ਸਾਡੇ ਨਾਲ ਸ਼ਾਮਲ

Follow us

16.1 C
Chandigarh
Tuesday, February 24, 2026
More
    Home Breaking News ਦੋ ਬੇਰੁਜਗਾਰ ਈ...

    ਦੋ ਬੇਰੁਜਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਪੈਟਰੋਲ ਦੀਆਂ ਬੋਤਲਾਂ ਲੈ ਕੇ ਟਾਵਰ ’ਤੇ ਚੜ੍ਹੇ

    ਦੋ ਬੇਰੁਜਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਪੈਟਰੋਲ ਦੀਆਂ ਬੋਤਲਾਂ ਲੈ ਕੇ ਟਾਵਰ ’ਤੇ ਚੜ੍ਹੇ

    ਪਟਿਆਲਾ , (ਖੁਸ਼ਵੀਰ ਸਿੰਘ ਤੂਰ (ਸੱਚ ਕਹੂੰ))। ਮੁੱਖ ਮੰਤਰੀ ਦੇ ਸ਼ਹਿਰ ’ਚ ਅੱਜ ਰੁਜਗਾਰ ਦੀ ਮੰਗ ਨੂੰ ਲੈ ਕੇ ਦੋ ਬੇਰੁਜਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਬੀ.ਐਸ.ਐਨ.ਐਲ. ਦੇ ਟਾਵਰ ’ਤੇ ਸਵੇਰੇ ਚਾਰ ਵਜੇ ਪੈਟਰੋਲ ਦੀਆਂ ਬੋਤਲਾਂ ਲੈ ਕੇ ਚੜ੍ਹ ਗਏ । ਜਦੋਂ ਪ੍ਰਸ਼ਾਸਨ ਨੂੰ ਇਸ ਬਾਰੇ ਪਤਾ ਲੱਗਿਆ ਤਾਂ ਪ੍ਰਸ਼ਾਸ਼ਨ ’ਚ ਭਾਜੜਾਂ ਪੈ ਗਈਆਂ। ਇਨ੍ਹਾਂ ਬੇਰੁਜਗਾਰਾਂ ਦਾ ਕਹਿਣਾ ਹੈ ਕਿ ਸਿੱਖਿਆ ਮੰਤਰੀ ਅਤੇ ਮੁੱਖ ਮੰਤਰੀ ਦੇ ਅਨੇਕਾਂ ਵਾਰ ਘਿਰਾਓ ਕਰਨ ਸਮੇਂ ਬੇਰੁਜਗਾਰਾਂ ਨੂੰ ਡਾਂਗਾਂ, ਝੂਠੇ ਪਰਚੇ ਹੀ ਹਿੱਸੇ ਆਏ ਤੇ ਬਾਅਦ ’ਚ ਜਦੋਂ ਵੀ ਪ੍ਰਸ਼ਾਸਨ ਵੱਲੋਂ ਮੀਟਿੰਗਾਂ ਕਰਵਾਈਆਂ ਗਈਆਂ ਤਾਂ ਉਹ ਮੀਟਿੰਗਾਂ ਬੇਸਿੱਟਾ ਰਹੀਆਂ । ਉਨ੍ਹਾਂ ਮੀਟਿੰਗਾਂ ਵਿੱਚ ਬੇਰੁਜਗਾਰਾਂ ਨੂੰ ਸਿਵਾਏ ਲਾਰਿਆਂ ਤੋਂ ਕੁਝ ਵੀ ਹੱਥ ਨਹੀਂ ਆਇਆ ਜਿਸ ਕਰਕੇ ਮਜਬੂਰ ਹੋ ਕੇ ਉਨ੍ਹਾਂ ਨੂੰ ਟਾਵਰਾਂ ’ਤੇ ਚੜ੍ਹਨਾ ਪੈ ਰਿਹਾ ਹੈ ।

