ਨਾਭਾ ਜੇਲ੍ਹ ‘ਚੋਂ 9 ਮੋਬਾਈਲ ਤੇ ਨਸ਼ੀਲੇ ਪਦਾਰਥ ਬਰਾਮਦ

Nahba jail

5 ਲਿਫਾਫਿਆਂ ‘ਚੋਂ 9 ਮੋਬਾਈਲ ਤੇ ਨਸ਼ੀਲੇ ਪਦਾਰਥ ਮਿਲੇ (Nabha Jail)

(ਸੱਚ ਕਹੂੰ ਨਿਊਜ਼) ਨਾਭਾ। ਪੰਜਾਬ ਦੀ ਵਧੇਰੇ ਸੁਰੱਖਿਆ ਵਾਲੀ ਨਾਭਾ ਜੇਲ੍ਹ ਹਮੇਸ਼ਾ ਸੁਰਖੀਆਂ ’ਚ ਬਣੀ ਰਹਿੰਦੀ ਹੈ। ਨਾਭਾ ਜੇਲ੍ਹ (Nabha Jail) ਪੰਜਾਬ ਦੀਆਂ ਜੇਲ੍ਹਾਂ ’ਚ ਸੁਰੱਖਿਅਤ ਮੰਨੀ ਜਾਂਦੀ ਹੈ ਪਰ ਇੱਥੇ ਕੋਈ ਨਾ ਕੋਈ ਘਟਨਾ ਵਾਪਰਦੀ ਰਹਿੰਦੀ ਹੈ। ਇੱਕ ਵਾਰ ਫਿਰ ਨਾਭਾ ਜੇਲ੍ਹ ਵਿੱਚੋਂ 9 ਮੋਬਾਈਲ ਬਰਾਮਦ ਹੋਏ ਹਨ। ਇਸ ਤੋਂ ਇਲਾਵਾ 43 ਜਰਦੇ ਦੀਆਂ ਪੂੜੀਆ, 7 ਸਿਗਰਟ ਦੇ ਡੱਬੇ, ਇਕ ਏਅਰਫੋਨ, 2 ਚਾਰਜ, 4 ਡਾਟਾ ਕੇਬਲ, 55 ਕੈਪਸੂਲ ਅਤੇ 76 ਗੋਲੀਆਂ ਵੀ ਬਰਾਮਦ ਕੀਤੀਆਂ ਗਈਆਂ ਹਨ। ਇਹ ਸਾਰਾ ਸਮਾਨ 5 ਲਿਫਾਫਿਆਂ ਵਿੱਚ ਪੈਕ ਕੀਤਾ ਗਿਆ ਸੀ। ਜੇਲ੍ਹ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਇਹ ਸਾਮਾਨ ਲਿਫ਼ਾਫ਼ਿਆਂ ਵਿੱਚ ਪੈਕ ਕਰਕੇ ਜੇਲ੍ਹ ਵਿੱਚ ਸੁੱਟ ਦਿੱਤਾ ਗਿਆ ਸੀ। ਇਸ ਬਰਾਮਦਗੀ ਤੋਂ ਬਾਅਦ ਜੇਲ੍ਹ ਦੀ ਸੁਰੱਖਿਆ ਦੇ ਦਾਅਵਿਆਂ ‘ਤੇ ਸਵਾਲ ਖੜ੍ਹੇ ਹੋ ਰਹੇ ਹਨ।

710 ਮੋਬਾਈਲ ਬਰਾਮਦ ਕੀਤੇ ਜਾ ਚੁੱਕੇ ਹਨ

ਇਹ ਵੀ ਦੱਸਣਯੋਗ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਜੇਲ੍ਹਾਂ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ। ਜਿਸ ਵਿੱਚ ਹੁਣ ਤੱਕ 710 ਮੋਬਾਈਲ ਬਰਾਮਦ ਕੀਤੇ ਜਾ ਚੁੱਕੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਕਬੂਲ ਕੀਤਾ ਹੈ ਕਿ ਇਨ੍ਹਾਂ ਮੋਬਾਈਲਾਂ ਰਾਹੀਂ ਗੈਂਗਸਟਰ ਅਤੇ ਅਪਰਾਧੀ ਜੇਲ੍ਹ ਤੋਂ ਬਾਹਰ ਆਪਣਾ ਨੈੱਟਵਰਕ ਚਲਾ ਰਹੇ ਸਨ। ਮਾਨ ਨੇ ਇਹ ਚੇਤਾਵਨੀ ਵੀ ਦਿੱਤੀ ਸੀ ਕਿ ਇਹ ਮੋਬਾਈਲ ਜੇਲ੍ਹ ਅੰਦਰ ਲਿਆਉਣ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਇਸ ਲਈ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਗਿਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