ਲੋਕਤੰਤਰ ਅਤੇ ਵੋਟ ਦੇ ਮਹੱਤਵ ਤੋਂ ਕਰਵਾਇਆ ਜਾਣੂੰ

ਲੋਕਤੰਤਰ ਅਤੇ ਵੋਟ ਦੇ ਮਹੱਤਵ ਤੋਂ ਕਰਵਾਇਆ ਜਾਣੂੰ

ਬਰਨਾਲਾ, (ਸੱਚ ਕਹੂੰ ਨਿਊਜ਼) ਜਿਲ੍ਹੇ ਦੇ ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ’ਚ ਰਾਸ਼ਟਰੀ ਵੋਟਰ ਦਿਵਸ ਸਿੱਖਿਆ ਅਧਿਕਾਰੀਆਂ ਦੀ ਅਗਵਾਈ ਹੇਠ ਮਨਾਇਆ ਗਿਆ। ਇਸ ਦੌਰਾਨ ਲੋਕਤੰਤਰ ਅਤੇ ਵੋਟ ਦੇ ਮਹੱਤਵ ਤੋਂ ਵਿਸਥਾਰਿਤ ਜਾਣੂੰ ਕਰਵਾਇਆ ਗਿਆ। ਸਰਬਜੀਤ ਸਿੰਘ ਤੂਰ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ, ਸ੍ਰੀਮਤੀ ਜਸਬੀਰ ਕੌਰ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ, ਸ੍ਰੀਮਤੀ ਹਰਕੰਵਲਜੀਤ ਕੌਰ ਉਪ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਸ੍ਰੀਮਤੀ ਵਸੁੰਧਰਾ ਕਪਿਲਾ ਉਪ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦੀ ਅਗਵਾਈ ਹੇਠ ਹੋਏ ਇਸ ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਦੇਸ਼ ਦੀ ਗੌਰਵਮਈ ਲੋਕਤੰਤਰੀ ਪ੍ਰਕਿ੍ਰਆ ਬਾਰੇ ਜਾਣਕਾਰੀ ਦਿੱਤੀ।

ਵਿਦਿਆਰਥੀਆਂ ਨੂੰ ਲੋਕਤੰਤਰੀ ਪ੍ਰਣਾਲੀ ’ਚ ਵੋਟ ਦੇ ਅਧਿਕਾਰ ਦੀ ਅਹਿਮੀਅਤ ਤੋਂ ਜਾਣੂ ਕਰਵਾਉਂਦਿਆਂ ਵੋਟਰ ਬਣ ਚੁੱਕੇ ਸੀਨੀਅਰ ਜਮਾਤਾਂ ਦੇ ਵਿਦਿਆਰਥੀਆਂ ਨੂੰ ਲਾਜ਼ਮੀ ਤੌਰ ’ਤੇ ਵੋਟ ਦੇ ਅਧਿਕਾਰ ਦੇ ਇਸਤੇਮਾਲ ਬਾਰੇ ਵੀ ਪ੍ਰੇਰਿਤ ਕੀਤਾ ਗਿਆ। ਹੋਰਨਾਂ ਵੋਟਰਾਂ ਨੂੰ ਵੋਟ ਦੇ ਅਧਿਕਾਰ ਦੇ ਇਸਤੇਮਾਲ ਬਾਰੇ ਜਾਗਰੂਕ ਕਰਨ ਲਈ ਵੀ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸਕੂਲ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਦੇਸ਼ ਦੀ ਲੋਕਤੰਤਰੀ ਪ੍ਰਣਾਲੀ ਦੀ ਮਜਬੂਤੀ ਬਾਬਤ ਪ੍ਰਣ ਵੀ ਲਿਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੂੰ ਵੋਟ ਬਣਾਉਣ ਦੀ ਯੋਗ ਉਮਰ ਅਤੇ ਵੋਟ ਬਣਾਉਣ ਦੀ ਵਿਧੀ ਤੋਂ ਵੀ ਜਾਣੂ ਕਰਵਾਇਆ ਗਿਆ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.