ਕਈ ਮੌਕਿਆਂ ’ਤੇ ਨੇਤਾ ਜੀ ਨੂੰ ਭੁਲਾ ਦੇਣ ਦੀ ਕੋਸ਼ਿਸ਼ ਕੀਤੀ ਗਈ : ਸ਼ਾਹ
ਕੋਲਕਾਤਾ। ਕਾਂਗਰਸ ਦਾ ਨਾਂਅ ਲਏ ਬਿਨਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਕਈਂ ਮੌਕਿਆਂ ’ਤੇ ਲੋਕਾਂ ਨੇ ਇਸ ਨੂੰ ਉਜਾਗਰ ਕਰਨ ਦੀ ਬਜਾਏ ਨੇਤਾ ਜੀ ਸੁਭਾਸ਼ ਚੰਦਰ ਬੋਸ ਦੇ ਯੋਗਦਾਨ ਨੂੰ ਭੁੱਲਣ ਦੀ ਕੋਸ਼ਿਸ਼ ਕੀਤੀ। ਸ਼ਾਹ ਨੇ ਕਿਹਾ ਕਿ ਦੂਜੇ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੱਕ ਕਮੇਟੀ ਕਾਇਮ ਕੀਤੀ ਹੈ ਜੋ ਇਹ ਸੁਨਿਸ਼ਚਿਤ ਕਰੇਗੀ ਕਿ ਆਉਣ ਵਾਲੀਆਂ ਪੀੜ੍ਹੀਆਂ ਇਸ ਮਹਾਨ ਨੇਤਾ ਨੂੰ ਸ਼ਰਧਾਂਜਲੀ ਭੇਟ ਕਰਨਗੀਆਂ। ਕੇਂਦਰੀ ਗ੍ਰਹਿ ਮੰਤਰੀ ਨੇ ਨੈਸ਼ਨਲ ਲਾਇਬ੍ਰੇਰੀ ਕੋਲਕਾਤਾ ਵਿਖੇ ਇਕ ਸਮਾਰੋਹ ਵਿਚ ਸ਼ਹੀਦ ਹੋਏ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਦੇਸ਼ ਦੇ ਨੌਜਵਾਨਾਂ ਨੂੰ ਨੇਤਾ ਜੀ ਬਾਰੇ ਜ਼ਰੂਰ ਪੜ੍ਹਨਾ ਚਾਹੀਦਾ ਹੈ।
ਧਿਆਨ ਦੇਣ ਯੋਗ ਹੈ ਕਿ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਵੀ ਆਪਣੇ ਭਾਸ਼ਣਾਂ ਵਿਚ ਇਹ ਕਹਿੰਦੀ ਰਹੀ ਹੈ ਕਿ ਹਰ ਵਿਦਿਆਰਥੀ ਨੂੰ ਨੇਤਾਜੀ ਸੁਭਾਸ਼ ਚੰਦਰ ਬੋਸ ਦੁਆਰਾ ਲਿਖਿਆ ‘ਤਰੁਨਰ ਸਵਪਨੋ’ ਪੜ੍ਹਨਾ ਚਾਹੀਦਾ ਹੈ।
ਸ਼ਾਹ ਨੇ ਇਸ ਮੌਕੇ ਸਾਈਕਲ ਰੈਲੀ ਨੂੰ ਤਿੰਨ ਵੱਖ-ਵੱਖ ਰੂਟਾਂ ਤੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਰੈਲੀ ਭਾਰਤ ਦੀ ਆਜ਼ਾਦੀ ਦੇ ਸੰਘਰਸ਼ ਦੀ ਅਗਵਾਈ ਕਰ ਰਹੇ ਲੋਕਾਂ ਦੇ ਘਰ ਜਾ ਕੇ ਸਮਾਪਤ ਹੋਵੇਗੀ। ਉਨ੍ਹਾਂ ਨੇ ਨੈਸ਼ਨਲ ਲਾਇਬ੍ਰੇਰੀ ਕੈਂਪਸ ਵਿਖੇ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ। ਇਸ ਪ੍ਰਦਰਸ਼ਨੀ ਵਿਚ, ਉਨ੍ਹਾਂ ਬੈਂਕਰਾਂ ਬਾਰੇ ਜਾਣਕਾਰੀ ਦਿੱਤੀ ਗਈ ਜੋ ਸੁਤੰਤਰਤਾ ਸੰਗਰਾਮ ਵਿਚ ਸ਼ਾਮਲ ਸਨ, ਜਿਨ੍ਹਾਂ ਨੂੰ ਕਈ ਕਾਰਨਾਂ ਕਰਕੇ ਭੁੱਲਿਆ ਗਿਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.