ਸਾਡੇ ਨਾਲ ਸ਼ਾਮਲ

Follow us

15.3 C
Chandigarh
Monday, February 9, 2026
More
    Home ਸੂਬੇ ਪੰਜਾਬ ਸਿੱਖਿਆ ਮੰਤਰੀ ...

    ਸਿੱਖਿਆ ਮੰਤਰੀ ਦੀ ਕੋਠੀ ਵੱਲ ਵਧਦੇ ਬੇਰੁਜ਼ਗਾਰ ਅਧਿਆਪਕ ਪੁਲਿਸ ਨਾਲ ਖਹਿਬੜੇ

    ਬੈਰੀਕੇਡ ਤੋੜ ਕੇ ਅੱਗੇ ਵਧ ਰਹੇ ਅਧਿਆਪਕਾਂ ਤੇ ਪੁਲਿਸ ਵੱਲੋਂ ਲਾਠੀਚਾਰਜ

    ਸੰਗਰੂਰ, (ਗੁਰਪ੍ਰੀਤ ਸਿੰਘ) ਸੰਗਰੂਰ ਵਿਖੇ ਅੱਜ ਰੋਜ਼ਗਾਰ ਦੀ ਮੰਗ ਲੈ ਕੇ ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰ ਈਟੀਟੀ ਅਧਿਆਪਕਾਂ ਦਾ ਉਸ ਸਮੇਂ ਪੁਲਿਸ ਨਾਲ ਟਕਰਾਅ ਹੋ ਗਿਆ ਜਦੋਂ ਕਿ ਸਿੱਖਿਆ ਮੰਤਰੀ ਦੀ ਕੋਠੀ ਲਾਗੇ ਪੁਲਿਸ ਵੱਲੋਂ ਲਾਏ ਬੈਰੀਕੇਡ ਤੋੜ ਕੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਇਸ ਧੱਕਾਮੁੱਕੀ ਵਿੱਚ ਕਈ ਪ੍ਰਦਰਸ਼ਨਕਾਰੀਆਂ ਨੂੰ ਹਲਕੀਆਂ ਸੱਟਾਂ ਵੀ ਲੱਗੀਆਂ ਹਨ

    ਜਾਣਕਾਰੀ ਮੁਤਾਬਕ ਅੱਜ ਰੁਜਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਤੇ ਨਵੀਂ ਪੀ.ਟੀ.ਆਈ.ਅਧਿਆਪਕ ਯੂਨੀਅਨ ਪੰਜਾਬ ਅੱਜ ਡੀ.ਸੀ. ਦਫਤਰ ਅੱਗੇ ਇਕੱਠੇ ਹੋ ਕੇ ਸ਼ਹਿਰ ਵਿੱਚ ਰੋਸ ਮਾਰਚ ਕਰਦਿਆਂ ਸਿੱਖਿਆ ਮੰਤਰੀ ਖ਼ਿਲਾਫ਼ ਨਾਅਰੇ ਬਾਜ਼ੀ ਕਰਦੇ ਹੋਏ ਬੈਰੀਕੇਡ ਤੋੜ ਕੇ ਜਦੋਂ ਸਿੱਖਿਆ ਮੰਤਰੀ ਦੀ ਕੋਠੀ ਵੱਲ ਵਧਣ ਲੱਗੇ ਤਾਂ ਉਨ੍ਹਾਂ ਦੀ ਪੁਲਿਸ ਨਾਲ ਝੜਪ ਹੋ ਗਈ ਸਿੱਟੇ ਵਜੋਂ ਪੁਲਿਸ ਨੂੰ ਲਾਠੀਚਾਰਜ ਕਰਨਾ ਪਿਆ ਪ੍ਰਦਰਸ਼ਨਕਾਰੀਆਂ ਨੇ ਦਾਅਵਾ ਕੀਤਾ ਕਿ ਰਣਜੀਤ ਕੌਰ ਤੇ ਜੱਗਾ ਮਾਨਸਾ ਦਾ ਗਲਾ ਘੁੱਟਿਆ ਗਿਆ ਅਤੇ ਕੇ ਦੀਪ ਨਾਮਕ ਪ੍ਰਦਰਸ਼ਨਕਾਰੀ ਦੀ ਪੱਗ ਲਾਹੀ ਗਈ ਤੇ ਜੀਵਨ ਸੰਗਰੂਰ ਦੇ ਸੱਟਾਂ ਲੱਗੀਆਂ।

