ਰਾਜਸਭਾ ’ਚ ਚੁੱਕਿਆ ਬੈਂਕ ਕਰਮਚਾਰੀਆਂ ਦੀ ਹੜਤਾਲ ਦਾ ਮੁੱਦਾ

ਰਾਜਸਭਾ ’ਚ ਚੁੱਕਿਆ ਬੈਂਕ ਕਰਮਚਾਰੀਆਂ ਦੀ ਹੜਤਾਲ ਦਾ ਮੁੱਦਾ

ਨਵੀਂ ਦਿੱਲੀ। ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮਲਿੱਕਰਜੁਨ ਖੜਗੇ ਨੇ ਮੰਗਲਵਾਰ ਨੂੰ ਦੇਸ਼ ਦੇ ਬੈਂਕਾਂ ਵਿੱਚ ਦੋ ਦਿਨਾਂ ਹੜਤਾਲ ਦਾ ਮੁੱਦਾ ਉਠਾਇਆ ਅਤੇ ਸਰਕਾਰ ਨੂੰ ਆਪਣੇ ਕਰਮਚਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਬੇਨਤੀ ਕੀਤੀ। ਖੜਗੇ ਨੇ ਜ਼ੀਰੋ ਆਵਰ ਦੌਰਾਨ ਕਿਹਾ ਕਿ ਦੇਸ਼ ਦੇ 9 ਬੈਂਕਾਂ ਦੀਆਂ ਯੂਨੀਅਨਾਂ ਬੈਂਕਾਂ ਦੇ ਨਿੱਜੀਕਰਨ ਖ਼ਿਲਾਫ਼ 15 ਮਾਰਚ ਤੋਂ ਹੜਤਾਲ ’ਤੇ ਹਨ, ਜਿਸ ਕਾਰਨ ਆਮ ਲੋਕਾਂ ਤੇ ਕਾਰੋਬਾਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਨ੍ਹਾਂ ਬੈਂਕਾਂ ਵਿਚ ਤਕਰੀਬਨ ਇਕ ਲੱਖ ਬ੍ਰਾਂਚਾਂ ਵਿਚ 13 ਲੱਖ ਕਰਮਚਾਰੀ ਹਨ। ਉਨ੍ਹਾਂ ਕਿਹਾ ਕਿ ਬੈਂਕ ਕਰਮਚਾਰੀ ਰੋਜ਼ੀ-ਰੋਟੀ ਦੇ ਨਾਲ ਆਪਣੇ ਭਵਿੱਖ ਬਾਰੇ ਚਿੰਤਤ ਹਨ। ਰਿਜ਼ਰਵੇਸ਼ਨ ਕਾਰਨ ਕੁਝ ਗਰੀਬ ਲੋਕਾਂ ਨੂੰ ਨੌਕਰੀਆਂ ਵੀ ਮਿਲੀਆਂ ਹਨ।

ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿੱਚ ਸਰਕਾਰ ਨੇ ਦੂਰਦਰਸ਼ੀ ਦਿ੍ਰਸ਼ਟੀ ਕਾਰਨ ਬੈਂਕਾਂ ਦਾ ਰਾਸ਼ਟਰੀਕਰਨ ਕੀਤਾ ਸੀ। ਸਾਲ 2008 ਵਿੱਚ, ਵਿਸ਼ਵ ਵਿੱਚ ਬੈਂਕਾਂ ਦੀ ਆਰਥਿਕਤਾ ਢਹਿ ਢੇਰੀ ਹੋ ਗਈ ਸੀ ਪਰ ਦੇਸ਼ ਵਿੱਚ ਰਾਸ਼ਟਰੀਕਰਨ ਹੋਣ ਕਾਰਨ ਇਸਦਾ ਬੈਂਕਾਂ ਉੱਤੇ ਕੋਈ ਅਸਰ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਬੀਮਾ ਕੰਪਨੀਆਂ ਦੇ ਕਰਮਚਾਰੀ ਵੀ ਬੈਂਕ ਤੋਂ ਬਾਅਦ ਹੜਤਾਲ ’ਤੇ ਜਾ ਰਹੇ ਹਨ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਇਨ੍ਹਾਂ ਕਰਮਚਾਰੀਆਂ ਦੀਆਂ ਮੁਸ਼ਕਲਾਂ ਦਾ ਹੱਲ ਕੱਢਿਆ ਜਾਵੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.