ਵਟਸਐਪ ਦੀ ਨਿਜੀ ਗੋਪਨੀਯਤਾ ਖਿਲਾਫ਼ ਪਟੀਸ਼ਨ ਸੁਣਨ ਤੋਂ ਇਨਕਾਰ
ਨਵੀਂ ਦਿੱਲੀ। ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਸੋਸ਼ਲ ਮੀਡੀਆ ਕੰਪਨੀ ਵਟਸਐਪ ਦੀ ਨਵÄ ਗੋਪਨੀਯਤਾ ਨੀਤੀ ਵਿਰੁੱਧ ਕਨਫੈਡਰੇਸ਼ਨ ਆਫ਼ ਆਲ ਇੰਡੀਆ ਟਰੇਡਰਜ਼ ਦੀ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਚੀਫ ਜਸਟਿਸ ਸ਼ਰਦ ਅਰਵਿੰਦ ਬੋਬੜੇ, ਜਸਟਿਸ ਏ ਐਸ ਬੋਪੰਨਾ ਅਤੇ ਜਸਟਿਸ ਵੀ. ਰਾਮਸੁਬਰਾਮਨੀਅਮ ਦੀ ਬੈਂਚ ਨੇ ਪਟੀਸ਼ਨ ਦੀ ਸੁਣਵਾਈ ਦੌਰਾਨ ਕਿਹਾ, ‘‘ਸਾਨੂੰ ਦੱਸਿਆ ਗਿਆ ਹੈ ਕਿ ਅਜਿਹਾ ਹੀ ਇੱਕ ਕੇਸ ਦਿੱਲੀ ਹਾਈ ਕੋਰਟ ਵਿੱਚ ਵਿਚਾਰ ਅਧੀਨ ਹੈ’’।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.