ਪੰਜਾਬ ਸਰਕਾਰ ਨੇ ਜਾਰੀ ਕੀਤੀਆਂ ਨਵੀਂਆਂ ਪਾਬੰਦੀਆਂ
ਸੱਚ ਕਹੂੰ ਨਿਊਜ਼, ਚੰਡੀਗੜ੍ਹ। ਪੰਜਾਬ ਵਿੱਚ ਵੱਧਦੇ ਕੋਰੋਨਾ ਮਹਾਂਮਾਰੀ ਦੇ ਮਾਮਲਿਆਂ ਨੂੰ ਧਿਆਨ ਵਿੱਚ ਰੱਖਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਖਤ ਪਾਬੰਦੀਆਂ ਜਾਰੀ ਕਰ ਦਿੱਤੀਆਂ ਹਨ। ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਪਬਲਿਕ ਟਰਾਂਸਪੋਰਟ ਜਿਵੇਂ ਬੱਸਾਂ, ਟੈਕਸੀਆਂ ਤੇ ਆਟੋਜ ਵਿੱਚ 50 ਫੀਸਦੀ ਸਵਾਰੀਆਂ ਨੂੰ ਹੀ ਬਿਠਾਇਆ ਜਾ ਸਕੇਗਾ।
ਨੋਟੀਫਿਕੇਸ਼ਨ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਸੂਬੇ ਵਿੱਚ ਹਰ ਤਰ੍ਹਾਂ ਦੀਆਂ ਸਿਆਸੀ ਸਰਗਰਮੀਆਂ ’ਤੇ ਪੂਰੀ ਤਰ੍ਹਾਂ ਰੋਕ ਲਾ ਦਿੱਤੀ ਗਈ ਹੈ। ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ’ਤੇ ਐੱਫ. ਆਈ. ਆਰ. ਦਰਜ ਕੀਤੀ ਜਾਵੇਗੀ। ਜਿਹੜੇ ਵੀ ਵਿਅਕਤੀ ਧਾਰਮਿਕ, ਸਿਆਸੀ ਤੇ ਸਮਾਜਿਕ ਇਕੱਠ ਵਿੱਚ ਹਿੱਸਾ ਲੈਣਗੇ, ਉਨ੍ਹਾਂ ਨੂੰ 5 ਦਿਨਾਂ ਲਈ ਘਰਾਂ ਵਿੱਚ ਲਾਜਮੀ ਤੌਰ ’ਤੇ ਕੁਆਰੰਟਾਈਨ ਕੀਤਾ ਜਾਵੇਗਾ ਅਤੇ ਪ੍ਰੋਟੋਕਾਲ ਅਨੁਸਾਰ ਉਨ੍ਹਾਂ ਨੂੰ ਕੋਵਿਡ ਟੈਸਟ ਕਰਵਾਉਣਾ ਪਵੇਗਾ।
ਸਾਰੀਆਂ ਵਿੱਦਿਅਕ ਸੰਸਥਾਵਾਂ ਜਿਵੇਂ ਸਕੂਲ ਤੇ ਕਾਲਜ ਪੂਰੀ ਤਰ੍ਹਾਂ ਬੰਦ ਰਹਿਣਗੇ ਪਰ ਸਰਕਾਰੀ ਸਕੂਲਾਂ ਦੇ ਟੀਚਿੰਗ ਤੇ ਨਾਨ-ਟੀਚਿੰਗ ਸਟਾਫ ਨੂੰ ਡਿਊਟੀ ’ਤੇ ਆਉਣਾ ਪਵੇਗਾ। ਸਾਰੇ ਮੈਡੀਕਲ ਤੇ ਨਰਸਿੰਗ ਕਾਲਜ ਖੁੱਲ੍ਹੇ ਰਹਿਣਗੇ। ਸਰਕਾਰ ਨੇ ਹਰ ਤਰ੍ਹਾਂ ਦੀਆਂ ਭਰਤੀ ਪ੍ਰੀਖਿਆਵਾਂ ਨੂੰ ਮੁਲਤਵੀ ਕਰ ਦਿੱਤਾ ਹੈ। ਇਹ ਪਾਬੰਦੀਆਂ 15 ਮਈ, 2021 ਤੱਕ ਲਾਗੂ ਰਹਿਣਗੀਆਂ।
ਨਵੀਂਆਂ ਪਾਬੰਦੀਆਂ
-
ਸਾਰੀਆਂ ਗੈਰ ਜ਼ਰੂਰੀ ਸਮਾਨ ਦੀਆਂ ਦੁਕਾਨਾਂ ਰਹਿਣਗੀਆਂ ਬੰਦ
-
ਪੰਜਾਬ ’ਚ ਐਂਟਰੀ ਤੇ ਦਿਖਾਉਣੀ ਹੋਵੇਗੀ ਕੋਰੋਨਾ ਨੈਗੇਟਿਵ ਰਿਪੋਰਟ ਜਾਂ ਦੋ ਹਫ਼ਤੇ ਪਹਿਲਾਂ ਦਾ ਵੈਕਸੀਨੇਸ਼ਨ ਸਰਟੀਫਿਕੇਟ
-
ਸਾਰੇ ਸਰਕਾਰੀ ਦਫ਼ਤਰਾਂ ’ਚ 50 ਫੀਸਦੀ ਰਹੇਗੀ ਹਾਜ਼ਰੀ
-
ਚਾਰ ਪਹੀਆ ਵਾਹਨ ’ਚ ਸਿਰਫ਼ ਦੋ ਆਦਮੀ ਬੈਠੇ ਸਕਣਗੇ, ਦੁਪਹੀਆ ਵਾਹਨ ਤੇ ਸਿਰਫ਼ ਇੱਕ ਆਦਮੀ ਸਫ਼ਰ ਕਰ ਸਕੇਗਾ
-
ਵਿਆਹ ਸ਼ਾਦੀਆਂ ਤੇ ਸਸਕਾਰ ਤੇ ਸਿਰਫ਼ 10 ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ
-
ਸਾਰੇ ਧਾਰਮਿਕ ਅਸਥਾਨ 6 ਵਜੇ ਬੰਦ ਕਰਨ ਦੇ ਹੁਕਮ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।