ਪੱਛਮੀ ਬੰਗਾਲ ਤੇ ਅਸਮ ’ਚ ਤੇਜ਼ੀ ਨਾਲ ਵੋਟਿੰਗ
ਨਵੀਂ ਦਿੱਲੀ। ਪੱਛਮੀ ਬੰਗਾਲ ਦੇ 30 ਵਿਧਾਨ ਸਭਾ ਹਲਕਿਆਂ ਅਤੇ ਅਸਾਮ ਦੇ 47 ਵਿਧਾਨ ਸਭਾ ਹਲਕਿਆਂ ਵਿਚ ਸ਼ਨੀਵਾਰ ਸਵੇਰੇ ਸਖਤ ਸੁਰੱਖਿਆ ਦੇ ਵਿਚਕਾਰ ਮਤਦਾਨ ਦੇ ਪਹਿਲੇ ਪੜਾਅ ਦੀ ਸ਼ੁਰੂਆਤ ਹੋਈ। ਪੱਛਮੀ ਬੰਗਾਲ ਦੇ 30 ਵਿਧਾਨ ਸਭਾ ਹਲਕਿਆਂ ਵਿਚ ਕੁੱਲ 191 ਉਮੀਦਵਾਰ ਚੋਣ ਲੜ ਰਹੇ ਹਨ। ਰਾਜ ਦੇ 10288 ਪੋਲਿੰਗ ਬੂਥਾਂ ’ਤੇ 73 ਲੱਖ ਤੋਂ ਵੱਧ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਇਸ ਰਾਜ ਦੇ ਜੰਗਲਮਹਿਲ ਖੇਤਰ ਵਿੱਚ ਵੋਟਿੰਗ ਦਾ ਪਹਿਲਾ ਪੜਾਅ ਚੱਲ ਰਿਹਾ ਹੈ। ਇੱਥੇ 730 ਕੰਪਨੀ ਸੁਰੱਖਿਆ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ।
ਵੋਟਿੰਗ ਦੌਰਾਨ ਕਿਤੇ ਵੀ ਕਿਸੇ ਵੀ ਅਣਸੁਖਾਵੀਂ ਘਟਨਾ ਦੀ ਖ਼ਬਰ ਨਹੀਂ ਹੈ। ਅਸਾਮ ਦੇ 47 ਵਿਧਾਨ ਸਭਾ ਹਲਕਿਆਂ ਵਿਚ ਸਖਤ ਸੁਰੱਖਿਆ ਦੇ ਵਿਚਕਾਰ ਵੋਟਿੰਗ ਜਾਰੀ ਹੈ। ਅਸਾਮ ਦੇ ਮੁੱਖ ਮੰਤਰੀ ਸਰਬੰੰਦ ਸੋਨੋਵਾਲ ਦੀ ਕਿਸਮਤ ਦਾ ਫੈਸਲਾ ਵੀ ਅੱਜ ਕੀਤਾ ਜਾਵੇਗਾ। ਵੋਟ ਪਾਉਣ ਨੂੰ ਲੈ ਕੇ ਲੋਕਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ ਹੈ ਅਤੇ ਸਵੇਰ ਤੋਂ ਹੀ ਲੋਕ ਪੋਲਿੰਗ ਬੂਥਾਂ ’ਤੇ ਇਕੱਠੇ ਹੋਣਗੇ। ਪਿਛਲੇ ਵਾਰ ਦੇ ਮੁਕਾਬਲੇ ਇਸ ਵਾਰ ਵੱਡੀ ਗਿਣਤੀ ਵਿਚ ਪੋਲਿੰਗ ਸਟੇਸ਼ਨ ਬਣਾਏ ਗਏ ਹਨ,
ਜਿਸ ਕਾਰਨ ਬਹੁਤ ਘੱਟ ਥਾਵਾਂ ’ਤੇ ਵੋਟਰਾਂ ਦੀਆਂ ਲੰਬੀਆਂ ਕਤਾਰਾਂ ਦਿਖਾਈ ਦੇਣਗੀਆਂ। ਇਨ੍ਹਾਂ ਦੋਵਾਂ ਰਾਜਾਂ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਕੌਮੀ ਪ੍ਰਧਾਨ ਜੇ ਪੀ ਨੱਡਾ, ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਜ਼ੋਰਾਂ-ਸ਼ੋਰਾਂ ਨਾਲ ਚੋਣ ਪ੍ਰਚਾਰ ਕੀਤਾ ਹੈ। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਖ਼ੁਦ ਤਿ੍ਰਣਮੂਲ ਕਾਂਗਰਸ ਦੀ ਚੋਣ ਮੁਹਿੰਮ ਨੂੰ ਸੰਭਾਲਿਆ। ਅਸਾਮ ਦੇ ਮੁੱਖ ਮੰਤਰੀ ਸੋਨੋਵਾਲ ਨੇ ਵੀ ਚੋਣ ਮੁਹਿੰਮ ਚਲਾਈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.