ਲਹਿਰਾਗਾਗਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਮਿਡ ਡੇ ਮੀਲ ਵਰਕਰ ਆਈ ਕੋਰੋਨਾ ਪੌਜ਼ਟਿਵ
ਲਹਿਰਾਗਾਗਾ (ਰਾਜ ਸਿੰਗਲਾ)। ਕੋਰੋਨਾ ਬਿਮਾਰੀ ਨੇ ਪਿਛਲੇ ਸਾਲ 2020 ’ਚ ਲੋਕਾਂ ਦੇ ਵਿਚ ਡਰ ਦਾ ਮਾਹੌਲ ਪੈਦਾ ਕੀਤਾ ਸੀ। ਇਕ ਵਾਰ ਫਿਰ ਤੋਂ ਦੁਬਾਰਾ ਕੋਰੋਨਾ ਪੰਜਾਬ ਦੇ ਵਿੱਚ ਆਪਣੇ ਪੈਰ ਪਸਾਰ ਰਿਹਾ ਹੈ। ਇਸ ਦੀ ਉਦਾਹਰਣ ਸਥਾਨਕ ਸ਼ਹਿਰ ਲਹਿਰਾਗਾਗਾ ਦੇ ਇਕ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਸਾਰੇ ਵਰਕਰ ਅਤੇ ਬੱਚਿਆਂ ਦਾ ਕੋਰੋਨਾ ਟੈਸਟ ਹੋਇਆ ਸੀ। ਜਿਸ ਵਿੱਚੋ 4 ਵਰਕਰਾਂ ਵਿੱਚੋਂ 1 ਮਿਡ ਡੇਅ ਮੀਲ ਵਰਕਰ ਕੋਰੋਨਾ ਪੌਜ਼ਟਿਵ ਆਉਣ ਨਾਲ ਸਕੂਲ ਸਟਾਫ ਅਤੇ ਮਾਪਿਆਂ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ। ਸਿਹਤ ਵਿਭਾਗ ਦੀ ਟੀਮ ਵੱਲੋਂ ਸਕੂਲ ਦੇ ਸਟਾਫ ਅਤੇ ਬੱਚਿਆਂ ਦੇ ਟੈਸਟ ਕੀਤੇ ਜਾ ਰਹੇ ਹਨ। ਸਿਹਤ ਵਿਭਾਗ ਦੀ ਆਈ ਹੋਈ ਟੀਮ ਵੱਲੋਂ ਬੱਚਿਆਂ ਅਤੇ ਸਟਾਫ ਨੂੰ ਕੋਰੋਨਾ ਵਾਇਰਸ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ।
ਸਿਹਤ ਵਿਭਾਗ ਦੀ ਟੀਮ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਡ ਡੇ ਮੀਲ ਵਰਕਰ ਕੋਰੋਨਾ ਪੌਜ਼ੇਟਿਵ ਆਉਣ ਦੇ ਨਾਲ ਸਾਰੇ ਬੱਚਿਆਂ ਤੇ ਸਟਾਫ ਦੇ ਸੈਂਪਲ ਲਏ ਗਏ ਸਨ। ਉਨ੍ਹਾਂ ਦੀ ਰਿਪੋਰਟ ਨੈਗਟਿਵ ਆਈ ਹੈ। ਪਿ੍ਰੰਸੀਪਲ ਰਚਨਾ ਰਾਣੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲ ਦੇ ਵਿਚ ਕਰੋਨਾ ਵਾਇਰਸ ਨੂੰ ਲੈ ਕੇ ਦਿੱਤੀਆਂ ਹੋਈਆਂ ਹਦਾਇਤਾਂ ਦਾ ਪੂਰਨ ਤੌਰ ’ਤੇ ਪਾਲਣਾ ਕੀਤੀ ਜਾਵੇਗੀ। ਬੱਚਿਆਂ ਦੀ ਆਪਸੀ ਦੂਰੀ ਹੱਥ ਧੋਣ ਲਈ ਸੈਨੇਟਾਈਜ਼ਰ ਅਤੇ ਸਕੂਲ ਦੇ ਚਾਰੇ ਪਾਸੇ ਸਫ਼ਾਈ ਦਾ ਪੂਰਨ ਤੌਰ ’ਤੇ ਧਿਆਨ ਦਿੱਤਾ ਜਾਵੇਗਾ ਤਾਂ ਜੋ ਇਸ ਵਾਇਰਸ ਦੇ ਫੈਲਾਅ ਤੋਂ ਬਚ ਸਕੀਏ। ਇੱਕ ਦੋ ਦਿਨ ਬੱਚਿਆਂ ਨੂੰ ਸਕੂਲ ਦੇ ਵਿਚ ਆਉਣ ਦੀ ਮਨਾਹੀ ਕੀਤੀ ਗਈ ਹੈ। ਬੱਚਿਆਂ ਨੂੰ ਆਪਣੀ ਇੱਛਾ ਅਨੁਸਾਰ ਹੀ ਟੈਸਟ ਕਰਵਾਉਣ ਲਈ ਕਿਹਾ ਗਿਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.