8 ਨਸ਼ਾ ਤਸਕਰਾਂ ਨੂੰ 105 ਗ੍ਰਾਮ 66 ਮਿਲੀਗ੍ਰਾਮ ਹੈਰੋਇਨ ਅਤੇ 25,890 ਰਪੁਏ ਡਰੱਗ ਮਨੀ ਸਮੇਤ ਕੀਤਾ ਕਾਬੂ | Drug Smugglers Arrested
Drug Smugglers Arrested: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਯੁੱਧ ਨਸ਼ਿਆਂ ਵਿਰੁੱਧ ਤਹਿਤ ਫਰੀਦਕੋਟ ਪੁਲਿਸ ਵੱਲੋਂ ਨਸ਼ਿਆ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਜਿਸਦੇ ਤਹਿਤ ਨਾ ਸਿਰਫ ਨਸ਼ਾ ਤਸਕਰਾ ਨੂੰ ਕਾਬੂ ਕੀਤਾ ਜਾ ਰਿਹਾ ਹੈ ਬਲਕਿ ਉਨ੍ਹਾਂ ਦੇ ਬੈਕਵਰਡ ਅਤੇ ਫਾਰਵਰਡ ਲਿੰਕਾ ਦੀ ਜਾਚ ਨੂੰ ਵੀ ਪੂਰੀ ਤਰਜੀਹ ਦਿੱਤੀ ਜਾ ਰਹੀ ਹੈ। ਇਸੇ ਦਾ ਹੀ ਨਤੀਜਾ ਹੈ ਕਿ ਨਸ਼ਿਆ ਖਿਲਾਫ ਕਾਰਵਾਈ ਕਰਦੇ ਹੋਏ ਪਿਛਲੇ 08 ਮਹੀਨਿਆਂ ਦੌਰਾਨ 282 ਮੁਕੱਦਮੇ ਦਰਜ ਕਰਕੇ 531 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਕਾਬੂ ਕੀਤੇ ਮੁਲਜ਼ਮਾਂ ਖਿਲਾਫ ਪਹਿਲਾ ਵੀ ਨਸ਼ੇ ਦੀ ਤਸਕਰੀ ਤੇ ਹੋਰ ਸੰਗੀਨ ਅਪਰਾਧਾਂ ਤਹਿਤ ਹਨ ਮਾਮਲੇ ਦਰਜ
ਇਸੇ ਤਹਿਤ ਫਰੀਦਕੋਟ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਸਖਤ ਕਾਰਵਾਈ ਕਰਦੇ ਹੋਏ ਪਿਛਲੇ 24 ਘੰਟਿਆਂ ਦੌਰਾਨ 05 ਮੁਕੱਦਮੇ ਦਰਜ ਕਰਕੇ 08 ਨਸ਼ਾ ਤਸਕਰਾਂ ਨੂੰ 105 ਗ੍ਰਾਮ 66 ਮਿਲੀਗ੍ਰਾਮ ਹੈਰੋਇਨ ਅਤੇ 25,890/- ਰੁਪਏ ਡਰੱਗ ਮਨੀ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਗਈ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਇਹਨਾਂ ਮੁਲਜ਼ਮਾਂ ਖਿਲਾਫ ਪਹਿਲਾ ਵੀ ਨਸ਼ੇ ਦੀ ਤਸਕਰੀ ਹੋਰ ਸੰਗੀਨ ਅਪਰਾਧਾ ਤਹਿਤ ਕੁੱਲ 14 ਮੁਕੱਦਮੇ ਦਰਜ ਰਜਿਸਟਰ ਹਨ।
ਇੰਸਪੈਕਟਰ ਜਗਤਾਰ ਸਿੰਘ ਮੁੱਖ ਅਫਸਰ ਥਾਣਾ ਸਿਟੀ ਫਰੀਦਕੋਟ ਦੀ ਨਿਗਰਾਨੀ ਹੇਠ ਸ:ਥ ਤੇਜ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੌਰਾਨ ਉਸ ਕੋਲੋਂ 10 ਗ੍ਰਾਮ ਚਿੱਟੇ ਭੂਰੇ ਰੰਗ ਦਾ ਨਸ਼ੀਲਾ ਪਦਾਰਥ (ਹੈਰੋਇਨ), ਛੋਟਾ ਕੰਪਿਊਟਰ ਕੰਡਾ, ਇੱਕ ਮੋਬਾਇਲ ਫੋਨ ਅਤੇ ਭਾਰਤੀ ਕਰੰਸੀ ਨੋਟ 25890/-ਰੁਪਏ ਬਰਾਮਦ ਹੋਏ੍ਟ ਜਿਸਤੇ ਮੁਕੱਦਮਾ ਦਰਜ ਰਜਿਸਟਰ ਕਰਕੇ ਕਰਨ ਸ਼ਰਮਾ ਨੂੰ ਗ੍ਰਿਫਤਾਰ ਕੀਤਾ ਗਿਆ।
ਇਸੇ ਤਰ੍ਹਾ ਇੰਸਪੈਕਟਰ ਗੁਰਾਦਿੱਤਾ ਸਿੰਘ ਮੁੱਖ ਅਫਸਰ ਥਾਣਾ ਸਦਰ ਫਰੀਦਕੋਟ ਦੀ ਨਿਗਰਾਨੀ ਹੇਠ ਸ:ਥ ਹਰਦੇਵ ਸਿੰਘ ਇੰਚਾਰਜ ਚੌਕੀ ਕਲੇਰ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੌਰਾਨ ਤਿੰਨ ਨੂੰ ਕਾਬੂ ਕਰਕੇ 25 ਗਰਾਮ ਹੈਰੋਇੰਨ ਬਰਾਮਦ ਕੀਤੀ ਗਈ।
