ਅੱਤਵਾਦ ਦੀ ਕੋਈ ਸੀਮਾ ਨਹੀਂ : ਨਾਇਡੂ
ਨਵੀਂ ਦਿੱਲੀ। ਉਪ ਰਾਸ਼ਟਰਪਤੀ ਐਮ. ਵੈਂਕਈਆ ਨਾਇਡੂ ਨੇ ਕਿਹਾ ਹੈ ਕਿ ਅੱਤਵਾਦ ਦੀ ਕੋਈ ਸੀਮਾ ਨਹੀਂ ਹੈ ਅਤੇ ਮਨੁੱਖਤਾ ਲਈ ਸਭ ਤੋਂ ਵੱਡਾ ਖ਼ਤਰਾ ਹੈ। ਸ਼ੁਕਰਵਾਰ ਨੂੰ ਵਿਸ਼ਵ ਅੱਤਵਾਦ ਵਿਰੋਧੀ ਦਿਵਸ ਦੇ ਮੌਕੇ ਤੇ ਇਥੇ ਜਾਰੀ ਇਕ ਸੰਦੇਸ਼ ਵਿਚ ਨਾਇਡੂ ਨੇ ਕਿਹਾ ਕਿ ਇਸ ਮੌਕੇ ਸਾਨੂੰ ਉਨ੍ਹਾਂ ਅਣਗਿਣਤ ਦੇਸ਼ ਭਗਤਾਂ ਨੂੰ ਯਾਦ ਕਰਨਾ ਚਾਹੀਦਾ ਹੈ ਜਿਨ੍ਹਾਂ ਨੇ ਅੱਤਵਾਦ ਵਿWੱਧ ਲੜਦਿਆਂ ਆਪਣੀ ਜਾਨ ਕੁਰਬਾਨ ਕਰ ਦਿੱਤੀ।
ਨਾਇਡੂ ਨੇ ਕਿਹਾ, “ਅੱਤਵਾਦ ਵਿਰੋਧੀ ਦਿਵਸ ਦੇ ਮੌਕੇ ਉੱਤੇ ਸਾਨੂੰ ਆਪਣੇ ਭੈਣ ਭਰਾਵਾਂ ਨੂੰ ਯਾਦ ਕਰਨਾ ਚਾਹੀਦਾ ਹੈ ਜਿਨ੍ਹਾਂ ਨੇ ਆਤੰਕ ਦਾ ਸਾਹਮਣਾ ਕਰਦਿਆਂ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਉਨ੍ਹਾਂ ਕਿਹਾ ਕਿ ਦਹਿਸ਼ਤ ਦੀ ਕੋਈ ਸੀਮਾ ਨਹੀਂ ਹੈ। ਅੱਤਵਾਦ ਹਰ ਜਗ੍ਹਾ ਸ਼ਾਂਤੀ ਲਈ ਖ਼ਤਰਾ ਹੈ।ਵਸ਼ਵਵਾਦੀ ਨਾਗਰਿਕ ਹੋਣ ਦੇ ਨਾਤੇ, ਸਾਨੂੰ ਸਾਰਿਆਂ ਨੂੰ ਮਨੁੱਖਤਾ ਲਈ ਅੱਤਵਾਦ ਦੇ ਵਿWੱਧ ਮਿਲ ਕੇ ਕੰਮ ਕਰਨਾ ਚਾਹੀਦਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।