Crime News: ਲੁੱਟਾ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਦੋ ਗਿਰੋਹਾਂ ਦੇ 8 ਮੈਂਬਰ ਤੇਜ਼ਧਾਰ ਹਥਿਆਰਾਂ ਸਮੇਤ ਕਾਬੂ

Crime News
Crime News: ਲੁੱਟਾ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਦੋ ਗਿਰੋਹਾਂ ਦੇ 8 ਮੈਂਬਰ ਤੇਜ਼ਧਾਰ ਹਥਿਆਰਾਂ ਸਮੇਤ ਕਾਬੂ

Crime News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਡਾ. ਪ੍ਰਗਿਆ ਜੈਨ ਆਈ.ਪੀ.ਐਸ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਲੁੱਟਾ-ਖੋਹਾਂ, ਚੋਰੀਆਂ ਅਤੇ ਨਸ਼ੇ ਦੀ ਤਸਕਰੀ ਵਿੱਚ ਸ਼ਾਮਲ ਮੁਲਜ਼ਮਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਜਿਸਦੇ ਤਹਿਤ ਲਗਾਤਾਰ ਅਜਿਹੇ ਗਿਰੋਹਾਂ ਵਿੱਚ ਸ਼ਾਮਲ ਮੈਬਰਾਂ ਨੂੰ ਸਲਾਖਾ ਪਿੱਛੇ ਕੀਤਾ ਜਾ ਰਿਹਾ ਹੈ। ਇਸੇ ਦਾ ਹੀ ਨਤੀਜਾ ਹੈ ਕਿ ਪਿਛਲੇ ਕਰੀਬ 08 ਮਹੀਨੇ ਦੌਰਾਨ ਸੰਗਠਿਤ ਅਪਰਾਧ ਖਿਲਾਫ ਕਾਰਵਾਈ ਕਰਦੇ ਹੋਏ 47 ਮੁਕੱਦਮੇ ਦਰਜ ਕਰਕੇ 228 ਦੋਸ਼ੀ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ। ਇਸ ਨੂੰ ਇੱਕ ਕਦਮ ਹੋਰ ਅੱਗੇ ਵਧਾਉਦਿਆ ਫਰੀਦਕੋਟ ਪੁਲਿਸ ਦੇ ਅਲੱਗ-ਅਲੱਗ ਥਾਣਿਆਂ ਅੰਦਰ ਲੁੱਟਾ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ 2 ਗਿਰੋਹਾਂ ਦੇ 8 ਮੈਂਬਰਾ ਨੂੰ ਤੇਜ਼ਤਾਰ ਹਥਿਆਰਾਂ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ। ਇਹਨਾਂ ਗ੍ਰਿਫਤਾਰ ਮੁਲਜ਼ਮਂ ਦੇ ਖਿਲਾਫ ਪਹਿਲਾ ਵੀ ਨਸ਼ੇ ਦੀ ਤਸਕਰੀ, ਕਤਲ, ਅਸਲਾ ਐਕਟ ਅਤੇ ਹੋਰ ਸੰਗੀਨ ਜੁਰਮਾਂ ਤਹਿਤ ਕੁੱਲ 09 ਮੁਕੱਦਮੇ ਦਰਜ ਰਜਿਸਟਰ ਹਨ।

ਗ੍ਰਿਫਤਾਰ ਮੁਲਜ਼ਮਾਂ ਖਿਲਾਫ਼ ਪਹਿਲਾ ਵੀ ਦਰਜ ਸਨ ਨਸ਼ੇ ਦੀ ਤਸਕਰੀ, ਕਤਲ, ਅਸਲਾ ਐਕਟ ਅਤੇ ਹੋਰ ਸੰਗੀਨ ਜੁਰਮਾਂ ਤਹਿਤ ਕੁੱਲ 09 ਮੁਕੱਦਮੇ

