ਕੋਰੋਨਾ ਦੇ 78,524 ਨਵੇਂ ਮਾਮਲੇ ਮਿਲੇ
ਨਵੀਂ ਦਿੱਲੀ। ਦੇਸ਼ ‘ਚ ਪਿਛਲੇ 24 ਘੰਟਿਆਂ ਦੌਰਾਨ 83,011 ਮਰੀਜ਼ ਕੋਰੋਨਾ ਤੋਂ ਠੀਕ ਹੋਏ ਹਨ। ਜਦੋਂਕਿ ਇਸ ਦੌਰਾਨ 78524 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਦੇਸ਼ ‘ਚ ਕੋਵਿਡ-19 ਦੇ ਸਰਗਰਮ ਮਾਮਲਿਆਂ ‘ਚ 5.458 ਦੀ ਕਮੀ ਆਈ ਹੈ ਤੇ ਹੁਣ ਇਹ ਘੱਟ ਕੇ 9,02,425 ‘ਤੇ ਆ ਗਈ ਹੈ।
ਕੇਂਦਰੀ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ ਵੱਲੋਂ ਵੀਰਵਾਰ ਨੂੰ ਜਾਰੀ ਕੀਤੇ ਅੰਕੜਿਆਂ ਅਨੁਸਾਰ ਦੇਸ਼ ‘ਚ ਪਿਛਲੇ 24 ਘੰਟਿਆਂ ‘ਚ 83,011 ਕੋਰੋਨਾ ਮਰੀਜ਼ ਠੀਕ ਹੋਏ, ਜਿਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ ‘ਚੋਂ ਛੁੱਟੀ ਦੇ ਦਿੱਤੀ ਗਈ। ਦੇਸ਼ ‘ਚ ਹੁਣ ਤੱਕ 58,27,704 ਵਿਅਕਤੀ ਇਸ ਮਹਾਂਮਾਰੀ ਨੂੰ ਹਰਾ ਚੁੱਕੇ ਹਨ। ਇਸ ਦੌਰਾਨ 78,524 ਨਵੇਂ ਵਿਅਕਤੀਆਂ ਨੂੰ ਕੋਵਿਡ-19 ਤੋਂ ਪੀੜਤ ਹੋਣ ਦੀ ਪੁਸ਼ਟੀ ਤੋਂ ਬਾਅਦ ਕੋਰੋਨਾ ਦਾ ਅੰਕੜਾ 68,35,656 ਹੋ ਗਿਆ ਹੈ।
ਇਸ ਦੌਰਾਨ 971 ਕੋਰੋਨਾ ਮਰੀਜ਼ਾਂ ਦੀ ਮੌਤ ਹੋਣ ਤੋਂ ਬਾਅਦ ਦੇਸ਼ ‘ਚ ਹੁਣ ਤੱਕ ਇਸ ਬਿਮਾਰੀ ਨਾਲ ਮੌਤਾਂ ਦਾ ਅੰਕੜਾ 1,05,526 ਹੋ ਗਿਆ ਹੈ। ਦੇਸ਼ ‘ਚ ਇਸ ਸਮੇਂ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 9,07,883 ਹੈ। ਦੇਸ਼ ‘ਚ ਇਸ ਸਮੇਂ ਸਰਗਰਮ ਮਾਮਲਿਆਂ ਦਾ ਫੀਸਦੀ 13.20 ਤੇ ਠੀਕ ਹੋਣ ਵਾਲਿਆਂ ਦੀ ਦਰ 85.25 ਫੀਸਦੀ ਹੈ ਜਦੋਂਕਿ ਮ੍ਰਿਤਕ ਦਰ 1.54 ਫੀਸਦੀ ਰਹਿ ਗਈ ਹੈ। ਕੋਰੋਨਾ ਮਹਾਂਮਾਰੀ ਨਾਲ ਸਭ ਤੋਂ ਜ਼ਿਆਦਾ ਪ੍ਰਭਾਵਿਤ ਮਹਾਂਰਾਸ਼ਟਰ ‘ਚ ਪਿਛਲੇ 24 ਘੰਟਿਆਂ ਦੌਰਾਨ ਸਰਗਰਮ ਮਾਮਲੇ 2,492 ਘੱਟ ਹੋ ਕੇ 2,44,976 ਰਹਿ ਗਏ ਹਨ ਜਦੋਂਕਿ 355 ਵਿਅਕਤੀਆਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ 39,072 ਹੋ ਗਈ ਹੈ। ਇਸ ਦੌਰਾਨ 16,715 ਵਿਅਕਤੀ ਠੀਕ ਹੋਏ ਹਨ, ਜਿਸ ਨਾਲ ਠੀਕ ਹੋਏ ਵਿਅਕਤੀਆਂ ਦੀ ਗਿਣਤੀ ਵਧ ਕੇ 11,96,441 ਹੋ ਗਈ ਹੈ।
- ਸਰਗਰਮ ਮਾਮਲਿਆਂ ਦੀ ਗਿਣਤੀ 9,07,883
- ਸਰਗਰਮ ਮਾਮਲੇ 13.20 ਫੀਸਦੀ
- ਠੀਕ ਹੋਣ ਵਾਲਿਆਂ ਦੀ ਦਰ 85.25 ਫੀਸਦੀ
- ਮ੍ਰਿਤਕ ਦਰ 1.54 ਫੀਸਦੀ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.