ਗ੍ਰਿਫਤਾਰ ਵਿਅਕਤੀਆਂ ਦੀ ਪਛਾਣ ਸੁਖਵੀਰ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਕੋਠੇ ਵਿਰਕ ਪਿੰਡ ਢੁੱਡੀ ਜਿਲ੍ਹਾ ਫਰੀਦਕੋਟ, ਪਵਿੱਤਰ ਸਿੰਘ ਉਰਫ ਪੀਤਾ ਪੁੱਤਰ ਚਰਨਜੀਤ ਸਿੰਘ ਵਾਸੀ ਨੇੜੇ ਸਰਕਾਰੀ ਸਕੂਲ ਪਿੰਡ ਢੁੱਡੀ ਜਿਲ੍ਹਾ ਫਰੀਦਕੋਟ ਅਤੇ ਗੁਰਪ੍ਰੀਤ ਸਿੰਘ ਉਰਫ ਬੱਬਾ ਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਪੱਕਾ ਨੰਬਰ 3 ਜ਼ਿਲ੍ਹਾ ਫਰੀਦਕੋਟ ਵਜੋਂ ਹੋਈ ਹੈ। Drug Smugglers Arrested

ਇਹ ਵੀ ਪੜ੍ਹੋ: Tarn Taran News: ਪਾਕਿਸਤਾਨ ਅਧਾਰਿਤ ਤਸਕਰ ਨਾਲ ਜੁੜੇ ਨਸ਼ਾ ਤਸਕਰ ਹਥਿਆਰਾਂ ਸਮੇਤ ਕਾਬੂ
ਇਸੇ ਤਰ੍ਹਾਂ ਸ:ਥ ਸੁਖਵਿੰਦਰ ਸਿੰਘ ਇੰਚਾਰਜ ਚੌਕੀ ਗੋਲੇਵਾਲਾ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੌਰਾਨ ਅੰਮ੍ਰਿਤ ਸਿੰਘ ਪੁੱਤਰ ਹਰਦਿਆਲ ਸਿੰਘ ਵਾਸੀ ਪਿੰਡ ਭੁੱਚੋ ਕਲਾ ਜ਼ਿਲ੍ਹਾ ਬਠਿੰਡਾ ਨੂੰ ਕਾਬੂ ਕਰਕੇ ਤਲਾਸ਼ੀ ਕੀਤੀ ਤਾਂ ਉਸਦੀ ਪੈਟ ਦੀ ਜੇਬ ਵਿੱਚੋਂ 06 ਗਰਾਮ ਹੈਰੋਇੰਨ ਬਰਾਮਦ ਹੋਈ। ਥਾਣੇਦਾਰ ਗੁਰਲਾਲ ਸਿੰਘ ਇੰਚਾਰਜ ਸੀ.ਆਈ.ਏ ਜੈਤੋ ਦੀ ਨਿਗਰਾਨੀ ਹੇਠ ਸ:ਥ ਅੰਗਰੇਜ ਸਿੰਘ ਪੁਲਿਸ ਪਾਰਟੀ ਸਮੇਤ ਨਸ਼ਿਆਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੌਰਾਨ ਲੱਡੂ ਪੁੱਤਰ ਵਿਕਟਰ ਵਾਸੀ ਪਿੰਡ ਨੂਰਪੁਰ ਸੇਠਾਂ, ਜ਼ਿਲ੍ਹਾ ਫਿਰੋਜ਼ਪੁਰ ਅਤੇ ਵਿਜੈ ਕੁਮਾਰ ਪੁੱਤਰ ਪ੍ਰੇਮ ਪੁੱਤਰ ਮੱਖਣ ਮਸੀਹ ਵਾਸੀ ਪਿੰਡ ਨੂਰਪੁਰ ਸੇਠਾਂ ਜ਼ਿਲ੍ਹਾ ਫਿਰੋਜ਼ਪੁਰ ਨੂੰ ਕਾਬੂ ਕਰਕੇ ਤਲਾਸ਼ੀ ਕੀਤੀ ਤਾਂ ਉਹਨ੍ਹਾਂ ਕੋਲੋਂ 57 ਗਰਾਮ 16 ਮਿਲੀਗਰਾਮ ਹੈਰੋਇਨ ਬਰਾਮਦ ਹੋਈ।
ਇੰਸਪੈਕਟਰ ਗੁਰਵਿੰਦਰ ਸਿੰਘ ਮੁੱਖ ਅਫਸਰ ਥਾਣਾ ਜੈਤੋ ਦੀ ਨਿਗਰਾਨੀ ਹੇਠ ਸ:ਥ ਗੁਰਜੰਟ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੌਰਾਨ ਨੌਜਵਾਨ ਨੂੰ ਕਾਬੂ ਕੀਤਾ ਜਿਸ ਨੇ ਆਪਣਾ ਨਾਂਅ ਯੁੱਧਵੀਰ ਸਿੰਘ ਉਰਫ ਗੱਗੂ ਪੁੱਤਰ ਸੇਵਕ ਸਿੰਘ ਵਾਸੀ ਪਿੰਡ ਰੋੜੀਕਪੂਰਾ ਦੱਸਿਆ। ਜਦ ਯੁੱਧਵੀਰ ਸਿੰਘ ਉਰਫ ਗੱਗੂ ਉਕਤ ਦੀ ਹਸਬ ਜਾਬਤਾ ਅਨੁਸਾਰ ਤਲਾਸ਼ੀ ਕੀਤੀ ਗਈ ਤਾ ਉਸ ਕੋਲੋਂ 07 ਗ੍ਰਾਮ 50 ਮਿਲੀਗ੍ਰਾਮ ਹੈਰੋਇਨ ਬ੍ਰਾਮਦ ਹੋਈ।