ਸਿੱਖਿਆ ਬੋਰਡ ਵੱਲੋਂ ਅੱਠਵੀਂ, ਦਸਵੀਂ ਤੇ ਬਾਰਵੀਂ ਦੀਆਂ ਪ੍ਰੀਖਿਆਵਾਂ ਮੁਲਤਵੀ
ਮੋਹਾਲੀ (ਕੁਲਵੰਤ ਕੋਟਲੀ) ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕੋਰੋਨਾਵਾਇਰਸ ਦੇ ਚੱਲਦਿਆਂ ਅੱਠਵੀਂ, ਦਸਵੀਂ ਤੇ ਬਾਰਵੀਂ ਸ੍ਰੇਣÎੀ ਦੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ ਸਿੱਖਿਆ ਬੋਰਡ ਦੇ ਕੰਟਰੋਲਰ ਪ੍ਰੀਖਿਆਵਾਂ ਜਨਕ ਰਾਜ ਮਹਿਰੋਕ ਨੇ ਇੱਕ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਕੋਰੋਨਾਵਾਇਰਸ ਦੇ ਚੱਲਦਿਆਂ ਪੰਜਾਬ ਸਰਕਾਰ ਦੇ ਨਿਰਣੇ ਦੀ ਲੋਅ ਵਿੱਚ ਸਿੱਖਿਆ ਸਕੱਤਰ ਵੱਲੋਂ ਹਦਾਇਤ ਕੀਤੀ ਗਈ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਮਾਰਚ 2020 ਦੀਆਂ ਅੱਠਵੀ ਸ੍ਰੇਣੀ ਦੀਆਂ ਕੇਵਲ ਪ੍ਰਯੋਗੀ ਅਤੇ ਪੰਜਵੀਂ, ਦਸਵੀਂ ਅਤੇ ਬਾਰਵੀਂ ਸ੍ਰੇਣੀ ਦੀਆਂ 20 ਮਾਰਚ 2020 ਤੋਂ 31 ਮਾਰਚ 2020 ਤੱਕ ਕਰਵਾਈਆਂ ਜਾਣ ਵਾਲੀਆਂ ਲਿਖਤੀ, ਪ੍ਰਯੋਗੀ ਪ੍ਰੀਖਿਆਵਾਂ ਮੁਲਤਵੀਂ ਕਰ ਦਿੱਤੀਆਂ ਗਈਆਂ ਹਨ। ਇਨ੍ਹਾਂ ਪ੍ਰੀਖਿਆਵਾਂ ਨੂੰ ਕਰਵਾਉਣ ਦਾ ਰੀ-ਸਡਿਊਲ ਬਾਅਦ ਵਿੱਚ ਸਿੱਖਿਆ ਬੋਰਡ ਦੀ ਵੈੱਬਸਾਇਟ ਅਤੇ ਹੋਰ ਸਾਧਨਾਂ ਰਾਹੀਂ ਸੂਚਿਤ ਕੀਤਾ ਜਾਵੇਗਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।