ਇੰਸਪੈਕਟਰ ਗੁਰਵਿੰਦਰ ਸਿੰਘ ਮੁੱਖ ਅਫਸਰ ਥਾਣਾ ਜੈਤੋ ਦੀ ਨਿਗਰਾਨੀ ਹੇਠ ਸ:ਥ: ਇਕਬਾਲ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਅਤੇ ਚੈਕਿੰਗ ਦੇ ਸੰਬੰਧੀ ਪੁਲ ਕੱਸੀ ਬਠਿੰਡਾ ਰੋਡ ਜੈਤੋ ਕੋਲ ਮੌਜ਼ੂਦ ਸੀ ਤਾਂ ਉਹਨਾਂ ਨੂੰ ਇਤਲਾਹ ਮਿਲੀ ਕਿ ਗਗਨਦੀਪ ਸਿੰਘ ਉਰਫ ਗੱਗੂ ਪੁੱਤਰ ਮੁਨਸੀ ਸਿੰਘ ਵਾਸੀ ਕਮਰਾ ਪੱਤੀ ਜੈਤੋ, ਸਾਹਿਲ ਉਰਫ ਕੱਟਾ ਪੁੱਤਰ ਮੁੱਨਸ਼ੀ ਰਾਮ ਵਾਸੀ ਬਾਲਮੀਕ ਕਲੋਨੀ, ਜੈਤੋ, ਮਨਪ੍ਰੀਤ ਸਿੰਘ ਉਰਫ ਮਨੀ ਪੁੱਤਰ ਸਾਰਜ ਸਿੰਘ ਵਾਸੀ ਰੋੜੀਕਪੂਰਾ, ਖੁਸਵਿੰਦਰ ਸਿੰਘ ਉਰਫ ਗੋਰੀ ਪੁੱਤਰ ਸਾਹਿਬ ਸਿੰਘ ਵਾਸੀ ਕਰੀਰਵਾਲੀ ਜੋ ਪਹਿਲਾ ਵੀ ਚੋਰੀਆਂ, ਵਹੀਕਲ ਚੋਰੀ ਕਰਨ,ਦੁਕਾਨ ਚੋਰੀਆਂ, ਲੁੱਟ-ਖੋਹ ਕਰਨ ਦੇ ਆਦੀ ਹਨ

Crime News
Crime News: ਲੁੱਟਾ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਦੋ ਗਿਰੋਹਾਂ ਦੇ 8 ਮੈਂਬਰ ਤੇਜ਼ਧਾਰ ਹਥਿਆਰਾਂ ਸਮੇਤ ਕਾਬੂ

ਜੋ ਹੁਣ ਕਾਪੇ, ਕਿਰਪਾਨਾਂ, ਖੰਡੇ ਵਰਗੇ ਖਤਰਨਾਕ ਹਥਿਆਰਾਂ ਨਾਲ ਲੈਸ ਹੋ ਕੇ ਨੇੜੇ ਪੁਲ ਕੱਸੀ ਦਬੜੀਖਾਨਾ ਰੋਡ ਜੈਤੋ ਵਿਖੇ ਕਮਰੇ ਵਿੱਚ ਇਕੱਠੇ ਹੋ ਕੇ ਲੁੱਟ-ਖੋਹ ਕਰਨ ਦੀ ਯੋਜਨਾ ਬਣਾ ਰਹੇ ਹਨ। ਜਿਸ ’ਤੇ ਮਕੱਦਮਾ ਨੰਬਰ 44 ਅ/ਧ 112(2) ਬੀ.ਐਨ.ਐਸ ਥਾਣਾ ਜੈਤੋ ਦਰਜ ਰਜਿਸਟਰ ਕੀਤਾ ਗਿਆ ਅਤੇ ਤੁਰੰਤ ਕਾਰਵਾਈ ਕਰਦੇ ਹੋਏ ਇਸ ਗਿਰੋਹ ਵਿੱਚ ਸ਼ਾਮਿਲ 04 ਮੈਬਰਾਂ ਨੂੰ 01 ਗਰਾਰੀ ਲੱਗੀ ਪਾਈਪ, 01 ਕ੍ਰਿਪਾਨ, 02 ਖੰਡੇ ਅਤੇ 01 ਮੋਟਰਸਾਈਕਲ ਸਮੇਤ ਕਾਬੂ ਕੀਤਾ ਗਿਆ। Crime News

ਜਦੋਂ ਤਫਤੀਸ਼ ਦੌਰਾਨ ਦੋਸ਼ੀਆਂ ਦੇ ਕ੍ਰਿਮੀਨਲ ਰਿਕਾਰਡ ਦੀ ਜਾਚ ਕੀਤੀ ਗਈ ਤਾਂ ਇਹ ਸਾਹਮਣੇ ਆਇਆ ਕਿ ਗ੍ਰਿਫਤਾਰ ਮੁਲਜ਼ਮਾਂ ਖਿਲਾਫ ਪਹਿਲਾ ਵੀ ਕਤਲ, ਸ਼ਰਾਬ ਦੀ ਤਸਕਰੀ ਅਤੇ ਅਸਲਾ ਐਕਟ ਤਹਿਤ ਕੁੱਲ 04 ਕ੍ਰਿਮੀਨਲ ਕੇਸ ਦਰਜ ਰਜਿਸਟਰ ਹਨ। ਇੰਸਪੈਕਟਰ ਅਮਰਿੰਦਰ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਫਰੀਦਕੋਟ ਦੀ ਨਿਗਰਾਨੀ ਹੇਠ ਮਿਤੀ 25.04.2025 ਨੂੰ ਸ:ਥ ਪਰਮਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਅਤੇ ਗਸ਼ਤ ਦੇ ਸਬੰਧ ਵਿੱਚ ਬਤੀਆ ਵਾਲਾ ਚੌਂ ਕੋਟਕਪੂਰਾ ਕੋਲ ਮੌਜੂਦ ਸੀ ਤਾਂ ਉਹਨਾਂ ਨੂੰ ਇਤਲਾਹ ਮਿਲੀ ਕਿ ਇੱਕ ਗਿਰੋਹ ਦੇ ਮੈਂਬਰ ਜੋ ਮਾਰੂ ਹਥਿਆਰਾਂ ਨਾਲ ਲੈੱਸ ਹੋ ਕੇ ਪੁਲ ਥੱਲੇ ਰੇਲਵੇ ਕਰਾਸਿੰਗ ਕੋਲ ਫਰੀਦਕੋਟ ਰੋਡ ਕੋਟਕਪੂਰਾ ਵਿਰਾਨ ਪਈ ਥਾਂ ’ਤੇ ਲੁਕ ਛਿਪ ਕੇ ਲੁੱਟ ਖੋਹ ਕਰਨ ਦੀ ਯੋਜਨਾ ਬਣਾ ਰਹੇ ਹਨ ਜਿਨ੍ਹਾਂ ਮਾਰੂ ਹਥਿਆਰ ਵੀ ਮੌਜੂਦ ਹਨ।