    ਜ਼ਿਕਰਯੋਗ ਹੈ ਕਿ ਪ੍ਰਸ਼ਾਸਨ ਵੱਲੋਂ ਬੇਰੁਜ਼ਗਾਰ ਅਧਿਆਪਕਾਂ ਨੂੰ 24 ਫਰਵਰੀ ਦੀ ਮੀਟਿੰਗ ਦਾ ਭਰੋਸਾ ਦਿੱਤਾ ਗਿਆ ਜਿਸ ਨੂੰ ਬੇਰੋਜ਼ਗਾਰ ਅਧਿਆਪਕਾਂ ਨੇ ਠੁਕਰਾਇਆ ਤੇ ਭਵਾਨੀਗੜ੍ਹ ਵਿਖੇ ਸਿੱਖਿਆ ਮੰਤਰੀ ਨੂੰ ਘੇਰਨ ਲਈ ਵਹੀਰਾਂ ਘੱਤੀਆਂ। ਇਸ ਮੌਕੇ ਮੌਜੂਦ ਬੇਰੁਜਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ, ਸੀਨੀਅਰ ਮੀਤ ਪ੍ਰਧਾਨ ਸੰਦੀਪ ਸਾਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 2364 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਕੱਢੀ ਗਈ ਜਿਸ ਵਿੱਚ ਬੀ.ਐੱਡ ਉਮੀਦਵਾਰਾਂ ਨੂੰ ਬਰਾਬਰ ਵਿਚਾਰਿਆ ਗਿਆ

    ਜਿਸ ਨਾਲ ਕਿ ਬੀ ਐੱਡ ੳੁਮੀਦਵਾਰਾਂ ਨੂੰ ਬਰਾਬਰ ਵਿਚਾਰ ਕੇ ਈ.ਟੀ.ਟੀ. ਉਮੀਦਵਾਰਾਂ ਦੀਆਂ ਹੱਕੀ ਪੋਸਟਾਂ ਤੇ ਡਾਕਾ ਮਾਰਿਆ ਜਾ ਰਿਹਾ ਹੈ।

    ਇਸ ਲਈ ਅਸੀਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦੇ ਹਾਂ ਕਿ ਉਹ ਈ.ਟੀ.ਟੀ. ਪੋਸਟਾਂ ਦੇ ਉੱਪਰ ਸਿਰਫ ਈ.ਟੀ.ਟੀ ਦੇ ਯੋਗ ਉਮੀਦਵਾਰਾਂ ਨੂੰ ਹੀ ਰੱਖੇ ਬਾਕੀ ਬੀ.ਐਡ. ਉਮੀਦਵਾਰਾਂ ਈਟੀਟੀ ਦੀਆਂ ਪੋਸਟਾਂ ਤੋਂ ਅਯੋਗ ਕਰਾਰ ਦੇਵੇ।

    ਇਸ ਮੌਕੇ ਬੇਰੁਜਗਾਰ ਨਵੀਂ ਪੀ.ਟੀ.ਆਈ. ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਜਸਬੀਰ ਸਿੰਘ ਗਲੋਟੀ ਸੂਬਾ ਸਕੱਤਰ ਅਤੇ ਸੂਬਾ ਸਕੱਤਰ ਅਮਨਦੀਪ ਕੰਬੋਜ ਨੇ ਕਿਹਾ ਕਿ ਕਿਹਾ ਕਿ ਲੰਮੇ ਸਮੇਂ ਤੋਂ ਪ੍ਰਾਇਮਰੀ ਸਕੂਲਾਂ ਵਿੱਚ ਪੀ ਟੀ ਆਈ ਅਧਿਆਪਕਾਂ ਦੀ ਭਰਤੀ ਨਹੀਂ ਕੀਤੀ ਗਈ । ਸਰਕਾਰ ਨਿੱਤ ਨਵੇਂ ਨਵੇਂ ਦਿਨ ਲਾਰੇ ਤੋਂ ਲਾਰੇ ਲਾ ਰਹੀ ਹੈ ਪਰ ਮੰਗਾਂ ਦਾ ਹੱਲ ਨਹੀਂ ਕਰ ਰਹੀ ।

