ਕੋਰੋਨਾ ਦੇ ਇੱਕ ਦਿਨ ‘ਚ 9887 ਮਾਮਲੇ, ਛੇਵੇਂ ਸਥਾਨ ‘ਤੇ ਭਾਰਤ
ਨਵੀਂ ਦਿੱਲੀ (ਏਜੰਸੀ)। ਦੇਸ਼ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਸੰਕ੍ਰਮਣ ਦੇ ਸਭ ਤੋਂ ਵੱਧ 9887 ਮਾਮਲੇ ਸਾਹਮਣੇ ਆਏ ਹਨ ਜਿਸ ਨਾਲ ਕੁੱਲ ਬਿਮਾਰਾਂ ਦੀ ਗਿਣਤੀ 2.36 ਲੱਖ ਹੋ ਗਈ ਹੈ ਅਤੇ ਭਾਰਤ ਵਿਸ਼ਵ ‘ਚ ਸਭ ਤੋਂ ਵੱਧ ਪ੍ਰਭਾਵਿਤ ਦੇਸ਼ਾਂ ਦੀ ਸੂਚੀ ‘ਚ ਛੇਵੇਂ ਸਥਾਨ ‘ਤੇ ਪਹੁੰਚ ਗਿਆ ਹੈ। ਇਸ ਦੌਰਾਨ ਕੋਰੋਨਾ ਸੰਕ੍ਰਮਣ ਦੇ ਸਭ ਤੋਂ ਵੱਧ 294 ਲੋਕਾਂ ਦੀ ਮੌਤ ਹੋਈ ਹੈ ਜਿਸ ਨਾਲ ਮ੍ਰਿਤਕਾਂ ਦੇ ਮਾਮਲ ‘ਚ ਇਟਲੀ ਨੂੰ ਪਿੱਛੇ ਛੱਡ ਕੇ ਦੁਨੀਆਂ ਭਰ ‘ਚ ਛੇਵੇਂ ਸਥਾਨ ‘ਤੇ ਪਹੁੰਚ ਗਿਆ ਹੈ। ਇਟਲੀ ‘ਚ 234531 ਲੋਕ ਇਸ ਤੋਂ ਪ੍ਰਭਾਵਿਤ ਹੋਏ ਹਨ ਅਤੇ 33.774 ਲੋਕਾਂ ਦੀ ਮੌਤ ਹੋਈ ਹੈ।
ਕੇਂਦਰੀ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ ਵੱਲੋਂ ਸ਼ਨਿੱਚਰਵਾਰ ਨੂੰ ਜਾਰੀ ਅੰਕੜਿਆਂ ਮੁਤਾਬਿਕ ਪਿਛਲੇ 24 ਘੰਟਿਆਂ ਦੌਰਾਨ 9887 ਨਵੇਂ ਮਾਮਲਿਆਂ ਨਾਲ ਸੰਕ੍ਰਮਿਤਾਂ ਦੀ ਗਿਣਤੀ ਵਧ ਕੇ 236657 ਹੋ ਗਈ। ਇਸ ਦੌਰਾਨ 294 ਲੋਕਾਂ ਦੀ ਮੌਤ ਨਾਲ ਮ੍ਰਿਤਕਾਂ ਦੀ ਗਿਣਤੀ 6642 ਹੋ ਗਈ। ਦੇਸ਼ ‘ਚ ਇਸ ਸਮੇਂ ਕੋਰੋਨਾ ਦੇ 115942 ਸਰਗਰਮ ਮਾਮਲੇ ਹਨ ਜਦੋਂਕਿ 114073 ਲੋਕ ਇਸ ਮਹਾਂਮਾਰੀ ਤੋਂ ਛੁਟਕਾਰਾ ਪਾਉਣ ‘ਚ ਸਫ਼ਲ ਹੋਏ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।