ਬਰਾਤੀਆਂ ਨਾਲ ਭਰੀ ਬੋਲੈਰੋ ’ਤੇ ਚੜ੍ਹਿਆ ਟਰੱਕ, 8 ਲੋਕਾਂ ਦੀ ਦਰਦਨਾਕ ਮੌਤ
ਬਾੜਮੇਰ (ਸੱਚ ਕਹੂੰ ਨਿਊਜ਼)। ਰਾਜਸਥਾਨ ਦੇ ਬਾੜਮੇਰ ਦੇ ਸਰਹੱਦੀ ਖੇਤਰ ਦੇ ਗੁਡਾਮਾਲਾਨੀ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਬੀਟਾ ਨੇੜੇ ਇੱਕ ਬੋਲੈਰੋ ਅਤੇ ਟਰੱਕ ਵਿਚਾਲੇ ਹੋਈ ਟੱਕਰ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ ਅਤੇ ਇੱਕ ਹੋਰ ਜ਼ਖ਼ਮੀ ਹੋ ਗਿਆ। ਪੁਲਿਸ ਅਨੁਸਾਰ ਇਹ ਸਾਰੇ ਲੋਕ ਜਲੌਰ ਦੇ ਪਿੰਡ ਸੇਦੀਆ ਤੋਂ ਬਾੜਮੇਰ ਦੇ ਕੰਢੀ ਕੀ ਢਾਣੀ ਵਿੱਚ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਸਨ ਕਿ ਸੋਮਵਾਰ ਦੇਰ ਰਾਤ ਰਾਮਜੀ ਗੋਲ ਹਾਈਵੇਅ ’ਤੇ ਬੰਤਾ ਪਿੰਡ ਨੇੜੇ ਉਨ੍ਹਾਂ ਦੀ ਬੋਲੈਰੋ ਸਾਹਮਣੇ ਤੋਂ ਆ ਰਹੇ ਇੱਕ ਟਰੱਕ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੋਲੈਰੋ ਦੇ ਪਰਖੱਚੇ ਉੱਡ ਗਏ ਜਦਕਿ ਟਰੱਕ ਪਲਟ ਗਿਆ। ਇਸ ਹਾਦਸੇ ’ਚ 6 ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜ਼ਖਮੀਆਂ ਨੂੰ ਸਾਂਚੌਰ ਹਸਪਤਾਲ ਪਹੁੰਚਾਇਆ, ਜਿੱਥੇ ਦੋ ਹੋਰ ਲੋਕਾਂ ਨੇ ਦਮ ਤੋੜ ਦਿੱਤਾ।
ਕਿਵੇਂ ਹੋਈ ਘਟਨਾ
ਪੁਲਿਸ ਨੇ ਦੱਸਿਆ ਕਿ ਪੂਨਮਾਰਾਮ (45), ਭਗੀਰਥ (38) ਪ੍ਰਕਾਸ਼ (28) ਮਨੀਸ਼ (12) ਅਤੇ ਪਿ੍ਰੰਸ (05) ਵਾਸੀ ਖਾਰਾ ਜਲੂਰ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਮੰਗੀਲਾਲ (35) ਅਤੇ ਬੁੱਧਰਾਮ (40) ਦੀ ਇਲਾਜ ਦੌਰਾਨ ਮੌਤ ਹੋ ਗਈ। ਇੱਕ ਜ਼ਖ਼ਮੀ ਹਸਪਤਾਲ ਵਿੱਚ ਦਾਖ਼ਲ ਹੈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਜੰਗਲਾਤ ਮੰਤਰੀ ਹੇਮਾਰਾਮ ਚੌਧਰੀ ਅਤੇ ਸੈਨਿਕ ਭਲਾਈ ਬੋਰਡ ਦੇ ਚੇਅਰਮੈਨ ਕਰਨਲ ਮਾਨਵੇਂਦਰ ਸਿੰਘ ਨੇ ਘਟਨਾ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਮਿ੍ਰਤਕਾਂ ਦੇ ਪ੍ਰਤੀ ਹਮਦਰਦੀ ਪ੍ਰਗਟ ਕੀਤੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