Operation Sindoor Live Updates: ਪ੍ਰਧਾਨ ਮੰਤਰੀ ਮੋਦੀ ਲਗਾਤਾਰ ਰੱਖ ਰਹੇ ਨਜ਼ਰ

Operation Sindoor Live Updates
Operation Sindoor Live Updates: ਪ੍ਰਧਾਨ ਮੰਤਰੀ ਮੋਦੀ ਲਗਾਤਾਰ ਰੱਖ ਰਹੇ ਨਜ਼ਰ

Operation Sindoor Live Updates: ਨਵੀਂ ਦਿੱਲੀ। ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੇ ਜਵਾਬ ਵਿੱਚ ਭਾਰਤ ਨੇ ਪਾਕਿਸਤਾਨ ਅਤੇ ਮਕਬੂਜਾ ਕਸ਼ਮੀਰ (ਪੀਓਕੇ) ਵਿੱਚ ਹਵਾਈ ਹਮਲੇ ਕਰਕੇ ਠੋਸ ਕਾਰਵਾਈ ਕੀਤੀ ਹੈ। ‘ਆਪ੍ਰੇਸ਼ਨ ਸਿੰਦੂਰ’ ਨਾਮਕ ਇਸ ਆਪ੍ਰੇਸ਼ਨ ਦੇ ਤਹਿਤ ਭਾਰਤੀ ਫੌਜ ਦੁਆਰਾ ਕੁੱਲ ਨੌਂ ਅੱਤਵਾਦੀ ਟਿਕਾਣਿਆਂ ਨੂੰ ਨਿਸ਼ਾਨਾ ਬਣਾ ਕੇ ਤਬਾਹ ਕਰ ਦਿੱਤਾ ਗਿਆ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਖੁਦ ਇਸ ਪੂਰੇ ਫੌਜੀ ਆਪ੍ਰੇਸ਼ਨ ’ਤੇ ਨਿਰੰਤਰ ਨਜ਼ਰ ਰੱਖ ਰਹੇ ਸਨ।

Operation Sindoor Live Updates

ਭਾਰਤ ਨੇ ਇਹ ਜਵਾਬੀ ਕਾਰਵਾਈ ਜੰਮੂ-ਕਸ਼ਮੀਰ ਵਿੱਚ ਹੋਏ ਹਮਲੇ ਤੋਂ ਠੀਕ 15 ਦਿਨ ਬਾਅਦ ਕੀਤੀ, ਜਿਸ ਵਿੱਚ 25 ਭਾਰਤੀ ਅਤੇ ਇੱਕ ਨੇਪਾਲੀ ਨਾਗਰਿਕ ਮਾਰੇ ਗਏ ਸਨ। ਇਸ ਸੁਚੱਜੇ ਢੰਗ ਨਾਲ ਕੀਤੀ ਗਈ ਫੌਜੀ ਕਾਰਵਾਈ ਦਾ ਉਦੇਸ਼ ਹਮਲੇ ਲਈ ਜ਼ਿੰਮੇਵਾਰ ਅੱਤਵਾਦੀ ਸੰਗਠਨਾਂ ਨੂੰ ਉਨ੍ਹਾਂ ਦੇ ਢਾਂਚਿਆਂ ਨੂੰ ਨਿਸ਼ਾਨਾ ਬਣਾ ਕੇ ਇੱਕ ਸਖ਼ਤ ਸੰਦੇਸ਼ ਦੇਣਾ ਸੀ। ਭਾਰਤ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਇਨ੍ਹਾਂ ਹਮਲਿਆਂ ਵਿੱਚ ਪਾਕਿਸਤਾਨ ਦੇ ਕਿਸੇ ਵੀ ਨਾਗਰਿਕ, ਫੌਜੀ ਅਦਾਰੇ ਜਾਂ ਆਰਥਿਕ ਬੁਨਿਆਦੀ ਢਾਂਚੇ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ ਹੈ।

