26 ਜਨਵਰੀ ਨੂੰ ਲਾਲ ਕਿਲੇ ’ਤੇ ਤਿਰੰਗੇ ਦੇ ਅਪਮਾਨ ਨਾਲ ਦੇਸ਼ ਦੁਖੀ ਹੋਇਆ : ਮੋਦੀ

26 ਜਨਵਰੀ ਨੂੰ ਲਾਲ ਕਿਲੇ ’ਤੇ ਤਿਰੰਗੇ ਦੇ ਅਪਮਾਨ ਨਾਲ ਦੇਸ਼ ਦੁਖੀ ਹੋਇਆ : ਮੋਦੀ

ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਮਨ ਕੀ ਬਾਤ’ ਪ੍ਰੋਗਰਾਮ ਰਾਹÄ ਦੇਸ਼ ਨੂੰ ਸੰਬੋਧਨ ਕਰ ਰਹੇ ਹਨ। 26 ਜਨਵਰੀ ਨੂੰ ਦਿੱਲੀ ਵਿੱਚ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਤਿਰੰਗੇ ਦੀ ਬੇਇੱਜ਼ਤੀ ’ਤੇ ਦੁੱਖ ਜ਼ਾਹਰ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਤਿਰੰਗੇ ਦੇ ਅਪਮਾਨ ਨਾਲ ਦੇਸ਼ ਦੁਖੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਜਦੋਂ ਮੈਂ ਮਨ ਦੀ ਗੱਲ ਕਰਦਾ ਹਾਂ ਤਾਂ ਅਜਿਹਾ ਲਗਦਾ ਹੈ ਜਿਵੇਂ ਮੈਂ ਤੁਹਾਡੇ ਪਰਿਵਾਰ ਦੇ ਇਕ ਮੈਂਬਰ ਵਜੋਂ ਤੁਹਾਡੇ ਵਿਚ ਮੌਜੂਦ ਹਾਂ।

ਇਸ ਸਾਲ ਦੀ ਸ਼ੁਰੂਆਤ ਦੇ ਨਾਲ, ਕੋਰੋਨਾ ਵਿਰੁੱਧ ਸਾਡੀ ਲੜਾਈ ਵੀ ਲਗਭਗ ਇਕ ਸਾਲ ਲਈ ਪੂਰੀ ਹੋ ਗਈ ਹੈ। ਜਿਸ ਤਰ੍ਹਾਂ ਭਾਰਤ ਦੀ ਕੋਰੋਨਾ ਵਿਰੁੱਧ ਲੜਾਈ ਇਕ ਮਿਸਾਲ ਬਣ ਗਈ ਹੈ, ਉਸੇ ਤਰ੍ਹਾਂ ਹੁਣ ਸਾਡੀ ਟੀਕਾਕਰਨ ਮੁਹਿੰਮ ਵਿਸ਼ਵ ਵਿਚ ਇਕ ਮਿਸਾਲ ਬਣ ਗਈ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.