ਚਾਰ ਹਵਾਲਾਤੀਆ ਸਮੇਤ 6 ਖਿਲਾਫ਼ ਮਾਮਲਾ ਦਰਜ
(ਗੁਰਪ੍ਰੀਤ ਪੱਕਾ) ਫਰੀਦਕੋਟ। ਫਰੀਦਕੋਟ ਦੀ ਜੇਲ੍ਹ (Jail Faridkot) ਵਿੱਚੋਂ ਮੋਬਾਇਲ ਬਰਾਮਦ ਹੋਣਾ ਇੱਕ ਆਮ ਗੱਲ ਬਣ ਗਈ ਹੈ। ਅਕਸਰ ਵਿਵਾਦਾਂ ਚ ਰਹਿਣ ਵਾਲੀ ਫ਼ਰੀਦਕੋਟ ਦੀ ਮਾਡਰਨ ਜ਼ੇਲ੍ਹ ਇੱਕ ਵਾਰ ਫਿਰ ਚਰਚਾ ’ਚ ਆ ਗਈ ਜਦੋਂ ਜੇਲ੍ਹ ਅੰਦਰ ਚੱਲੇ ਤਲਾਸ਼ੀ ਅਭਿਆਨ ਦੌਰਾਨ ਦੋ ਦਿਨਾਂ ਅੰਦਰ 9 ਮੋਬਾਇਲ ਫ਼ੋਨ ਤੋਂ ਇਲਾਵਾ ਤਬਾਕੂ, ਬੀੜੀਆਂ ਆਦਿ ਬਰਾਮਦ ਕੀਤਾ ਗਿਆ, ਜਿਸ ਨੂੰ ਲੈ ਕੇ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ਤੇ ਚਾਰ ਹਵਾਲਾਤੀਆ ਅਤੇ ਇੱਕ ਕੈਦੀ ਤੋਂ ਇਲਾਵਾ ਨਾਮਾਲੂਮ ਕੈਦੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਜਾਣਕਰੀ ਮੁਤਾਂਬਿਕ ਜੇਲ੍ਹ (Jail Faridkot) ਅੰਦਰ ਬੈਰਕਾਂ ਦੀ ਤਲਾਸ਼ੀ ਦੌਰਾਨ ਵੱਖ-ਵੱਖ ਬੈਰਕਾਂ ’ਚ ਬੰਦ ਕੈਦੀਆਂ ਤੋਂ ਤਿੰਨ ਮੋਬਾਇਲ ਫ਼ੋਨ, ਤੰਬਾਕੂ ਅਤੇ ਬੀੜੀਆਂ ਆਦਿ ਬਰਾਮਦ ਕੀਤਾ ਜਿਸ ਨੂੰ ਲੈ ਕੇ ਚਾਰ ਹਵਾਲਤੀਆਂ ਅਤੇ ਇੱਕ ਕੈਦੀ ਖਿਲਾਫ ਮਾਮਲਾ ਦਰਜ਼ ਕੀਤਾ ਗਿਆ ਜਦੋਂਕਿ ਅਗਲੇ ਦਿਨ ਫਿਰ ਤੋਂ ਚੱਲੇ ਤਲਾਸ਼ੀ ਅਭਿਆਨ ਦੌਰਾਨ ਜੇਲ੍ਹ ਅੰਦਰੋਂ ਛੇ ਮੋਬਾਇਲ ਫ਼ੋਨ ਲਾਵਾਰਿਸ ਹਾਲਤ ’ਚ ਬ੍ਰਾਮਦ ਕੀਤੇ ਗਏ ਜਿਸ ਨੂੰ ਲੈ ਕੇ ਕੁਝ ਕੈਦੀਆਂ ਖਿਲਾਫ ਮਾਮਲਾ ਦਰਜ਼ ਕੀਤਾ ਗਿਆ ਹੈ। ਥਾਣਾ ਮੁਖੀ ਇੰਸਪੈਕਟਰ ਜਸਵੰਤ ਸਿੰਘ ਨੇ ਕਿਹਾ ਕਿ ਉਕਤ ਮਾਮਲੇ ’ਚ ਅਰੋਪਿਆ ਨੂੰ ਜਲਦ ਪ੍ਰੋਡਕਸ਼ਨ ਵਰੰਟ ’ਤੇ ਲਿਆ ਕੇ ਪੁੱਛਗਿੱਛ ਕੀਤੀ ਜਵੇਗੀ ਕਿ ਜੇਲ੍ਹ ਅੰਦਰ ਉਨ੍ਹਾਂ ਕੋਲ ਮੋਬਾਇਲ ਫੋਨ ਜਾਂ ਹੋਰ ਇਤਰਾਜ਼ਯੋਗ ਸਮੱਗਰੀ ਕਿਵੇਂ ਪੁੱਜੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