ਇਹ ਵੀ ਪੜ੍ਹੋ: Murder In Punjab: ਰਾਡ ਮਾਰ ਕੇ ਨੌਜਵਾਨ ਦਾ ਕਤਲ, ਪੁਲਿਸ ਜਾਂਚ ’ਚ ਜੁਟੀ

ਜਿਸ ’ਤੇ ਮਕੱਦਮਾ ਨੰਬਰ 92 ਅ/ਧ 112(2) ਬੀ.ਐਨ.ਐਸ ਥਾਣਾ ਸਿਟੀ ਕੋਟਕਪੂਰਾ ਦਰਜ ਰਜਿਸਟਰ ਕੀਤਾ ਗਿਆ ਅਤੇ ਤੁਰੰਤ ਕਾਰਵਾਈ ਕਰਦੇ ਹੋਏ ਇਸ ਗਿਰੋਹ ਵਿੱਚ ਸ਼ਾਮਲ 04 ਮੈਂਬਰਾਂ ਨੂੰ 02 ਕਿਰਪਾਨਾ, 01 ਖੰਡੇ ਅਤੇ 01 ਬੇਸਬਾਲ ਸਮੇਤ ਕਾਬੂ ਕੀਤਾ ਗਿਆ।
ਗ੍ਰਿਫਤਾਰ ਕੀਤੇ ਮੁਲਜ਼ਮਾਂ ਵਿੱਚ ਹਰਵਿੰਦਰ ਸਿੰਘ ਉਰਫ ਹੈਰੀ ਪੁੱਤਰ ਰਣਧੀਰ ਸਿੰਘ ਵਾਸੀ ਬਾਹਮਣਵਾਲਾ ਰੋਡ ਕੋਟਕਪੁਰਾ ਜ਼ਿਲ੍ਹਾ ਫਰੀਦਕੋਟ, ਰਮਨਦੀਪ ਸਿੰਘ ਉਰਫ ਰਮਨ ਪੁੱਤਰ ਬਲਦੇਵ ਸਿੰਘ ਵਾਸੀ ਨੇੜੇ ਗੀਤਾ ਭਵਨ ਕੋਟਕਪੁਰਾ, ਸੁਰਿੰਦਰ ਸਿੰਘ ਉਰਫ ਸ਼ੈਰੀ ਪੁੱਤਰ ਰਜਿੰਦਰ ਸਿੰਘ ਵਾਸੀ ਬਾਹਮਣਵਾਲਾ ਰੋਡ ਕੋਟਕਪੁਰਾ, ਰਾਹੁਲ ਪੁੱਤਰ ਬਲਦੇਵ ਸਿੰਘ ਵਾਸੀ ਪ੍ਰੇਮ ਨਗਰ ਕੋਟਕਪੂਰਾ ਸ਼ਾਮਿਲ ਹਨ।

ਜਦ ਤਫਤੀਸ਼ ਦੌਰਾਨ ਮੁਲਜ਼ਮਾਂ ਦੇ ਕ੍ਰਿਮੀਨਲ ਰਿਕਾਰਡ ਦੀ ਜਾਚ ਕੀਤੀ ਗਈ ਤਾਂ ਇਹ ਸਾਹਮਣੇ ਆਇਆ ਕਿ ਗ੍ਰਿਫਤਾਰ ਮੁਲਜ਼ਮਾਂ ਦੇ ਖਿਲਾਫ ਪਹਿਲਾ ਵੀ ਨਸ਼ੇ ਦੀ ਤਸਕਰੀ ਅਤੇ ਹੋਰ ਸੰਗੀਨ ਜੁਰਮਾਂ ਤਹਿਤ 05 ਕ੍ਰਿਮੀਨਲ ਕੇਸ ਦਰਜ ਰਜਿਸਟਰ ਹਨ। ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ। ਰਿਮਾਂਡ ਹਾਸਿਲ ਕਰਨ ਉਪਰੰਤ ਮੁਲਜ਼ਮਾਂ ਕੋਲੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ। Crime News