ਪਟਿਆਲਾ ਜਿਲ੍ਹੇ ’ਚ 909 ਕੋਰੋਨਾ ਪਾਜਿਟਿਵ, 2 ਮਰੀਜ਼ਾਂ ਦੀ ਮੌਤ

Coronavirus Sachkahoon

ਪਟਿਆਲਾ ਜਿਲ੍ਹੇ ’ਚ 909 ਕੋਰੋਨਾ ਪਾਜਿਟਿਵ, 2 ਮਰੀਜ਼ਾਂ ਦੀ ਮੌਤ

 ਕੋਵਿਡ ਟੀਕਾਕਰਨ ਕੈੈਂਪਾਂ ਵਿੱਚ 17507 ਨਾਗਰਿਕਾਂ ਨੇ ਕਰਵਾਇਆ ਕੋਵਿਡ ਟੀਕਾਕਰਨ : ਸਿਵਲ ਸਰਜਨ

(ਨਰਿੰਦਰ ਸਿੰਘ ਬਠੋਈ) ਪਟਿਆਲਾ। ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ ਅਤੇ ਅੱਜ ਜ਼ਿਲ੍ਹੇ ’ਚ ਹੁਣ ਤੱਕ ਦੇ ਸਭ ਤੋਂ ਵੱਧ ਕੋਰੋਨਾ ਕੇਸ 909 ਕੇਸ ਕੋਵਿਡ ਪਾਜ਼ਿਟਿਵ ਪਾਏ ਗਏ ਹਨ। ਜਿਨ੍ਹਾਂ ਵਿੱਚੋਂ ਪਟਿਆਲਾ ਸ਼ਹਿਰ ਨਾਲ 609, ਨਾਭਾ 32, ਸਮਾਣਾ 22, ਰਾਜਪੁਰਾ 61, ਬਲਾਕ ਭਾਦਸੋਂ ਤੋਂ 33, ਬਲਾਕ ਕੋਲੀ 47, ਬਲਾਕ ਹਰਪਾਲਪੁਰ ਤੋਂ 24, ਬਲਾਕ ਕਾਹਲੂ ਮਾਜਰਾ ਤੋਂ 26, ਦੁਧਨਸਾਧਾ ਤੋਂ 30 ਅਤੇ ਬਲਾਕ ਸ਼ੁਤਰਾਣਾ ਤੋਂ 25 ਕੇਸ ਪਾਏ ਗਏ ਹਨ। ਜਿਸ ਨਾਲ ਜ਼ਿਲ੍ਹੇ ਵਿੱਚ ਕੋਵਿਡ ਪਾਜ਼ਿਟਿਵ ਕੇਸਾਂ ਦੀ ਗਿਣਤੀ 54,919 ਹੋ ਗਈ ਹੈ ਅਤੇ 601 ਮਰੀਜ਼ ਠੀਕ ਹੋਣ ਕਾਰਨ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 49077 ਹੈ ਅਤੇ ਐਕਟਿਵ ਕੇਸਾਂ ਦੀ ਗਿਣਤੀ 4468 ਹੋ ਗਈ ਹੈ ਅਤੇ ਅੱਜ ਜ਼ਿਲ੍ਹੇ ਵਿੱਚ ਦੋ ਹੋਰ ਕੋਵਿਡ ਪਾਜ਼ਿਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਕੁੱਲ ਗਿਣਤੀ 1374 ਹੋ ਗਈ ਹੈ।

ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਜ਼ਿਲ੍ਹੇ ਵਿੱਚ ਅੱਜ 2876 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜ਼ਿਲ੍ਹੇ ਵਿੱਚ ਕੋਵਿਡ ਜਾਂਚ ਸਬੰਧੀ 11,21,150 ਸੈਂਪਲ ਲਏ ਜਾ ਚੁੱਕੇ ਹਨ। ਜਿਨ੍ਹਾਂ ਵਿੱਚੋਂ ਜ਼ਿਲ੍ਹਾ ਪਟਿਆਲਾ ਦੇ 54, 919 ਕੋਵਿਡ ਪਾਜਿਟਿਵ, 10,64,352 ਨੈਗੇਟਿਵ ਅਤੇ ਲੱਗਭਗ 1879 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਉਨ੍ਹਾਂ ਦੱਸਿਆਂ ਕਿ ਅੱਜ ਜਿਲ੍ਹੇ ਵਿੱਚ ਟੀਕਾਕਰਨ ਕੈਂਪਾਂ ਵਿੱਚ 17507 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ ਜਿਸ ਨਾਲ ਜਿਲ੍ਹੇ ਵਿੱਚ ਕੁਲ ਕੋਵਿਡ ਟੀਕਾਕਰਨ ਦੀ ਗਿਣਤੀ 17 ਲੱਖ 79 ਹਜਾਰ 249 ਹੋ ਗਈ ਹੈ। ਅੱਜ ਵੀ 15 ਤੋਂ 18 ਸਾਲ ਦੇ 511 ਬੱਚਿਆ ਵੱਲੋਂ ਟੀਕੇ ਲਗਵਾਏ ਗਏ।

ਉਨ੍ਹਾਂ ਦੱਸਿਆ ਕਿ ਜਿਲ੍ਹੇ ਵਿੱਚ ਸਿਹਤ ਕਾਮੇ, ਫਰੰਟ ਲਾਈਨ ਵਰਕਰ , ਫਰੰਟਲਾਈਨ ਵਰਕਰ (ਚੋਣ ਡਿਉੂਟੀ) ਅਤੇ 60 ਸਾਲ ਤੋਂ ਵੱਧ ਉਮਰ ਦੇ ਹੋਰ ਬਿਮਾਰੀਆਂ ਨਾਲ ਪੀੜਤ ਵਿਅਕਤੀਆਂ ਨੂੰ ਕੋਵਿਡ ਵੈਕਸੀਨ ਦੀ ਇਹਤਿਆਤੀ/ ਬੂਸਟਰ ਡੋਜ ਦੀ ਹੋਈ ਸ਼ੁਰੂਆਤ ਤਹਿਤ ਅੱਜ ਦੁੂਜੇ ਦਿਨ 361 ਯੋਗ ਨਾਗਰਿਕਾਂ ਨੇ ਬੂਸਟਰ ਡੋਜ ਲਗਵਾਈ। ਉਨ੍ਹਾਂ ਯੋਗ ਨਾਗਰਿਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਦੂਜੀ ਡੋਜ ਦਾ ਸਮਾਂ ਪੂਰਾ ਹੋਣ ’ਤੇ ਵੈਕਸੀਨ ਦੀ ਇਹਤਿਆਤੀ/ ਬੂਸਟਰ ਡੋਜ ਜਰੂਰ ਲਗਵਾਉਣ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