ਦਿੱਲੀ ’ਚ ਕਿਸਾਨਾਂ ਦੀ ‘ਟਰੈਕਟਰ ਰੈਲੀ’ ਹੋਈ ਸ਼ੁਰੂ
ਦਿੱਲੀ। ਕੇਂਦਰ ਸਰਕਾਰ ਦੇ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਪਿਛਲੇ ਦੋ ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਸੰਘਰਸ਼ ਕਰ ਰਹੇ ਕਿਸਾਨਾਂ ਵਲੋਂ ਅੱਜ ਇਤਿਹਾਸ ਸਿਰਜਿਆ ਜਾ ਰਿਹਾ ਹੈ। ਭਾਰਤ ਦੇ ਇਤਿਹਾਸ ਵਿਚ ਇਹ ਪਹਿਲੀ ਵਾਰ ਹੈ ਜਦੋਂ ਦੇਸ਼ ਦੇ ਇੰਨੀ ਵੱਡੀ ਗਿਣਤੀ ਵਿਚ ਕਿਸਾਨਾਂ ਨੇ 26 ਜਨਵਰੀ (ਗਣਤੰਤਰ ਦਿਵਸ) ਵਾਲੇ ਦਿਨ ਦੇਸ਼ ਦੀ ਰਾਜਧਾਨੀ ਵਿਚ ਟਰੈਕਟਰ ਪਰੇਡ ਕੱਢੀ ਹੋਵੇ। ਲੱਖਾਂ ਦੀ ਗਿਣਤੀ ਵਿਚ ਟਰੈਕਟਰਾਂ ’ਤੇ ਸਵਾਰ ਹੋ ਕੇ ਕਿਸਾਨਾਂ ਵਲੋਂ ਦਿੱਲੀ ਵਿਚ ਪਰੇਡ ਕੱਢੀ ਜਾ ਰਹੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.