ਮਸ਼ਹੂਰ ਨਿਊਜ਼ ਐਂਕਰ ਰੋਹਿਤ ਸਰਦਾਨਾ ਦਾ ਦੇਹਾਂਤ

ਮਸ਼ਹੂਰ ਨਿਊਜ਼ ਐਂਕਰ ਰੋਹਿਤ ਸਰਦਾਨਾ ਦਾ ਦੇਹਾਂਤ

ਏਜੰਸੀ, ਨਵੀਂ ਦਿੱਲੀ। ਇਸ ਸਮੇਂ ਦੀ ਸਭ ਤੋਂ ਵੱਡੀ ਨਿਊਜ਼ ਮੀਡੀਆ ਜਗਤ ਤੋਂ ਸਾਹਮਣੇ ਆ ਰਹੀ ਹੈ। ਇੰਡੀਆ ਟੂਡੇ ਗਰੁੱਪ ਆਜ ਤੱਕ ਦੇ ਐਂਕਰ ਤੇ ਸੀਨੀਅਰ ਪੱਤਰਕਾਰ ਰੋਹਿਤ ਸਰਦਾਨਾ ਦਾ ਦੇਹਾਂਤ ਹੋ ਗਿਆ। ਉਹ ਕੋਰੋਨਾ ਵਾਇਰਸ ਤੋਂ ਪੀੜਤ ਸਨ। ਇਸ ਨਿਊਜ਼ ਦੇ ਸਾਹਮਣੇ ਆਉਣ ਤੋਂ ਬਾਅਦ ਪੂਰੇ ਮੀਡੀਆ ਜਗਤ ’ਚ ਸ਼ੋਕ ਦੀ ਲਹਿਰ ਦੌੜ ਪਈ ਹੈ। ਇਨ੍ਹਾਂ ਦੇਹਾਂਤ ਤੋਂ ਬਾਅਦ ਮੀਡੀਆ ਜਗਤ ਨਾਲ ਜੁੜੇ ਤਮਾਮ ਵੱਡੇ ਪੱਤਰਕਾਰਾਂ ਨੇ ਸੋਸ਼ਲ ਮੀਡੀਆ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਰੋਹਿਤ ਸਰਦਾਨਾ ਨੇ ਆਪਣੀ ਸਕੂਲੀ ਸਿੱਖਿਆ ਕੁਰੂਕਸ਼ੇਤਰ ਤੋਂ ਹਾਸਲ ਕੀਤੀ ਸੀ। ਸਕੂਲ ਸਿੱਖਿਆ ਪੂਰੀ ਕਰਨ ਤੋਂ ਬਾਅਦ ਸਰਦਾਨਾ ਨੇ ਅੱਗੇ ਦੀ ਪੜ੍ਹਾਈ ਕਰਨ ਲਈ ਹਿਸਾਰ ਚਲੇ ਗਏ ਸਨ।

ਸਰਦਾਨਾ ਨੇ ਗੁਰੂ ਜੰਬੇਸ਼ਵਰ ਯੂਨੀਵਰਸਿਟੀ ਵਿਗਿਆਨ ਤੇ ਉਦਯੋਗਿਕੀ ਤੋਂ ਮਨੋਵਿਗਿਆਨ ’ਚ ਸਨਾਤਕ ਦੀ ਡਿਗਰੀ ਹਾਸਲ ਕੀਤੀ ਹੈ। ਇਸ ਤੋਂ ਬਾਅਦ ਰੋਹਿਤ ਸਰਦਾਨਾ ਨੇ ਮਾਸ ਕੰਮਿਊਨੀਕੇਸ਼ਨ ’ਚ ਮਾਸਟਰ ਦੀ ਡਿਗਰੀ ਹਾਸਲ ਕੀਤੀ ਸੀ। ਸੀਨੀਅਰ ਪੱਤਰਕਾਰ ਰਾਜਦੀਪ ਸਰਦੇਸਾਈ ਨੇ ਰੋਹਿਤ ਸਰਦਾਨਾ ਦੀ ਮੌਤ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਟਵਿੱਟਰ ’ਤੇ ਸ਼ਰਧਾਂਜਲੀ ਦਿੰਦੇ ਹੋਏ ਕਿਹਾ, ‘ਦੋਸਤੋ ਬੇਹੱਦ ਦੁਖ ਭਰੀ ਖਬਰ ਹੈ। ਮਸ਼ਹੂਰ ਟੀਵੀ ਨਿਊਜ਼ ਐਂਕਰ ਰੋਹਿਤ ਸਰਦਾਨਾ ਦਾ ਦੇਹਾਂ ਤ ਹੋ ਗਿਆ ਹੈ। ਉਨ੍ਹਾਂ ਨੂੰ ਅੱਜ ਸਵੇਰੇ ਹਾਰਟ ਅਟੈਕ ਆਇਆ ਹੈ। ਉਨ੍ਹਾਂ ਦੇ ਪਰਿਵਾਰ ਪ੍ਰਤੀ ਹਮਦਰਦੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।