ਕਿਸਾਨ ਨੇਤਾਵਾਂ ਖਿਲਾਫ਼ ਲੁੱਕ ਆਊਟ ਨੋਟਿਸ ਵਾਪਸ ਲਵੇ ਦਿੱਲੀ ਪੁਲਿਸ : ਅਮਰਿੰਦਰ ਸਿੰਘ
ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਕਿਹਾ ਕਿ ਟਰੈਕਟਰ ਪਰੇਡ ਵਿਚ ਹਿੰਸਾ ਨੂੰ ਲੈ ਕੇ ਦਿੱਲੀ ਪੁਲਿਸ ਵੱਲੋਂ ਕਿਸਾਨ ਨੇਤਾਵਾਂ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ ਕਰਣਾ ‘ਸਰਾਸਰ ਗਲਤ’ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕਿਸਾਨਾਂ ਦੇ ਬਾਹਰ ਦੌੜ ਜਾਣ ਦਾ ਸ਼ੱਕ ਨਾ ਸਿਰਫ਼ ਤਰਕਹੀਣ ਹੈ ਸਗੋਂ ਨਿੰਦਣਯੋਗ ਹੈ। ਕੈਪਟਨ ਕਿਹਾ ਕਿਹਾ, ‘ਉਹ ਕਿੱਥੇ ਭੱਜ ਜਾਣਗੇ?’ ਉਨ੍ਹਾਂ ਕਿਹਾ ਕਿ ਉਨ੍ਹਾਂ ਵਿਚੋਂ ਜ਼ਿਆਦਾਤਰ ਛੋਟੇ ਕਿਸਾਨ ਹਨ, ਉਹ ਵੱਡੇ ਕਾਰਪੋਰੇਟ ਅਪਰਾਧੀ ਨਹÄ ਹਨ, ਜੋ ਪਿਛਲੇ ਕੁੱਝ ਸਾਲਾਂ ਵਿਚ ਦੇਸ਼ ਤੋਂ ਅਰਬਾਂ ਰੁਪਏ ਲੁੱਟ ਕੇ ਦੌੜ ਗਏ। ਉਨ੍ਹਾਂ ਕਿਹਾ ਕਿ ਤੁਸÄ ਉਨ੍ਹਾਂ ਵੱਡੇ ਲੋਕਾਂ ਨੂੰ ਰੋਕਣ ਵਿਚ ਨਾਕਾਮ ਰਹੇ ਪਰ ਹੁਣ ਇਨ੍ਹਾਂ ਛੋਟੇ ਕਿਸਾਨਾਂ ਨੂੰ ਨਿਸ਼ਾਨਾ ਬਣਾ ਰਹੇ ਹਨ ਜੋ ਆਪਣੀ ਹੋਂਦ ਲਈ ਲੜ ਰਹੇ ਹਨ।
ਉਨ੍ਹਾਂ ਨੇ ਕੇਂਦਰ ਨੂੰ ਦਿੱਲੀ ਪੁਲਿਸ ਨੂੰ ਤੁਰੰਤ ਲੁੱਕ ਆਊਟ ਨੋਟਿਸ ਵਾਪਸ ਲੈਣ ਦਾ ਹੁਕਮ ਦੇਣ ਦੀ ਅਪੀਲ ਕੀਤੀ। ਇੱਥੇ ਇਕ ਬਿਆਨ ਵਿਚ ਕੈਪਟਨ ਨੇ ਹਿੰਸਾ ਨੂੰ ਲੈ ਕੇ ਦਰਜ ਐਫ.ਆਈ.ਆਰ. ਵਿਚ ਬਿਨਾਂ ਕਿਸੇ ਸਬੂਤ ਦੇ ਕਿਸਾਨ ਨੇਤਾਵਾਂ ਦੇ ਨਾਮ ਸ਼ਾਮਲ ਕਰਣ ਦੇ ਪੁਲਸ ਦੇ ਫ਼ੈਸਲੇ ’ਤੇ ਵੀ ਸਵਾਲ ਚੁੱਕਿਆ। ਉਨ੍ਹਾਂ ਸਵਾਲ ਕੀਤਾ ਕਿ ਕੁੱਝ ਅਸਮਾਜਿਕ ਤੱਤਾਂ ਜਾਂ ਇਕ ਵੱਖ ਹੋਏ ਹਿੱਸੇ ਦੇ ਕੰਮਾਂ ਲਈ ਸਾਰੇ ਕਿਸਾਨ ਨੇਤਾਵਾਂ ਨੂੰ ਕਿਵੇਂ ਦੋਸ਼ੀ ਠਹਿਰਾਇਆ ਜਾ ਸਕਦਾ ਹੈ? ਕੈਪਟਨ ਨੇ ਕਿਹਾ ਕਿ ਐਫ.ਆਈ.ਆਰ. ਵਿਚ ਨਾਮਜ਼ਦ ਸਾਰੇ ਪ੍ਰਮੁੱਖ ਨੇਤਾਵਾਂ ਨੇ ਪਹਿਲਾਂ ਹੀ 26 ਜਨਵਰੀ ਨੂੰ ਅਰਾਜਕਤਾ ਤੋਂ ਖ਼ੁਦ ਨੂੰ ਵੱਖ ਕਰ ਲਿਆ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.