ਹੰਗਾਮਾ ਕਰ ਰਹੇ ਅਕਲੀ ਵਿਧਾਇਕਾਂ ਨੂੰ ਸਪੀਕਰ ਨੇ 3 ਦਿਨਾਂ ਲਈ ਕੀਤਾ ਸਸਪੈਂਡ
ਚੰਡੀਗੜ੍ਹ। ਪੰਜਾਬ ਵਿਧਾਨ ਸਭਾ ਸੈਸ਼ਨ ਦੇ 5ਵੇਂ ਦਿਨ ਦੀ ਕਾਰਵਾਈ ਦੌਰਾਨ ਕੈਪਟਨ ਅਮਰਿੰਦਰ ਸਿੰਘ ਦੇ ਭਾਸ਼ਣ ਮੌਕੇ ਹੰਗਾਮਾ ਕਰਨ ਸਬੰਧੀ ਵਿਧਾਨ ਸਭਾ ਸਪੀਕਰ ਵੱਲੋਂ ਅਕਾਲੀ ਵਿਧਾਇਕਾਂ ਨੂੰ ਤਿੰਨ ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੂੰ ਸਪੀਕਰ ਵੱਲੋਂ ਵਾਰ-ਵਾਰ ਵਾਰਨਿੰਗ ਦਿੱਤੀ ਜਾ ਰਹੀ ਸੀ ਕਿ ਸਦਨ ਦੀ ਕਾਰਵਾਈ ਵਿਚ ਵਿਘਨ ਨਾ ਪਾਇਆ ਜਾਵੇ ਪਰ ਅਕਾਲੀ ਵਿਧਾਇਕਾਂ ਵੱਲੋਂ ਮੁੜ ਤੋਂ ਹੰਗਾਮਾ ਕੀਤਾ ਗਿਆ। ਮੁਅੱਤਲ ਕਰਨ ਤੋਂ ਬਾਅਦ ਸਦਨ ਦੀ ਵਾਚ ਵਾਰਡ ਮਾਰਸ਼ਲ ਅਕਾਲੀ ਦਲ ਦੇ ਵਿਧਾਇਕਾਂ ਨੂੰ ਸਦਨ ’ਚੋਂ ਬਾਹਰ ਕਰਨ ਲਈ ਪਹੁੰਚੇ ਤਾਂ ਅਕਾਲੀ ਦਲ ਦੇ ਵਿਧਾਇਕ ਸਦਨ ਦੇ ਵਿਚ ਧਰਨਾ ਲਗਾ ਕੇ ਬੈਠ ਗਏ, ਜਿਨ੍ਹਾਂ ਨੂੰ ਜ਼ਬਰਦਸਤੀ ਮਾਰਸ਼ਲ ਵੱਲੋਂ ਬਾਹਰ ਲਿਜਾਇਆ ਗਿਆ। ਸਸਪੈਂਡ ਹੋਣ ਵਾਲਿਆਂ ਵਿਚ ਬਿਕਰਮ ਸਿੰਘ ਮਜੀਠੀਆ ਵੀ ਸ਼ਾਮਲ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.