ਕਾਲੇ ਦਿਵਸ ਦਾ ਆਮ ਆਦਮੀ ਪਾਰਟੀ ਵੱਲੋਂ ਸਮਰਥਨ, ਲਾਏ ਜਾਣਗੇ ਕਾਲੇ ਝੰਡੇ

harpal singh cheema, Harpal Singh Cheema, Harpal Cheema, Milk Prices

ਹਰਪਾਲ ਚੀਮਾ ਨੇ ਕੀਤਾ ਐਲਾਨ, ਪਾਰਟੀ ਦਾ ਹਰ ਆਗੂ ਅਤੇ ਵਰਕਰ ਕਰੇਗਾ ਕਾਲੇ ਝੰਡੇ ਦੀ ਵਰਤੋਂ

ਅਸ਼ਵਨੀ ਚਾਵਲਾ, ਚੰਡੀਗੜ੍ਹ। ਕਿਸਾਨਾਂ ਵੱਲੋਂ ਅੱਜ 26 ਮਈ ਨੂੰ ਮਨਾਏ ਜਾ ਰਹੇ ਕਾਲੇ ਦਿਵਸ ਨੂੰ ਆਮ ਆਦਮੀ ਪਾਰਟੀ ਵੱਲੋਂ ਵੀ ਸਮਰਥਨ ਕਰ ਦਿੱਤਾ ਹੈ, ਜਿਸ ਕਰਕੇ ਹੁਣ ਪੰਜਾਬ ਵਿੱਚ ਹਰ ਆਮ ਆਦਮੀ ਪਾਰਟੀ ਦਾ ਆਗੂ ਅਤੇ ਵਰਕਰ ਕਿਸਾਨਾਂ ਦੇ ਸਮਰਥਨ ਵਿੱਚ ਕਾਲੇ ਝੰਡੇ ਦੀ ਵਰਤੋਂ ਕਰਦੇ ਹੋਏ ਉਸ ਨੂੰ ਆਪਣੇ ਘਰਾਂ ਅਤੇ ਵਪਾਰਕ ਅਦਾਰਿਆਂ ਵਿੱਚ ਲਗਾਏਗਾ।

ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਧੱਕੇਜ਼ੋਰੀ ਨਾਲ ਖੇਤੀਬਾੜੀ ਨਾਲ ਸੰਬੰਧਤ ਤਿੰਨ ਕਾਲੇ ਕਾਨੂੰਨ ਲਾਗੂ ਕੀਤੇ ਜਾ ਰਹੇ ਹਨ। ਜਦੋਂ ਕਿ ਖੇਤੀਬਾੜੀ ਨਾਲ ਸਬੰਧਤ ਕਿਸਾਨਾਂ ਅਤੇ ਮਜਦੂਰਾਂ ਸਮੇਤ ਖੇਤੀ ਵਿਗਿਆਨੀ ਵੀ ਕਾਲੇ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਿਹੜੇ ਕਾਨੂੰਨਾਂ ਦਾ ਦੇਸ਼ ਦੇ ਕਿਸਾਨ, ਮਜਦੂਰ ਅਤੇ ਖੇਤੀ ਵਿਗਿਆਨੀ ਵਿਰੋਧ ਕਰ ਰਹੇ ਹਨ, ਭਾਰਤੀ ਜਨਤਾ ਪਾਰਟੀ ਦੀ ਕੇਂਦਰ ਸਰਕਾਰ ਨੂੰ ਅਜਿਹੇ ਕਾਲੇ ਕਾਨੂੰਨਾਂ ਨੂੰ ਦੇਸ ਵਿੱਚ ਥੋਪਣ ਦੀ ਜਿੱਦ ਨਹੀਂ ਕਰਨੀ ਚਾਹੀਦੀ।

ਹਰਪਾਲ ਸਿੰਘ ਚੀਮਾ ਨੇ ਆਮ ਆਦਮੀ ਪਾਰਟੀ ਦੇ ਆਗੂਆਂ, ਵਰਕਰਾਂ ਅਤੇ ਵਿਧਾਇਕਾਂ ਨੂੰ ਅਪੀਲ ਕੀਤੀ ਕਿ ਉਹ 26 ਮਈ ਵਾਲੇ ਦਿਨ ਕਾਲੇ ਝੰਡਿਆਂ ਦੀ ਵਰਤੋਂ ਕਰਕੇ ਕਿਸਾਨਾਂ ਦੇ ਸੰਘਰਸ਼ ਵਿੱਚ ਸ਼ਾਮਲ ਹੋਣ ਤਾਂ ਜੋ ਅੰਬਾਨੀ ਤੇ ਅਡਾਨੀ ਦੀ ਗੋਦ ਵਿੱਚ ਸੁੱਤੀ ਪਈ ਭਾਜਪਾ ਸਰਕਾਰ ਨੂੰ ਨੀਂਦ ਤੋਂ ਜਾਗ ਆਵੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।