ਦੇਸ਼ ’ਚ ਕੋਰੋਨਾ ਦੇ ਰੋਜ਼ਾਨਾ ਮਾਮਲੇ ਵਧ ਕੇ 12,689 ਹੋਏ

Corona India

13,320 ਮਰੀਜ਼ ਹੋਏ ਠੀਕ, 137 ਮਰੀਜ਼ਾਂ ਦੀ ਮੌਤ

ਨਵੀਂ ਦਿੱਲੀ। ਦੇਸ਼ ’ਚ ਕੋਰੋਨਾ ਦੇ ਨਵੇਂ ਮਾਮਲੇ ਘੱਟਣ-ਵੱਧਣ ਦਾ ਸਿਲਸਿਲਾ ਜਾਰੀ ਹੈ। ਪਿਛਲੇ 24 ਘੰਟਿਆਂ ’ਚ ਰੋਜ਼ਾਨਾ ਮਾਮਲੇ 12,689 ਦਰਜ ਕੀਤੇ ਗਏ। ਰਾਹਤ ਦੀ ਗੱਲ ਇਹ ਰਹੀ ਮਹਾਂਮਾਰੀ ਨੂੰ ਹਰਾ ਦੇਣ ਵਾਲਿਆਂ ਦੀ ਗਿਣਤੀ ’ਚ ਨਵੇਂ ਮਾਮਲਿਆਂ ਦੇ ਮੁਕਾਬਲੇ ਵਾਧਾ ਦਰਜ ਕੀਤਾ ਗਿਆ।

Corona India

ਦੇਸ਼ ’ਚ ਹੁਣ ਤੱਕ 20 ਲੱਖ 29 ਹਜ਼ਾਰ 419 ਵਿਅਕਤੀਆਂ ਨੂੰ ਕੋਵਿਡ-19 ਦੇ ਟੀਕੇ ਲਾਏ ਜਾ ਚੁੱਕੇ ਹਨ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਬੁੱਧਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ’ਚ ਕੋਰੋਨਾ ਦੇ 12,689 ਨਵੇਂ ਮਾਮਲੇ ਸਾਹਮਣੇ ਆਏ, ਜਿਨ੍ਹਾਂ ਨੂੰ ਮਿਲਾ ਕੇ ਕੁੱਲ ਅੰਕੜਾ ਇੱਕ ਕਰੋੜ ਛੇ ਲੱਖ 89 ਹਜ਼ਾਰ ਤੋਂ ਵੱਧ ਹੋ ਗਿਆ ਹੈ।

ਰਾਹਤ ਦੀ ਗੱਲ ਇਹ ਰਹੀ ਕਿ ਇਸ ਦੌਰਾਨ 13,320 ਮਰੀਜ਼ ਠੀਕ ਹੋਏ, ਜਿਸ ਦੇ ਨਾਲ ਕੋਰੋਨਾ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ ਇੱਕ ਕਰੋੜ ਤਿੰਨ ਲੱਖ 59 ਹਜ਼ਾਰ 305 ਹੋ ਗਈ। ਸਰਗਰਮ ਮਾਮਲੇ 768 ਘੱਟ ਹੋ ਕੇ 1,76,498 ਰਹਿ ਗਏ ਹਨ। ਇਸ ਦੌਰਾਨ 137 ਮਰੀਜ਼ਾਂ ਦੀ ਮੌਤ ਹੋ ਗਈ ਤੇ ਜਿਨ੍ਹਾਂ ਨੂੰ ਮਿਲਾ ਕੇ ਕੁੱਲ ਮ੍ਰਿਤਕਾਂ ਦਾ ਅੰਕੜਾ ਇੱਕ ਲੱਖ 53 ਹਜ਼ਾਰ 724 ਹੋ ਗਿਆ ਹੈ। ਦੇਸ਼ ’ਚ ਰਿਕਵਰੀ ਦਰ ਵਧ ਕੇ 96.91 ਫੀਸਦੀ ਹੋ ਗਈ ਹੈ ਤੇ ਸਰਗਰਮ ਮਾਮਲਿਆਂ ਦੀ ਦਰ ਘੱਟ ਕੇ 1.65 ਫੀਸਦੀ ਰਹਿ ਗਈ ਹੈ ਜਦੋਂਕਿ ਮ੍ਰਿਤਕ ਦਰ ਹਾਲੇ 1.44 ਫੀਸਦੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.