ਕਿਹਾ, ਨਗਰ ਕੌਂਸਲ ਚੋਣਾਂ ਵਿੱਚ ਭਾਜਪਾ ਉਮੀਦਵਾਰਾਂ ਦਾ ਵੋਟਰ ਕਰਨ ਬਾਈਕਾਟ
ਅਮਲੋਹ, (ਅਨਿਲ ਲੁਟਾਵਾ)। ਨਗਰ ਕੌਂਸਲ ਚੋਣਾਂ ਲਈ ਆਪਣੇ ਨਾਮਜ਼ਦਗੀ ਪੱਤਰ ਦਾਖਿਲ ਕਰਵਾਉਣ ਵਾਲੇ ਭਾਜਪਾ ਉਮੀਦਵਾਰਾਂ ਦਾ ਅਮਲੋਹ ਵਿਖੇ ਇੱਕ ਕਿਸਾਨ ਜਥੇਬੰਦੀ ਵੱਲੋਂ ਧਰਨਾ ਲਾ ਕੇ ਵਿਰੋਧ ਕੀਤਾ ਗਿਆ ਉੱਥੇ ਹੀ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ ਖੇਤੀ ਕਾਨੂੰਨਾਂ ਖ਼ਿਲਾਫ਼ ਵੀ ਰੋਸ ਪ੍ਰਗਟ ਕੀਤਾ ਗਿਆ। ਇਸ ਮੌਕੇ ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਖੇਤੀ ਕਾਨੂੰਨਾਂ ਰਾਹੀਂ ਕਿਸਾਨੀ ਨੂੰ ਤਬਾਹ ਕਰਨਾ ਚਾਹੁੰਦੀ ਹੈ ਅਤੇ ਲਾਭ ਵੱਡੇ ਕੋਆਪਰੇਟਿਵ ਘਰਾਣੇ ਦੇ ਲੋਕਾਂ ਨੂੰ ਪਹੁੰਚਾਉਣ ਵਿੱਚ ਲੱਗੀ ਹੋਈ ਹੈ ਅਤੇ ਮੋਦੀ ਸਰਕਾਰ ਨੇ ਹਮੇਸ਼ਾ ਹੀ ਕਿਸਾਨ ਮਾਰੂ ਫ਼ੈਸਲੇ ਲਏ ਹਨ
ਜਿਸ ਕਰਕੇ ਅੱਜ ਕੜਾਕੇ ਦੀ ਠੰਢ ਵਿੱਚ ਕਿਸਾਨ ਦਿੱਲੀ ਵਿਖੇ ਆਪਣੇ ਹੱਕਾਂ ਨੂੰ ਬਚਾਉਣ ਲਈ ਧਰਨੇ ਦੇ ਰਿਹਾ ਹੈ ਅਤੇ ਬਹੁਤ ਸਾਰੇ ਕਿਸਾਨ ਸ਼ਹੀਦ ਵੀ ਹੋ ਚੁੱਕੇ ਹਨ ਪਰ ਮੋਦੀ ਸਰਕਾਰ ਨੂੰ ਕੋਈ ਪ੍ਰਵਾਹ ਨਹੀਂ ਹੈ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਹੁਣ ਭਾਜਪਾ ਨੂੰ ਸਬਕ ਸਿਖਾਉਣ ਦਾ ਮੌਕਾ ਹੈ ਇਸ ਲਈ ਨਗਰ ਕੌਂਸਲ ਚੋਣਾਂ ਵਿੱਚ ਭਾਜਪਾ ਪਾਰਟੀ ਵੱਲੋਂ ਖੜ੍ਹੇ ਕੀਤੇ ਗਏ ਉਮੀਦਵਾਰਾਂ ਦਾ ਹਰ ਵੋਟਰ ਬਾਈਕਾਟ ਕਰੇ । ਉਨ੍ਹਾਂ ਅੱਗੇ ਕਿਹਾ ਕਿ ਦਿੱਲੀ ਵਿਖੇ ਚੱਲ ਰਿਹਾ ਕਿਸਾਨ ਅੰਦੋਲਨ ਵਿੱਚ ਵੀ ਹਰ ਪਰਿਵਾਰ ਦਾ ਵਿਅਕਤੀ ਸ਼ਮੂਲੀਅਤ ਕਰੇ ਤਾਂ ਕਿ ਕੇਂਦਰ ਸਰਕਾਰ ਨੂੰ ਝੁਕਾਇਆ ਜਾ ਸਕੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.