ਦਿੱਲੀ ਦੇ ਸਫਦਰਜੰਗ ਹਸਪਤਾਲ ’ਚ ਲੱਗੀ ਅੱਗ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਅੱਜ ਸਵੇਰੇ ਦਿੱਲੀ ਦੇ ਸਫਦਰਜੰਗ ਹਸਪਤਾਲ ਵਿਚ ਅੱਗ ਲੱਗ ਗਈ। ਮੀਡੀਆ ਰਿਪੋਰਟਾਂ ਅਨੁਸਾਰ ਸਵੇਰੇ 6.35 ਵਜੇ ਅੱਗ ਪਹਿਲੀ ਫਲੋਰ ਦੇ ਮੈਡੀਸਨ ਵਿਭਾਗ ਵਿੱਚ ਲੱਗੀ। ਹੌਲੀ ਹੌਲੀ ਅੱਗ ਐਚ ਬਲਾਕ ਵਾਰਡ 11 ਵਿਚ ਪਹੁੰਚ ਗਈ। ਇਸ ਤੋਂ ਪਹਿਲਾਂ ਆਈਸੀਯੂ ਵਾਰਡ ਦੇ 60 ਮਰੀਜ਼ਾਂ ਨੂੰ ਕਿਸੇ ਹੋਰ ਜਗ੍ਹਾ ਤਬਦੀਲ ਕਰ ਦਿੱਤਾ ਗਿਆ ਸੀ। ਫਿਲਹਾਲ ਅੱਗ ਬੁਝਾ ਦਿੱਤੀ ਗਈ ਹੈ ਅਤੇ ਸਾਰੇ ਲੋਕ ਸੁਰੱਖਿਅਤ ਹਨ। ਹਸਪਤਾਲ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਅੱਗ ਬੁੱਧਵਾਰ ਸਵੇਰੇ 6.35 ਵਜੇ ਲੱਗੀ, ਇਸ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ, ਜਿਸ ਤੋਂ ਬਾਅਦ 9 ਫਾਇਰ ਬਿ੍ਰਗੇਡ ਮੌਕੇ ’ਤੇ ਪਹੁੰਚੀ, ਇਸ ਦੌਰਾਨ ਹਸਪਤਾਲ ਦੇ ਸਟਾਫ ਦੀ ਮਦਦ ਨਾਲ 60 ਤੋਂ ਵੱਧ ਮਰੀਜ਼ਾਂ ਨੂੰ ਹੋਰ ਕਿਤੇ ਤਬਦੀਲ ਕਰ ਦਿੱਤਾ ਗਿਆ, ਅੱਗ ਬੁਝਾਈ ਗਈ ਅਤੇ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਆਈਸੀਯੂ ਦੀ ਮਸ਼ੀਨ ਸੜ ਕੇ ਹੋਈ ਖਾਕ
ਅਧਿਕਾਰੀ ਅਤੁਲ ਗਰਗ ਨੇ ਦੱਸਿਆ ਕਿ ਜਦੋਂ ਅੱਗ ਲੱਗੀ ਤਾਂ ਆਈਸੀਯੂ ਵਾਰਡ ਦੇ ਅੰਦਰ 60 ਮਰੀਜ਼ਾਂ ਨੂੰ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਸਾਰਿਆਂ ਨੂੰ ਪਹਿਲਾਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਸੀ। ਇਸ ਤੋਂ ਥੋੜ੍ਹੀ ਦੇਰ ਬਾਅਦ ਅੱਗ ’ਤੇ ਕਾਬੂ ਪਾਇਆ ਗਿਆ। ਫਿਲਹਾਲ ਅੱਗ ਲੱਗਣ ਦੇ ਕਿਸੇ ਕਾਰਨ ਦਾ ਪਤਾ ਨਹੀਂ ਲੱਗ ਸਕਿਆ ਹੈ। ਆਈਸੀਯੂ ਵਿਚਲੀਆਂ ਸਾਰੀਆਂ ਚੀਜ਼ਾਂ, ਮਸ਼ੀਨ ਖਾਕ ਹੋ ਗਈ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.