ਪਟਿਆਲਾ, ਰਾਜਪੁਰਾ, ਫਰੀਦਕੋਟ, ਅਬੋਹਰ, ਫਾਜ਼ਿਲਕਾ, ਬਠਿੰਡਾ ਆਦਿ ਜ਼ਿਲ੍ਹਿਆਂ ’ਚ ਦਿੱਤਾ ਸੀ ਵਾਰਦਾਤਾਂ ਨੂੰ ਅੰਜਾਮ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੁਲਿਸ ਵੱਲੋਂ ਇੱਕ ਅਜਿਹੇ ਅੰਤਰਰਾਜ਼ੀ ਗਿਰੋਹ ਦੇ 8 ਮੈਂਬਰਾਂ ਨੂੰ ਕਾਬੂ ਕੀਤਾ ਗਿਆ ਹੈ ਕਿ ਜੋਂ ਕਿ ਮੋਬਾਇਲ ਟਾਵਰਾਂ ਤੋਂ ਸੈਸਟਿਵ ਉਪਕਰਨ ਚੋਰੀ ਕਰਦੇ ਸਨ। ਇਨ੍ਹਾਂ ਕੋਲੋਂ 1 ਕਰੋੜ 50 ਲੱਖ ਰੁਪਏ ਦੇ ਮੋਬਾਇਲ ਉਪਕਰਨ ਬਰਾਮਦ ਕੀਤੇ ਗਏ ਹਨ ਅਤੇ 60 ਤੋਂ ਵੱਧ ਚੋਰੀ ਦੀਆਂ ਵਾਰਦਾਤਾਂ ਟਰੇਸ ਹੋਈਆਂ ਹਨ। (Crime Busters)
1 ਕਰੋੜ 50 ਲੱਖ ਰੁਪਏ ਦੇ ਮੋਬਾਇਲ ਉਪਕਰਨ ਬਰਾਮਦ, 60 ਤੋਂ ਵੱਧ ਚੋਰੀ ਦੀਆਂ ਵਾਰਦਾਤਾਂ ਟਰੇਸ
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਵਰੁਣ ਸ਼ਰਮਾ ਨੇ ਦੱਸਿਆ ਕਿ ਸੀ.ਆਈ.ਏ ਪਟਿਆਲਾ ਵੱਲੋਂ ਮੋਬਾਇਲ ਟਾਵਰਾਂ ਦੇ ਉਪਕਰਨਾਂ (ਇਲੈਕਟਰੋਨਿਕ ਡਿਵਾਇਸ) ਅਤੇ ਹੋਰ ਸਮਾਨ ਦੀ ਚੋਰੀ ਕਰਨ ਦੀ ਹੋ ਰਹੀਆਂ ਘਟਨਾਵਾਂ ਨੂੰ ਟਰੇਸ ਕਰਨ ਲਈ ਕਾਫੀ ਦੇਰ ਤੋਂ ਵੱਖ-ਵੱਖ ਟੀਮਾਂ ਕੰਮ ਕਰ ਰਹੀਆਂ ਸਨ ਅਤੇ ਇੱਕ ਗੁਪਤ ਸੂਚਨਾ ਦੇ ਅਧਾਰ ’ਤੇ ਸੁਭਾਸ ਕੁਮਾਰ, ਜਤਿੰਦਰ ਕੁਮਾਰ, ਨਵਾਜਿਸ ਖਾਨ ਆਦਿ ਖਿਲਾਫ ਮਾਮਲਾ ਦਰਜ ਕਰਕੇ ਤਫਤੀਸ਼ ਸ਼ੁਰੂ ਕੀਤੀ ਗਈ
