ਦੇਸ਼ ‘ਚ ਕੋਰੋਨਾ ਸੰਕ੍ਰਮਣ ਦੇ ਰਿਕਾਰਡ 9983 ਮਾਮਲੇ
ਨਵੀਂ ਦਿੱਲੀ (ਏਜੰਸੀ)। ਦੇਸ਼ ‘ਚ ਕੋਰੋਨਾ ਵਾਇਰਸ ਸੰਕ੍ਰਮਣ ਦੇ ਮਾਮਲਿਆਂ ‘ਚ ਦਿਨੋਂ ਦਿਨ ਵਾਧਾ ਹੋ ਰਿਹਾ ਹੈ ਅਤੇ ਪਿਛਲੇ 24 ਘੰਟਿਆਂ ‘ਚ 9983 ਨਵੇਂ ਮਾਮਲੇ ਸਾਹਮਣੇ ਆਏ ਹਨ ਜਦੋਂਕਿ ਇਸੇ ਮਿਆਦ ‘ਚ ਹੋਰ 206 ਲੋਕਾਂ ਦੀ ਮੌਤ ਹੋ ਗਈ। ਕੇਂਦਰੀ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ ਵੱਲੋਂ ਸੋਮਵਾਰ ਨੂੰ ਜਾਰੀ ਅੰਕੜਿਆਂ ਮੁਤਾਬਿਕ ਨਵੇਂ ਮਾਮਲਿਆਂ ਨੂੰ ਮਿਲਾ ਕੇ ਦੇਸ਼ ‘ਚ ਕੋਰੋਨਾ ਸੰਕ੍ਰਮਿਤਾਂ ਦੀ ਕੁੱਲ ਗਿਣਤੀ 256611 ਹੋ ਗਈ ਜਦੋਂਕਿ ਇਸ ਬਿਮਾਰੀ ਨਾਲ 7135 ਲੋਕਾਂ ਦੀ ਹੁਣ ਤੱਕ ਮੌਤ ਹੋ ਚੁੱਕੀ ਹੈ। ਦੇਸ਼ ‘ਚ ਇਸ ਸਮੇਂ ਕੋਰੋਨਾ ਦੇ 125381 ਸਰਗਰਮ ਮਾਮਲੇ ਹਨ, ਜਦੋਂਕਿ 124095 ਲੋਕ ਇਸ ਮਹਾਂਮਾਰੀ ਤੋਂ ਛੁਟਕਾਰਾ ਪਾਉਣ ‘ਚ ਕਾਮਯਾਬ ਹੋ ਗਏ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।