ਉੱਤਰਾਖੰਡ ਦੇ ਰਾਮਨਗਰ ’ਚ ਵਾਪਰਿਆ ਭਿਆਨਕ ਹਾਦਸਾ, 9 ਲੋਕਾਂ ਦੀ ਮੌਤ

ਉੱਤਰਾਖੰਡ ਦੇ ਰਾਮਨਗਰ ’ਚ ਵਾਪਰਿਆ ਭਿਆਨਕ ਹਾਦਸਾ, 9 ਲੋਕਾਂ ਦੀ ਮੌਤ

ਨਵੀਂ ਦਿੱਲੀ। ਪਹਾੜੀ ਰਾਜ ਉੱਤਰਾਖੰਡ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਉੱਤਰਾਖੰਡ ਦੇ ਰਾਮਨਗਰ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਹਾਦਸੇ ਵਿੱਚ 9 ਲੋਕਾਂ ਦੀ ਮੌਤ ਹੋ ਗਈ ਹੈ। ਦਰਅਸਲ ਇੱਕ ਕਾਰ ਬੇਕਾਬੂ ਹੋ ਕੇ ਢੇਲਾ ਨਦੀ ਵਿੱਚ ਜਾ ਡਿੱਗੀ। ਇਸ ਕਾਰ ਵਿੱਚ 10 ਲੋਕ ਸਵਾਰ ਸਨ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ, ਪ੍ਰਸ਼ਾਸਨ ਅਤੇ ਬਚਾਅ ਟੀਮ ਮੌਕੇ ’ਤੇ ਪਹੁੰਚ ਗਈ। ਅਧਿਕਾਰੀਆਂ ਨੇ ਦੱਸਿਆ ਕਿ ਹਾਦਸੇ ਵਿਚ ਕਾਰ ਵਿਚ ਸਵਾਰ ਸਿਰਫ ਇਕ ਯਾਤਰੀ ਗੰਭੀਰ ਰੂਪ ’ਚ ਜਖਮੀ ਹੋਇਆ ਹੈ, ਜਦਕਿ 9 ਲੋਕਾਂ ਦੀਆਂ ਲਾਸ਼ਾਂ ਨੂੰ ਨਦੀ ’ਚੋਂ ਬਾਹਰ ਕੱਢ ਲਿਆ ਗਿਆ ਹੈ। ਦਰਿਆ ਵਿੱਚ ਡਿੱਗੀ ਕਾਰ ਨੂੰ ਟਰੈਕਟਰ ਦੀ ਮਦਦ ਨਾਲ ਬਾਹਰ ਕੱਢਿਆ ਗਿਆ। ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਮੀਂਹ ਕਾਰਨ ਕਾਰ ਚਾਲਕ ਕਾਰ ਦਾ ਸੰਤੁਲਨ ਗੁਆ ਬੈਠਾ ਅਤੇ ਕਾਰ ਸਿੱਧੀ ਨਦੀ ’ਚ ਜਾ ਡਿੱਗੀ। ਮੀਂਹ ਕਾਰਨ ਪਾਣੀ ਦਾ ਵਹਾਅ ਤੇਜ ਹੋ ਗਿਆ ਅਤੇ ਪਾਣੀ ਸੜਕ ਦੇ ਉੱਪਰੋਂ ਲੰਘ ਗਿਆ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here