ਉੱਤਰ ਪ੍ਰਦੇਸ਼ ਵਿੱਚ ਸੜਕ ਹਾਦਸੇ ‘ਚ 9 ਲੋਕਾਂ ਦੀ ਮੌਤ, ਮੋਦੀ ਨੇ ਕੀਤਾ ਆਰਥਿਕ ਮਦਦ ਦਾ ਐਲਾਨ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਸਿਧਾਰਥਨਗਰ ਵਿੱਚ (Road Accident) ਸੜਕ ਹਾਦਸੇ ‘ਚ ਲੋਕਾਂ ਦੀ ਮੌਤ ‘ਤੇ ਦੁੱਖ ਪ੍ਰਗਟ ਕਰਦੇ ਹੋਏ ਐਤਵਾਰ ਨੂੰ ਜਾਨ ਗਵਾਉਣ ਵਾਲੇ ਲੋਕਾਂ ਦੇ ਵਾਰਸਾਂ ਨੂੰ 2-2 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ। ਮੋਦੀ ਨੇ ਟਵੀਟ ਕੀਤਾ, ‘ਉੱਤਰ ਪ੍ਰਦੇਸ਼ ਦੇ ਸਿਧਾਰਥਨਗਰ ‘ਚ ਸੜਕ ਹਾਦਸਾ ਬੇਹੱਦ ਦਰਦਨਾਕ ਹੈ। ਮੇਰੀ ਸੰਵੇਦਨਾ ਦੁਖੀ ਪਰਿਵਾਰ ਦੇ ਮੈਂਬਰਾਂ ਨਾਲ ਹੈ। ਪ੍ਰਮਾਤਮਾ ਉਹਨਾਂ ਨੂੰ ਇਹ ਅਸਹਿ ਘਾਟਾ ਸਹਿਣ ਦਾ ਬਲ ਬਖਸ਼ੇ। ਮੈਂ ਸਾਰੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਦਫ਼ਤਰ ਨੇ ਹਾਦਸੇ ਵਿੱਚ ਜਾਨਾਂ ਗੁਆਉਣ ਵਾਲਿਆਂ ਅਤੇ ਜ਼ਖ਼ਮੀਆਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਹੈ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ, ‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਸਿਧਾਰਥਨਗਰ ਵਿੱਚ (Road Accident) ਸੜਕ ਹਾਦਸੇ ਵਿੱਚ ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਾਂ ਲਈ ਪੀਐਮਐਨਆਰਐਫ ਤੋਂ 2-2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦਾ ਐਲਾਨ ਕੀਤਾ ਹੈ। ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦਿੱਤੇ ਜਾਣਗੇ। ਉੱਤਰ ਪ੍ਰਦੇਸ਼ ਦੇ ਸਿਧਾਰਥਨਗਰ ਜ਼ਿਲੇ ‘ਚ ਨੈਸ਼ਨਲ ਹਾਈਵੇਅ 28 ‘ਤੇ ਖੜ੍ਹੇ ਟਰੱਕ ਨਾਲ 11 ਲੋਕਾਂ ਨੂੰ ਲੈ ਕੇ ਜਾ ਰਹੀ ਇਕ ਬੋਲੈਰੋ ਦੇ ਟਕਰਾ ਜਾਣ ਕਾਰਨ 9 ਲੋਕਾਂ ਦੀ ਮੌਤ ਹੋ ਗਈ। ਬਾਕੀ ਦੋ ਲੋਕ ਗੰਭੀਰ ਜ਼ਖਮੀ ਹਨ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਵੀ ਸੜਕ ਹਾਦਸੇ ‘ਚ ਲੋਕਾਂ ਦੀ ਮੌਤ ‘ਤੇ ਸੋਗ ਜਤਾਇਆ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਜ਼ਖਮੀਆਂ ਦਾ ਢੁੱਕਵਾਂ ਇਲਾਜ ਕਰਨ ਦੇ ਨਿਰਦੇਸ਼ ਦਿੱਤੇ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