ਅਫਗਾਨੀ ਸੁਰੱਖਿਆ ਬਲਾਂ ਦੀ ਕਾਰਵਾਈ ‘ਚ 9 ਅੱਤਵਾਦੀ ਢੇਰ

ਅਫਗਾਨੀ ਸੁਰੱਖਿਆ ਬਲਾਂ ਦੀ ਕਾਰਵਾਈ ‘ਚ 9 ਅੱਤਵਾਦੀ ਢੇਰ

ਗਾਰਡੇਜ਼। ਅਫਗਾਨੀਸਤਾਨ ਦੇ ਪਕਤਿਆ ਸੂਬੇ ਵਿਚ ਸ਼ਨਿੱਚਰਵਾਰ ਨੂੰ ਸੈਨਾ ਨਾਲ ਹੋਏ ਮੁਕਾਬਲੇ ਵਿਚ 9 ਅੱਤਵਾਦੀ ਮਾਰੇ ਗਏ ਅਤੇ ਦੋ ਸੈਨਿਕ ਜ਼ਖਮੀ ਹੋ ਗਏ। ਆਰਮੀ 203 ਥੰਡਰ ਕੋਰ ਦੇ ਅਧਿਕਾਰੀ ਏਮਲ ਮੁਹੰਮਦ ਨੇ ਦੱਸਿਆ ਕਿ ਅੱਤਵਾਦੀਆਂ ਨੇ ਸਯਦ ਕਰਮ ਜ਼ਿਲੇ ਦੇ ਮਛਲਗੋ ਵਾਟਰ ਡੈਮ ਵਿਖੇ ਸੁਰੱਖਿਆ ਬਲਾਂ ਦੀਆਂ ਚੌਕੀਆਂ ‘ਤੇ ਹਮਲਾ ਕੀਤਾ। ਸੁਰੱਖਿਆ ਬਲਾਂ ਦੀ ਜਵਾਬੀ ਕਾਰਵਾਈ ਤੋਂ ਬਾਅਦ ਦੋਵਾਂ ਧਿਰਾਂ ਵਿਚਾਲੇ ਹੋਈ ਮੁਠਭੇੜ ਵਿਚ 9 ਅੱਤਵਾਦੀ ਮਾਰੇ ਗਏ ਅਤੇ ਪੰਜ ਅੱਤਵਾਦੀ ਜ਼ਖਮੀ ਹੋ ਗਏ। ਉਨ੍ਹਾਂ ਕਿਹਾ ਕਿ ਮੁਕਾਬਲੇ ਵਿਚ ਦੋ ਸੈਨਿਕ ਵੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਫੌਜ ਦੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here