ਸਕੂਲ ਦੋ ਦਿਨਾ ਲਈ ਬੰਦ ਕਰਨ ਦਾ ਫੈਸਲਾ
ਸਨੌਰ, (ਰਾਮ ਸਰੂਪ ਪੰਜੋਲਾ (ਸੱਚ ਕਹੂੰ))। ਸਨੌਰ ਨੇੜੇ ਪਿੰਡ ਭਾਂਖਰ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿਛਲੇ ਹਫਤੇ ਸਕੂਲ ਸਟਾਫ ਦੇ ਕੋਰੋਨਾ ਪੀੜਤ ਹੋਣ ਕਾਰਨ ਇਲਾਕੇ ਅਤੇ ਇੱਥੇ ਪੜ੍ਹਨ ਵਾਲੇ ਵਿਦਿਆਰਥੀ ਅਤੇ ਮਾਪਿਆਂ ’ਚ ਬੇਹੱਦ ਬੈਚੇਨੀ ਪਾਈ ਜਾ ਰਹੀ ਹੈ। ਅੱਜ ਇਸ ਸਕੂਲ ਦੇ ਸਮੁੱਚੇ ਸਟਾਫ ਦਾ ਚੈੱਕਅਪ ਡਾਕਟਰਾਂ ਦੀ ਟੀਮ ਵੱਲੋਂ ਕੀਤਾ ਗਿਆ ਅਤੇ ਸਕੂਲ ਨੂੰ ਦੋ ਦਿਨ ਲਈ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ।
ਇਸ ਸਕੂਲ ਵਿੱਚ 15 ਦੇ ਕਰੀਬ ਪਿੰਡਾਂ ਦੇ 650 ਦੇ ਕਰੀਬ ਵਿਦਿਆਰਥੀ ਪੜ੍ਹਦੇ ਹਨ। ਇਸ ਕਾਰਨ ਇਨ੍ਹਾਂ ਅਧਿਆਪਕਾਂ ਦੇ ਸੰਪਰਕ ’ਚ ਆਉਣ ਵਾਲੇ ਵਿਦਿਆਰਥੀਆ ਦੇ ਮਾਪੇ ਬੇਹੱਦ ਚਿੰਤਤ ਹਨ। ਸੂਤਰਾਂ ਅਨੁਸਾਰ ਪਿਛਲੇ ਹਫਤੇ ਅਧਿਆਪਕ ਕੋਰੋਨਾ ਪਾਜ਼ਿਟਿਵ ਪਾਇਆ ਗਿਆ ਸੀ ਅਤੇ ਉਸ ਤੋਂ ਬਾਅਦੇ ਲੰਘੇ ਸ਼ੁੱਕਰਵਾਰ ਨੂੰ ਇਨ੍ਹਾਂ ਦੀ ਗਿਣਤੀ 8 ਹੋ ਚੁੱਕੀ ਸੀ ਅਤੇ ਇਸੇ ਗਿਣਤੀ ਦੇ ਹੋਏ ਅਚਾਨਕ ਵਾਧੇ ਨੂੰ ਦੇਖਦੇ ਹੋਏ ਅੱਜ ਸਮੁੱਚੇ ਸਟਾਫ ਦੀ ਡਾਕਟਰੀ ਜਾਂਚ ਕਰਵਾਈ ਗਈ ਹੈ।
ਇਨ੍ਹਾਂ ਵਿੱਚੋਂ ਬਾਕੀ ਅਧਿਆਪਕਾਂ ਦੀ ਰਿਪੋਰਟ ਆਉਣੀ ਬਾਕੀ ਹੈ। ਇਸ ਸਬੰਧੀ ਜਿਲ੍ਹਾ ਸਿੱਖਿਆ ਅਫਸਰ ਹਰਿੰਦਰ ਕੌਰ ਨੇ ਸੰਪਰਕ ਕਰਨ ’ਤੇ ਆਖਿਆ ਕਿ ਪਹਿਲਾਂ ਇੱਕ ਅਧਿਆਪਕ ਦੀ ਰਿਪੋਰਟ ਪਾਜਿਟਿਵ ਆਈ ਸੀ। ਉਸ ਤੋਂ ਬਾਅਦ ਉਨ੍ਹਾਂ ਦੀ ਕਾਰ ’ਚ ਨਾਲ ਆਉਂਦੇ ਜਾਂਦੇ ਸਟਾਫ ਦੀ ਜਾਚ ਕਰਵਾਈ ਤਾਂ ਉਨ੍ਹਾਂ ਦੀ ਵੀ ਰਿਪੋਰਟ ਪਾਜਿਟਿਵ ਆਈ ਹੈ ਇਸ ਲਈ ਸਕੂਲ ਨੂੰ ਦੋ ਦਿਨਾਂ ਲਈ ਬੰਦ ਕਰ ਦਿੱਤਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.