ਪ੍ਰਧਾਨ ਮੰਤਰੀ ਮੋਦੀ ਨੇ ਇਸ ਮੁਹਿੰਮ ਦੀ ਹਰ ਗਤੀਵਿਧੀ ’ਤੇ ਨੇੜਿਓਂ ਨਜ਼ਰ ਰੱਖੀ

ਪ੍ਰਧਾਨ ਮੰਤਰੀ ਮੋਦੀ ਨੇ ਇਸ ਮੁਹਿੰਮ ਦੀ ਹਰ ਗਤੀਵਿਧੀ ’ਤੇ ਨੇੜਿਓਂ ਨਜ਼ਰ ਰੱਖੀ। ਭਰੋਸੇਯੋਗ ਸੂਤਰਾਂ ਅਨੁਸਾਰ, ਪ੍ਰਧਾਨ ਮੰਤਰੀ ਰਾਸ਼ਟਰੀ ਸੁਰੱਖਿਆ ਸਲਾਹਕਾਰਾਂ ਅਤੇ ਉੱਚ ਫੌਜੀ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ਵਿੱਚ ਸਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਮਿਸ਼ਨ ਬਿਨਾ ਕਿਸੇ ਰੁਕਾਵਟ ਦੇ ਯੋਜਨਾਬੱਧ ਤਰੀਕੇ ਨਾਲ ਅੱਗੇ ਵਧੇ। ਇਹ ਸਰਗਰਮ ਭਾਗੀਦਾਰੀ ਭਾਰਤ ਸਰਕਾਰ ਦੀ ਅੱਤਵਾਦ ਪ੍ਰਤੀ ਜ਼ੀਰੋ ਟਾਲਰੈਂਸ ਨੀਤੀ ਨੂੰ ਦਰਸਾਉਂਦੀ ਹੈ।

ਭਾਰਤੀ ਫੌਜ ਦੇ ਬੁਲਾਰੇ ਨੇ ਕਿਹਾ ਕਿ ਇਹ ਕਾਰਵਾਈ ਪੂਰੀ ਤਰ੍ਹਾਂ ਕੇਂਦ੍ਰਿਤ ਅਤੇ ਸਟੀਕ ਸੀ। ਉਨ੍ਹਾਂ ਅਨੁਸਾਰ, ਸਿਰਫ਼ ਉਨ੍ਹਾਂ ਥਾਵਾਂ ਨੂੰ ਨਿਸ਼ਾਨਾ ਬਣਾਇਆ ਗਿਆ ਸੀ ਜਿਨ੍ਹਾਂ ਦੀ ਵਰਤੋਂ ਅੱਤਵਾਦੀ ਗਤੀਵਿਧੀਆਂ ਲਈ ਕੀਤੀ ਜਾ ਰਹੀ ਸੀ ਅਤੇ ਜਿੱਥੋਂ ਭਾਰਤ ਵਿਰੋਧੀ ਹਮਲਿਆਂ ਦੀ ਯੋਜਨਾ ਬਣਾਈ ਜਾ ਰਹੀ ਸੀ। ਬੁਲਾਰੇ ਨੇ ਇਹ ਵੀ ਕਿਹਾ ਕਿ ਅਸੀਂ ਇਨਸਾਫ਼ ਕੀਤਾ ਹੈ। ਇਸ ਮੁਹਿੰਮ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਭਾਰਤ ਕਿਸੇ ਵੀ ਤਰ੍ਹਾਂ ਦੇਸ਼ ਦੀ ਸੁਰੱਖਿਆ ਨਾਲ ਸਮਝੌਤਾ ਨਹੀਂ ਕਰੇਗਾ ਅਤੇ ਅੱਤਵਾਦ ਦਾ ਸਮੱਰਥਨ ਕਰਨ ਵਾਲੇ ਢਾਂਚਿਆਂ ਨੂੰ ਜਵਾਬਦੇਹ ਬਣਾਉਣ ਤੋਂ ਪਿੱਛੇ ਨਹੀਂ ਹਟੇਗਾ।