ਇਸੇ ਦੌਰਾਨ ਹੀ 9 ਜੂਨ ਨੂੰ ਸੀਆਈਏ ਪਟਿਆਲਾ ਦੀ ਟੀਮਾਂ ਨੇ ਮੋਬਾਇਲ ਟਾਵਰਾਂ ਤੋਂ ਚੋਰੀ ਕਰਨ ਵਾਲੇ ਗੈਂਗ ਦੇ ਉਕਤ 8 ਮੈਂਬਰਾਂ ਨੂੰ ਨੇੜੇ ਅੰਡਰ ਬ੍ਰਿਜ ਪਿੰਡ ਕੌਲੀ ਤੋਂ ਗ੍ਰਿਫਤਾਰ ਕਰਕੇ ਇੰਨ੍ਹਾ ਪਾਸੋਂ ਕਰੀਬ ਡੇਢ ਕਰੋੜ ਦੀ ਕੀਮਤ ਦੇ ਮੋਬਾਇਲ ਟਾਵਰਾਂ ਦੇ ਉਪਕਰਨ ਬਰਾਮਦ ਕੀਤੇ ਗਏ ਜਿੰਨ੍ਹਾ ਵਿੱਚ ਰਿਮੋਟ ਰੇਡੀਓ ਯੂਨਿਟ, ਬੇਸ ਟਰਾਸਿਵਰ ਸਟੇਸ਼ਨ, 51 ਬੀਟੀਐਸ ਕਾਰਡ, ਟਾਵਰਾਂ ਤੋ ਚੋਰੀ ਕਰਨ ਵਾਲਾ ਸਮਾਨ ਵਾਲੀਆਂ ਟੂਲ ਕਿੱਟਾਂ, ਚਾਬੀਆਂ, ਪਾਨੇ, ਹੈਲਮੈਟ, ਰੱਸੇ ਤੇ ਰੱਸੀਆਂ, ਕੱਟਰ, ਸੈਫਟੀ ਜੈਕਟਾਂ, ਰਿਫਲੈਸਨ ਜੈਕਿੱਟਾਂ ਆਦਿ ਬਰਾਮਦ ਕੀਤੇ ਗਏ ਹਨ। (Crime Busters)
ਗੈਂਗ ਦਾ ਮਾਸਟਰ ਮਾਇਡ ਸੁਭਾਸ ਕੁਮਾਰ (Crime Busters)
ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗੈਂਗ ਦੇ ਜ਼ਿਆਦਾ ਮੈਂਬਰ ਪਹਿਲਾਂ ਮੋਬਾਇਲ ਟਾਵਰਾਂ ਨੂੰ ਮੇਨਟੇਨ ਕਰਨ ਵਾਲੀਆਂ ਕੰਪਨੀਆਂ ਵਿੱਚ ਕੰਮ ਕਰਦੇ ਰਹੇ ਹਨ ਜਿਸ ਕਰਕੇ ਹੀ ਇਹ ਮੋਬਾਇਲ ਟਾਵਰਾਂ ਤੋਂ ਕਰੀਬ 100 ਮੀਟਰ ਦੀ ਉਚਾਈ ’ਤੇ ਲੱਗੇ ਇੰਨ੍ਹਾ ਸੈਸਟਿਵ ਉਪਕਰਨਾਂ ਨੂੰ ਉਤਾਰ ਲੈਦੇ ਹਨ ਅਤੇ ਇਨ੍ਹਾਂ ਕੋਲ ਸੇਫਟੀ ਕਿੱਟਾਂ ਅਤੇ ਚੋਰੀ ਕਰਨ ਵਾਲੇ ਔਜਾਰ ਵੀ ਮੌਜੂਦ ਹਨ। ਇਸ ਗੈਂਗ ਦਾ ਮਾਸਟਰ ਮਾਇਡ ਸੁਭਾਸ ਕੁਮਾਰ ਹੈ ਜੋ ਕਿ ਪਹਿਲਾਂ ਮੋਬਾਇਲ ਟਾਵਰਾਂ ਦੀਆਂ ਮੇਨਟੈਨਸ ਕਰਨ ਵਾਲੀਆਂ ਕੰਪਨੀਆਂ ਵਿੱਚ ਸਾਲ 2004 ਤੋਂ 2020 ਤੱਕ ਕੰਮ ਕਰਦਾ ਰਿਹਾ ਹੈ। ਗ੍ਰਿਫਤਾਰ ਕੀਤੇ ਮੁਲਜ਼ਮਾਂ ਵਿਰੁੱਧ ਪਹਿਲਾ ਵੀ ਮੋਬਾਇਲ ਉਪਕਰਨ ਚੋਰੀ ਕਰਨ ਆਦਿ ਮੁਕੱਦਮੇ ਦਿੱਲੀ ਅਤੇ ਹੋਰ ਸਟੇਟਾਂ ਵਿੱਚ ਦਰਜ ਹਨ।
