Punjab

Faridkot Kotkapura News: ਮੈਡੀਕਲ ਕਾਲਜ ਫਰੀਦਕੋਟ ਦਾ ਉਪਰਾਲਾ, ਤੰਬਾਕੂ ਵਿਰੁੱਧ ਆਵਾਜ਼ ਕੀਤੀ ਬੁਲੰਦ
Punjab News: ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਤੇ ਬਾਘਰੌਲ ਖੇਤਰਾਂ 'ਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ
ਪੰਜਾਬ 'ਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, Mukhyamantri Sehat Yojana ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ
ਅਸੀਂ Punjab ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
Honesty: ਸੱਚੇ ਨਿਮਰ ਸੇਵਾਦਾਰ ਰਾਹੁਲ ਇੰਸਾਂ ਨੇ ਸੜਕ ’ਤੇ ਡਿੱਗਿਆ ਮੋਬਾਇਲ ਵਾਪਸ ਕਰ ਦਿਖਾਈ ਇਮਾਨਦਾਰੀ

9ਵਾਂ ਯਾਦ-ਏ-ਮੁਰਸ਼ਿਦ ਅਪੰਗਤਾ ਨਿਵਾਰਨ ਕੈਂਪ 18 ਅਪਰੈਲ ਤੋਂ

Sach Kahoon Punjabi Desk Picture
Published On

ਅਪੰਗਾਂ ਦੀ ਜਾਂਚ ਤੇ ਅਪ੍ਰੇਸ਼ਨ ਹੋਣਗੇ ਮੁਫ਼ਤ

ਸਰਸਾ (ਏਜੰਸੀ) ਸਰਵ ਧਰਮ ਸੰਗਮ ਡੇਰਾ ਸੱਚਾ ਸੌਦਾ ਦੇ ਸੰਸਥਾਪਕ ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਦੀ ਪਵਿੱਤਰ ਯਾਦ ‘ਚ 18 ਅਪਰੈਲ ਨੂੰ ‘ਨੌਵੇਂ ‘ਯਾਦ-ਏ-ਮੁਰਸ਼ਿਦ ਪੋਲੀਓ ਪੈਰਾਲਿਸਿਸ ਤੇ ਅਪੰਗਤਾ ਨਿਵਾਰਨ ਕੈਂਪ’ ਲਾਇਆ ਜਾਵੇਗਾ 21 ਅਪਰੈਲ ਤੱਕ ਚੱਲਣ ਵਾਲੇ ਇਸ ਕੈਂਪ ‘ਚ ਅਪੰਗ ਵਿਅਕਤੀਆਂ ਦੀ ਜਾਂਚ ਤੇ ਅਪ੍ਰੇਸ਼ਨ ਮੁਫ਼ਤ ਕੀਤੇ ਜਾਣਗੇ ਨਾਲ ਹੀ ਮਰੀਜ਼ਾਂ ਨੂੰ ਕੈਲੀਪਰ (ਬਣਾਉਟੀ ਅੰਗ) ਵੀ ਮੁਫ਼ਤ ਮੁਹੱਈਆ ਕਰਵਾਏ ਜਾਣਗੇ ਸ਼ਾਹ ਸਤਿਨਾਮ ਜੀ ਰਿਸਰਚ ਐਂਡ ਡਿਵੈਲਪਮੈਂਟ ਫਾਊਂਡੇਸ਼ਨ ਦੀ ਅਗਵਾਈ ‘ਚ ਸ਼ਾਹ ਸਤਿਨਾਮ ਜੀ ਧਾਮ ਸਥਿੱਤ ਸੱਚਖੰਡ ਹਾਲ ਵਿਖੇ ਲੱਗ ਰਹੇ ।

ਇਸ ਕੈਂਪ ‘ਚ ਮਾਹਿਰ ਡਾਕਟਰ ਆਪਣੀਆਂ ਸੇਵਾਵਾਂ ਦੇਣਗੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਪਵਿੱਤਰ ਦਿਸ਼ਾ-ਨਿਰਦੇਸ਼ਾਂ ‘ਚ 2008 ਤੋਂ ਲੈ ਕੇ ਹਰ ਸਾਲ 18 ਅਪਰੈਲ ਨੂੰ ਅਪੰਗਤਾ ਨਿਵਾਰਨ ਕੈਂਪ ਲਾਇਆ ਜਾਂਦਾ ਹੈ ਇਸ ਕੈਂਪ ‘ਚ ਮਰੀਜ਼ਾਂ ਦੀ ਜਾਂਚ, ਆਪ੍ਰੇਸ਼ਨ, ਦਵਾਈਆਂ, ਕੈਲੀਪਰ, ਟਰਾਈਸਾਈਕਲ, ਵੈਸਾਖੀ, ਛੜੀ, ਵਿਸ਼ੇਸ਼ ਜੁੱਤੇ ਆਦਿ ਮੁਫ਼ਤ ਮੁਹੱਈਆ ਕਰਵਾਏ ਜਾਣਗੇ ਕੈਂਪ ‘ਚ ਜਾਂਚ ਕਰਵਾਉਣ ਲਈ ਦੋ ਦਿਨ ਪਹਿਲਾਂ 16 ਅਪਰੈਲ ਤੋਂ ਸ਼ਾਹ ਸਤਿਨਾਮ ਜੀ ਧਾਮ ਸਥਿੱਤ ਡਿਸਪੈਂਸਰੀ ‘ਚ ਰਜਿਸਟਰੇਸ਼ਨ ਸ਼ੁਰੂ ਹੋ ਜਾਵੇਗੀ ਕੈਂਪ ਦੀ ਓਪੀਡੀ 18 ਅਪਰੈਲ ਨੂੰ ਹੋਵੇਗੀ ਤੇ 19 ਤੋਂ 21 ਅਪਰੈਲ ਤੱਕ ਚੁਣੇ ਗਏ ਮਰੀਜ਼ਾਂ ਦੇ ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ਦੇ ਅਤਿਆਧੁਨਿਕ ਆਪ੍ਰੇਸ਼ਨ ਥੀਏਟਰਾਂ ‘ਚ ਆਪ੍ਰੇਸ਼ਨ ਕੀਤੇ ਜਾਣਗੇ। ਮਰੀਜ਼ ਆਪਣੇ ਨਾਲ ਦੋ ਫੋਟੋਆਂ, ਅਧਾਰ ਕਾਰਡ, ਆਮਦਨ ਪ੍ਰਮਾਣ ਪੱਤਰ (15 ਹਜ਼ਾਰ ਰੁਪਏ ਮਹੀਨਾ ਤੋਂ ਘੱਟ) ਤੇ ਅਪੰਗਤਾ ਪ੍ਰਮਾਣ ਪੱਤਰ (40 ਫੀਸਦੀ ਤੋਂ ਜ਼ਿਆਦਾ) ਜ਼ਰੂਰ ਲੈ ਕੇ ਆਉਣ ਆਪ੍ਰੇਸ਼ਨ ਲਈ ਚੁਣੇ ਮਰੀਜ਼ਾਂ ਨਾਲ ਪਰਿਵਾਰ ਦੇ ਮੈਂਬਰ ਹੋਣਾ ਜ਼ਰੂਰੀ ਹੈ ਕੈਂਪ ਸਬੰਧੀ ਵਧੇਰੇ ਜਾਣਕਾਰੀ ਲਈ 01666-260222 ਤੇ 18001802515 ‘ਤੇ ਸੰਪਰ ਕਰ ਸਕਦੇ ਹਨ ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube ‘ਤੇ ਫਾਲੋ ਕਰੋ।

About The Author

Related Posts