ਤਿਰੰਗੇ ਤੇ ਗਣਤੰਤਰ ਦਿਵਸ ਦਾ ਅਪਮਾਨ ਮੰਦਭਾਗਾ : ਕੋਵਿੰਦ
ਦਿੱਲੀ। ਰਾਸ਼ਟਰਪਤੀ ਰਾਮਨਾਥ ਕੈਵਿੰਦ ਨੇ ਗਣਤੰਤਰ ਦਿਵਸ ’ਤੇ ਟਰੈਕਟਰ ਰੈਲੀ ਦੌਰਾਨ ਇਤਿਹਾਸਕ ਲਾਲ ਕਿਲ੍ਹੇ ’ਚ ਤੋੜ ਫੋੜ ਤੇ ਰਾਸ਼ਟਰੀ ਝੰਡੇ ਦੇ ਅਪਮਾਨ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਸ਼ੁੱਕਰਵਾਰ ਨੂੰ ਸੰਸਦ ਦੇ ਬਜਟ ਸੈਸ਼ਨ ਦੇ ਪਹਿਲੇ ਦਿਨ ਦੋਵਾਂ ਸਦਨਾਂ ਦੀ ਸਾਂਝੀ ਬੈਠਕ ਨੂੰ ਸੰਬੋਧਨ ਕਰਦਿਆਂ ਸ੍ਰੀ ਕੋਵਿੰਦ ਨੇ ਕਿਹਾ, ‘ਤਿਰੰਗੇ ਤੇ ਗਣਤੰਤਰ ਦਿਵਸ ਵਾਂਗ ਪਵਿੱਤਰ ਦਿਨ ਦਾ ਅਪਮਾਨ ਕਰਨਾ ਬਹੁਤ ਮੰਦਭਾਗੀ ਗੱਲ ਹੈ’। ਉਹ ਸੰਵਿਧਾਨ ਜੋ ਸਾਨੂੰ ਪ੍ਰਗਟਾਵੇ ਦੀ ਆਜ਼ਾਦੀ ਦਾ ਅਧਿਕਾਰ ਦਿੰਦਾ ਹੈ, ਉਹੀ ਸੰਵਿਧਾਨ ਸਾਨੂੰ ਸਿਖਾਉਂਦਾ ਹੈ ਕਿ ਕਾਨੂੰਨ ਅਤੇ ਨਿਯਮ ਦੀ ਬਰਾਬਰ ਗੰਭੀਰਤਾ ਨਾਲ ਪਾਲਣਾ ਕੀਤੀ ਜਾਣੀ ਚਾਹੀਦੀ ਹੈ। ’’
ਉਨ੍ਹਾਂ ਕਿਹਾ ਕਿ ਦੇਸ਼ ਦੀ ਸੁਪਰੀਮ ਕੋਰਟ ਨੇ ਹੁਣੇ ਹੀ ਇਨ੍ਹਾਂ ਕਾਨੂੰਨਾਂ ਨੂੰ ਮੁਲਤਵੀ ਕਰ ਦਿੱਤਾ ਹੈ ਅਤੇ ਸਰਕਾਰ ਸੁਪਰੀਮ ਕੋਰਟ ਦੇ ਫੈਸਲੇ ਦੀ ਪੂਰੀ ਤਰ੍ਹਾਂ ਨਾਲ ਪਾਲਣਾ ਕਰੇਗੀ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਸੰਸਦ ਵਿੱਚ ਵਿਆਪਕ ਵਿਚਾਰ ਵਟਾਂਦਰੇ ਤੋਂ ਬਾਅਦ ਪਾਸ ਕੀਤੇ ਗਏ ਸਨ। ਧਿਆਨ ਯੋਗ ਹੈ ਕਿ ਗਣਤੰਤਰ ਦਿਵਸ ਮੌਕੇ ਅੰਦੋਲਨ ਕਰ ਰਹੇ ਕਿਸਾਨਾਂ ਦੀ ਟਰੈਕਟਰ ਰੈਲੀ ਦੌਰਾਨ ਲਾਲ ਕਿਲ੍ਹੇ ’ਤੇ ਪਹੁੰਚੇ ਅਤੇ ਉਥੇ ਇਕ ਸੰਸਥਾ ਦਾ ਝੰਡਾ ਲਹਿਰਾਇਆ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.