿੱਚ ਵੱਡਾ ਉਛਾਲ ਦੇਖਣ ਨੂੰ ਮਿਲ ਸਕਦਾ ਹੈ।

ਜਿਕਰਯੋਗ ਹੈ ਕਿ ਮਹਿੰਗਾਈ ਭੱਤੇ ਵਿੱਚ ਵਾਧਾ ਜਨਵਰੀ ਅਤੇ ਜੁਲਾਈ ਤੋਂ ਲਾਗੂ ਹੁੰਦਾ ਹੈ। ਪਰ ਇਨ੍ਹਾਂ ਦਾ ਐਲਾਨ ਮਾਰਚ ਅਤੇ ਸਤੰਬਰ ਮਹੀਨੇ ਵਿੱਚ ਕੀਤਾ ਜਾਂਦਾ ਹੈ। ਜਨਵਰੀ 2023 ਲਈ ਵਧੇ ਹੋਏ ਮਹਿੰਗਾਈ ਭੱਤੇ ਦਾ ਐਲਾਨ 24 ਮਾਰਚ ਨੂੰ ਕੀਤਾ ਗਿਆ ਸੀ। ਇਸ ਦੇ ਨਾਲ ਹੀ ਹੁਣ ਜੁਲਾਈ 2023 ਲਈ ਮਹਿੰਗਾਈ ਭੱਤਾ ਵਧਾਉਣ ਦਾ ਐਲਾਨ ਸਤੰਬਰ ਦੀ ਪਹਿਲੀ ਕੈਬਨਿਟ ਵਿੱਚ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ।