ਸਾਡੇ ਨਾਲ ਸ਼ਾਮਲ

Follow us

13.1 C
Chandigarh
Monday, February 16, 2026
More
    Home Breaking News ਨਜ਼ਿੰਕਾ ਅਹੂਜਾ ...

    ਨਜ਼ਿੰਕਾ ਅਹੂਜਾ ਇੰਸਾਂ ਦਾ ਨਾਂਅ ਇੰਡੀਆ ਬੁੱਕ ਆਫ ਰਿਕਾਰਡ ’ਚ ਦਰਜ਼

    ਨਜ਼ਿੰਕਾ ਅਹੂਜਾ ਇੰਸਾਂ ਦਾ ਨਾਂਅ ਇੰਡੀਆ ਬੁੱਕ ਆਫ ਰਿਕਾਰਡ ’ਚ ਦਰਜ਼

    ਗਿੱਦੜਬਾਹਾ, (ਰਾਜਵਿੰਦਰ ਬਰਾੜ) ਗਿੱਦੜਬਾਹਾ ਦੀ ਧੀ ਨਜ਼ਿੰਕਾ ਅਹੂਜਾ ਇੰਸਾਂ ਪੁੱਤਰੀ ਸੋਮਪਾਲ ਅਹੂਜਾ ਇੰਸਾਂ ਨੇ 16 ਮਾਰਚ 2021 ਨੂੰ ਇੱਕ ਦਿਨ ਵਿੱਚ ਸੋਸ਼ਲ ਮੀਡੀਆ ਰਾਹੀਂ ਫੇਸਬੁੱਕ ’ਤੇ 667 ਪੋਸਟਾਂ ਪਾਕੇ ਇੰਡੀਆ ਬੁੱਕ ਆਫ ਰਿਕਾਰਡ ਵਿੱਚ ਨਾਮ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਹੁਣ ਇੱਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਕਿ ਜਿਸ ਨਾਲ ਇਨਸਾਨ ਘਰ ਬੈਠੇ ਹੀ ਸਾਰੀ ਦੁਨੀਆਂ ਨਾਲ ਜੁੜਿਆ ਰਹਿੰਦਾ ਹੈ ਤੇ ਦੁਨੀਆਂ ਭਰ ਦੀਆਂ ਗਤੀਵਿਧੀਆਂ ਨੂੰ ਜਾਣ ਸਕਦਾ ਹੈ। ਸੋਸ਼ਲ ਮੀਡੀਆ ਦੀ ਸਹੀ ਢੰਗ ਨਾਲ ਵਰਤੋਂ ਕਰਕੇ ਉਸ ਤੋਂ ਬਹੁਤ ਸਾਰੀ ਜਾਣਕਾਰੀ ਹਾਸਲ ਕਰਨ ਦੇ ਨਾਲ-ਨਾਲ ਆਪਣੀ ਜਾਣ ਪਹਿਚਾਣ ਨੂੰ ਵੀ ਵਧਾਇਆ ਜਾ ਸਕਦਾ ਹੈ।

    ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆਂ ਕਿ ਉਸ ਦੀ ਇਸ ਜਿੱਤ ਦਾ ਸਿਹਰਾ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੂੰ ਜਾਂਦਾ ਹੈ ਕਿਉਂਕਿ ਉਨ੍ਹਾਂ ਕਰਕੇ ਹੀ ਉਸ ਨੂੰ ਇਸ ਬਾਰੇ ਗਿਆਨ ਹੋਇਆ ਤੇ ਉਸ ਨੇ ਇਸ ਵਿੱਚ ਹਿੱਸਾ ਲਿਆ ਤੇ ਉਹ ਪੂਜਨੀਕ ਗੁਰੂ ਜੀ ਦੀ ਪ੍ਰੇਰਨਾ ’ਤੇ ਚਲਦੇ ਹੋਏ ਮਾਨਵਤਾ ਭਲਾਈ ਕਾਰਜਾਂ ’ਚ ਵੀ ਹਿੱਸਾ ਲੈਂਦੀ ਰਹਿੰਦੀ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.