    ਇਸ ਮੌਕੇ ਮੌਜੂਦ ਡੈਮੋਕਰੇਟਿਕ ਟੀਚਰਜ਼ ਫਰੰਟ ਦੇ ਸੂਬਾ ਆਗੂ ਮੇਘ ਰਾਜ, ਗੌਰਮਿੰਟ ਟੀਚਰ ਯੂਨੀਅਨ ਦੇ ਸਰਬਜੀਤ ਪੁੰਨਾਂਵਾਲ, ਦੇਵੀ ਦਿਆਲ, ਸੋਨੂੰ ਪੰਜਾਬ ਸੁਬਾਰਡੀਨੇਟ ਸਰਵਿਸ ਫੈੱਡਰੇਸ਼ਨ ਦੇ ਮਾਲਵਿੰਦਰ ਸੰਧੂ ਤੇ ਰਾਮ ਕਿਸ਼ਨ, ਕੁਲਦੀਪ ਖੋਖਰ, ਰਾਜ ਕੁਮਾਰ ਮਾਨਸਾ, ਮੰਗਲ ਮਾਨਸਾ, ਰਵਿੰਦਰ ਅਬੋਹਰ, ਜਰਨੈਲ ਸੰਗਰੂਰ, ਜੀਵਨ ਸੰਗਰੂਰ, ਗੁਰਸਿਮਰਤ ਸੰਗਰੂਰ,ਕੇ ਦੀਪ, ਨਿਰਮਲ ਜੀਰਾ, ਹਰਬੰਸ ਪਟਿਆਲਾ, ਸੁਖਜੀਤ ਪਟਿਆਲਾ,ਸੋਨੀਆ ਪਟਿਆਲਾ, ਭੁਪਿੰਦਰ ਸਿੰਘ, ਅਵਤਾਰ ਸਿੰਘ, ਬਲਵਿੰਦਰ ਸਿੰਘ, ਲਵਦੀਪ ਕੁਮਾਰ, ਅਮਨਦੀਪ ਕੌਰ ਤੇ ਹਰਮੀਤ ਕੌਰ ਆਦਿ ਮੌਜ਼ੂਦ ਸਨ।

    ਇਹ ਨੇ ਪ੍ਰਦਰਸ਼ਨਕਾਰੀਆਂ ਦੀਆਂ ਮੰਗਾਂ

    ਈ.ਟੀ.ਟੀ. ਅਧਿਆਪਕਾਂ ਦੀਆਂ ਅਸਾਮੀਆਂ ਦੀ ਭਰਤੀ ਦਾ ਇਸ਼ਤਿਹਾਰ ਜਾਰੀ ਕੀਤਾ ਜਾਵੇ, ਈਟੀਟੀ ਦੀਆਂ ਅਸਾਮੀਆਂ ਵਿੱਚ ਸਿਰਫ ਈ.ਟੀ.ਟੀ. ਟੈੱਟ ਪਾਸ ਉਮੀਦਵਾਰਾਂ ਨੂੰ ਹੀ ਵਿਚਾਰਿਆ ਜਾਵੇ, ਸਿੱਖਿਆ ਪ੍ਰੋਵਾਈਡਰ ਤੇ ਵਲੰਟੀਅਰਾਂ ਨੂੰ ਦਿੱਤੇ ਗਏ ਵਾਧੂ ਅੰਕਾਂ ਦੀ ਸ਼ਰਤ ਹਟਾਈ ਜਾਵੇ, ਉਚੇਰੀ ਯੋਗਤਾ ਦੇ ਨੰਬਰਾਂ ਦੀ ਸ਼ਰਤ ਹਟਾਈ ਜਾਵੇ, ਉਮਰ ਹੱਦ ਵਿਚ ਛੋਟ ਦਿੱਤੀ ਜਾਵੇ,ਬੇਰੁਜ਼ਗਾਰ ਨਵੀਂ ਪੀ.ਟੀ.ਆਈ.ਅਧਿਆਪਕ ਯੂਨੀਅਨ ਪੰਜਾਬ ਦੀਆਂ ਮੰਗਾਂ ਵਿੱਚ ਪ੍ਰਾਇਮਰੀ ਸਕੂਲਾਂ ਦੇ ਵਿੱਚ 5000 ਪੋਸਟਾਂ ਦਿੱਤੀਆਂ ਜਾਣ, ਪੋਸਟਾਂ ਦਾ ਇਸ਼ਤਿਹਾਰ ਜਲਦੀ ਤੋਂ ਜਲਦੀ ਜਾਰੀ ਕੀਤਾ ਜਾਵੇ

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.