ਇਹ ਵੀ ਪੜ੍ਹੋ: ਟਰੱਕ ਦੀ ਚਪੇਟ ’ਚ ਆਉਣ ਨਾਲ ਲੜਕੀ ਦੀ ਦਰਦਨਾਕ ਮੌਤ
ਮੁਲਜ਼ਮ ਨਾਵਾਜਿਸ ਖਾਨ ਜੋ ਕਿ ਕਬਾੜ ਦਾ ਕੰਮ ਕਰਦਾ ਹੈ ਜੋ ਆਪਣੇ ਸਾਥੀਆਂ ਤੋਂ ਚੋਰੀ ਦਾ ਸਮਾਨ ਖਰੀਦ ਕੇ ਅੱਗੇ ਚੋਰੀ ਕੀਤੇ ਸਮਾਨ ਨੂੰ ਦਿੱਲੀ ਵਿਖੇ ਵੱਖ-ਵੱਖ ਥਾਵਾਂ ’ਤੇ ਵੇਚਦਾ ਹੈ। ਮੁਲਜ਼ਮ ਜਸਵਿੰਦਰ ਸਿੰਘ ਜੱਸੀ, ਭਿੰਦਾ ਸਿੰਘ, ਹਰਬੰਸ ਸਿੰਘ ਹੈਪੀ, ਮੋਹਿਤ ਕੁਮਾਰ ਵਗੈਰਾ ਟਾਵਰਾਂ ਦੇ ਉਪਰ ਚੜਕੇ ਇਹਨਾਂ ਉਪਕਰਨਾਂ ਨੂੰ ਉਤਾਰ ਲੈਂਦੇ ਹਨ। ਇਸ ਗੈਂਗ ਵੱਲੋਂ ਪੰਜਾਬ ਦੇ ਵੱਖ-ਵੱਖ ਥਾਵਾਂ ਪਟਿਆਲਾ, ਰਾਜਪੁਰਾ, ਫਰੀਦਕੋਟ, ਅਬੋਹਰ, ਫਾਜ਼ਿਲਕਾ, ਬਠਿੰਡਾ ਤੋਂ ਕਰੀਬ 60 ਤੋ ਵੀ ਜ਼ਿਆਦਾ ਮੋਬਾਇਲ ਟਾਵਰਾਂ ਤੋਂ ਉਪਕਰਨ ਚੋਰੀ ਕਰਨ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ।
ਇਹ ਉਪਰਕਰਨ ਟਾਵਰ ਤੋਂ ਫੋਨ ਤੱਕ ਨੈਟਵਰਕ ਅਤੇ ਇੰਟਰਨੈਟ ਨੂੰ ਜੋੜਨ ਦਾ ਕਰਦੇ ਨੇ ਕੰਮ
ਆਰਆਰਯੂ ਉਪਕਰਨ ਮੋਬਾਇਲ ਟਾਵਰ ਵਿੱਚ ਮੁੱਖ ਉਪਕਰਨ ਵਜੋਂ ਕੰਮ ਕਰਦਾ ਹੈ ਇਹ ਟਰਾਸੀਵਰ ਅਤੇ ਟਰਾਂਸਮੀਟਰ ਦੇ ਨੈਟਵਰਕ ਨੂੰ ਆਪਸ ਵਿੱਚ ਜੋੜਦਾ ਹੈ, ਬੇਸ ਟਰਾਸੀਵਰ ਸਟੇਸ਼ਨ ਕਿਸੇ ਵੀ ਮੋਬਾਇਲ ਨੈਟਵਰਕ ਵਿੱਚ ਇਕ ਸਥਿਰ ਰੇਡੀਓ ਟ੍ਰਰਾਂਸੀਵਰ ਹੁੰਦਾ ਹੈ। ਬੀਟੀਐਸ ਮੋਬਾਇਲ ਡਿਵਾਇਸਾਂ ਨੂੰ ਨੈਟਵਰਕ ਨਾਲ ਜੋੜਦਾ ਹੈ ਅਤੇ ਮੋਬਾਇਲ ਡਿਵਾਇਸਾਂ ਨੂੰ ਰੇਡੀਓ ਸਿਗਨਲ ਭੇਜਦਾ ਹੈ। ਮੁੱਖ ਤੌਰ ’ਤੇ ਦੋਵੇਂ ਉਪਕਰਨਾਂ ਮੋਬਾਇਲ ਟਾਵਰ ਤੋਂ ਮੋਬਾਇਲ ਡਿਵਾਇਸ (ਫੋਨ) ਤੱਕ ਨੈਟਵਰਕ ਅਤੇ ਇੰਟਰਨੈਟ ਜੋੜਣ ਦਾ ਕੰਮ ਕਰਦੇ ਹਨ। ਇਹ ਦੋਵੇਂ ਕਾਫੀ ਕੀਮਤੀ ਹੁੰਦੇ ਹਨ। ਆਰਆਰਯੂ ਦੀ ਕੀਮਤ ਸਵਾ ਲੱਖ ਰੁਪਏ ਦੇ ਕਰੀਬ ਹੁੰਦੀ ਹੈ ਅਤੇ ਬੀਟੀਐਸ ਪਲੇਟ ਦੀ ਕੀਮਤ ਡੇਢ ਲੱਖ ਰੁਪਏ ਦੇ ਕਰੀਬ ਹੁੰਦੀ ਹੈ। Gang Of Thieves
ਈ ਕਮਰਸ਼ ਵੈਬਸਾਈਟ ਰਾਹੀਂ ਵਿਦੇਸ਼ਾਂ ਵਿੱਚ ਹੋ ਰਹੀ ਖਰੀਦ
ਤਫਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਪੂਰੇ ਭਾਰਤ ਵਿੱਚ ਮੋਬਾਇਲ ਟਾਵਰਾਂ ਤੋਂ ਉਪਰਕਨ ਕਾਫੀ ਵੱਡੀ ਮਾਤਰਾ ਵਿੱਚ ਚੋਰੀ ਹੋ ਰਹੇ ਹਨ। ਇਨ੍ਹਾਂ ਉਪਰਕਨਾਂ ਦੀ ਈ ਕਮਰਸ਼ ਵੈਬਸਾਈਟ ਰਾਹੀਂ ਵਿਦੇਸ਼ਾਂ ਵਿੱਚ ਖਰੀਦ ਵੀ ਹੋ ਰਹੀ ਹੈ ਅਤੇ ਇਹਨਾਂ ਉਪਕਰਨਾਂ ਨੂੰ ਰੀਫਰੈਸ ਕਰਕੇ ਦੋਬਾਰਾ ਭਾਰਤ ਅਤੇ ਹੋਰ ਦੇਸ਼ਾਂ ਵਿੱਚ ਭੇਜਿਆ ਜਾ ਰਿਹਾ ਹੈ। ਇਸ ਸਬੰਧ ਵਿੱਚ ਵੱਖ-ਵੱਖ ਟੈਲੀਕਾਮ ਕੰਪਨੀਆਂ ਅਤੇ ਅਥਾਰਟੀਆਂ ਨਾਲ ਵੀ ਤਫਤੀਸ਼ ਦੌਰਾਨ ਰਾਬਤਾ ਕੀਤਾ ਗਿਆ ਹੈ। ਐਸਐਸਪੀ ਨੇ ਦੱਸਿਆ ਕਿ ਇਨ੍ਹਾਂ ਤੋਂ ਰਿਮਾਂਡ ਦੌਰਾਨ ਹੋਰ ਵੱਡੇ ਖੁਲਾਸੇ ਹੋਣ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। Crime Busters