    ਟਾਵਰ ’ਤੇ ਚੜ੍ਹੇ ਬੇਰੁਜ਼ਗਾਰ ਸੁਰਿੰਦਰਪਾਲ ਗੁਰਦਾਸਪੁਰ ਤੇ ਹਰਜੀਤ ਮਾਨਸਾ ਨੇ ਕਿਹਾ ਕਿ ਪਹਿਲਾਂ ਸੱਤ ਮਹੀਨੇ ਲਗਾਤਾਰ ਸੰਗਰੂਰ ਪੱਕਾ ਧਰਨਾ ਲਾ ਕੇ ਸੰਘਰਸ਼ ਕਰਕੇ ਅਸੀਂ 2364 ਪੋਸਟਾਂ ਕਢਵਾਈਆਂ । ਜਿਸ ਤੋਂ ਬਾਅਦ ਜਦੋਂ ਪੰਜਾਬ ਸਰਕਾਰ ਵੱਲੋਂ ਇਸ਼ਤਿਹਾਰ ਜਾਰੀ ਕੀਤਾ ਗਿਆ ਤਾਂ ਉਸ ਵਿੱਚ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਉਮੀਦਵਾਰਾਂ ਨੂੰ ਵਿਸ਼ੇਸ਼ ਸਹੂਲਤਾਂ ਦਿੱਤੀਆਂ ਗਈਆਂ । ਬੀ.ਐੱਡ. ਉਮੀਦਵਾਰਾਂ ਨੂੰ ਈ.ਟੀ.ਟੀ. ਉਮੀਦਵਾਰਾਂ ਦੇ ਬਰਾਬਰ ਵਿਚਾਰਿਆ ਗਿਆ। ਜਦੋਂ ਕਿ ਹੁਣ ਤੱਕ ਸਿਰਫ਼ ਪਹਿਲ ਦੇ ਆਧਾਰ ’ਤੇ ਈ.ਟੀ.ਟੀ ਦੇ ਉਮੀਦਵਾਰਾਂ ਨੂੰ ਵਿਚਾਰਿਆ ਜਾਂਦਾ ਸੀ ।

    ਫਿਰ ਸਿੱਖਿਆ ਪ੍ਰੋਵਾਈਡਰਾਂ ਨੂੰ ਟੈੱਟ ਤੋਂ ਛੋਟ ਦੇ ਕੇ ਉਨ੍ਹਾਂ ਨੂੰ ਦੂਜੇ ਪੇਪਰ ਲਈ ਯੋਗ ਕੀਤਾ ਗਿਆ ਤੇ ਉਨ੍ਹਾਂ ਨੂੰ ਦੂਜੇ ਪੇਪਰ ਵਿੱਚ ਦਸ ਨੰਬਰ ਵੱਧ ਦਿੱਤੇ ਗਏ । ਪਹਿਲਾਂ ਤਾਂ ਪੰਜਾਬ ਸਰਕਾਰ ਵੱਲੋਂ ਭਰਤੀ ਘੱਟ ਗਿਣਤੀ ਵਿੱਚ ਕੱਢੀ ਗਈ ਤੇ ਜੋ ਪੋਸਟਾਂ ਕੱਢੀਆਂ ਗਈਆਂ ਉਹ ਵੀ ਉਨ੍ਹਾਂ ਤੋਂ ਖੋਹਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ । ਇਨ੍ਹਾਂ ਬੇਰੁਜਗਾਰਾਂ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਈ.ਟੀ.ਟੀ. ਦੇ ਹੱਕ ਵਿੱਚ ਜਲਦੀ ਕੋਈ ਫੈਸਲਾ ਨਹੀਂ ਲਿਆ ਗਿਆ ਤਾਂ ਜੋ ਵੀ ਜਾਨੀ ਮਾਲੀ ਨੁਕਸਾਨ ਹੋਵੇਗਾ ਉਸ ਦੀ ਜÇੰਮੇਵਾਰੀ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਹੋਵੇਗਾ ।

    • 1) ਈ.ਟੀ.ਟੀ. ਦੀਆਂ 2364 ਅਸਾਮੀਆਂ ਵੇਲੇ ਪਹਿਲ ਦੇ ਅਧਾਰ ਤੇ ਈ.ਟੀ.ਟੀ. ਟੈੱਟ ਪਾਸ ਉਮੀਦਵਾਰਾਂ ਨੂੰ ਵਿਚਾਰਿਆ ਜਾਵੇ।
    • 2) 10000 ਈ.ਟੀ.ਟੀ. ਅਧਿਆਪਕਾਂ ਦੀਆਂ ਅਸਾਮੀਆਂ ਦੀ ਨਵੀਂ ਭਰਤੀ ਦਾ ਇਸ਼ਤਿਹਾਰ ਜਾਰੀ ਕੀਤਾ ਜਾਵੇ ।
    • 3) ਸਿੱਖਿਆ ਪ੍ਰੋਵਾਈਡਰ ਤੇ ਵਲੰਟੀਅਰਾਂ ਨੂੰ ਦਿੱਤੇ ਗਏ ਵਾਧੂ ਅੰਕਾਂ ਦੀ ਸ਼ਰਤ ਹਟਾਈ ਜਾਵੇ ।
    • 4) ਉਚੇਰੀ ਯੋਗਤਾ ਦੇ ਨੰਬਰਾਂ ਦੀ ਸ਼ਰਤ ਹਟਾਈ ਜਾਵੇ ।
    • 5) ਉਮਰ ਹੱਦ ਵਿਚ ਛੋਟ ਦਿੱਤੀ ਜਾਵੇ ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.