ਡੇਰਾ ਸ਼ਰਧਾਲੂਆਂ ਵੱਲੋਂ ਕੋਰੋਨਾ ਵਾਰੀਅਰਜ਼ ਦਾ ਸਨਮਾਨ

ਡੇਰਾ ਸ਼ਰਧਾਲੂਆਂ ਦੇ ਉਪਰਾਲੇ ਨੇ ਚੁੱਕਿਆ ਕੋਰੋਨਾ ਵਾਰੀਅਰਜ਼ ਦਾ ਮਨੋਬਲ: ਸਰਪੰਚ

ਵਿਜੈ ਸਿੰਗਲਾ, ਭਵਾਨੀਗੜ। ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈਲਫੇਅਰ ਫੋਰਸ ਵਿੰਗ ਪਿੰਡ ਬਲਿਆਲ ਦੇ ਸੇਵਾਦਾਰਾਂ ਵੱਲੋਂ ਪਿੰਡ ਦੀ ਸਰਕਾਰੀ ਡਿਸਪੈਂਸਰੀ ਵਿਖੇ ਅੱਜ ਕੋਰੋਨਾ ਮਹਾਂਮਾਰੀ ਵਿੱਚ ਫਰੰਟ ਲਾਇਨ ’ਤੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਕੰਮ ਕਰਨ ਵਾਲੇ ਸਿਹਤ ਕਰਮਚਾਰੀਆਂ ਫਰੰਟ ਲਾਇਨ ਕੋਰੋਨਾ ਵਾਰੀਅਰਜ਼ ਨੂੰ ਸਲੂਟ ਕਰਕੇ ਫਲਾਂ ਦੀਆਂ ਟੋਕਰੀਆਂ ਵੰਡ ਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਪਿੰਡ ਦੀ ਡਿਸਪੈਂਸਰੀ ਵਿਖੇ ਸਿਹਤ ਮੁਲਾਜ਼ਮ ਪ੍ਰਾਣ ਨਾਥ ਤੇ ਮੋਨਿਕਾ ਸ਼ਰਮਾ ਨੇ ਕਿਹਾ ਕਿ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਵੱਲੋਂ ਸਿਹਤ ਕਰਮਚਾਰੀਆਂ ਨੂੰ ਸਨਮਾਨਿਤ ਕਰਨਾ ਇੱਕ ਬੇਹੱਦ ਸ਼ਲਾਘਾਯੋਗ ਉਪਰਾਲਾ ਹੈ , ਜੋ ਕਿ ਕੋਰੋਨਾ ਦੀ ਬਿਮਾਰੀ ਵਿੱਚ ਕੰਮ ਕਰਨ ਵਾਲੇ ਕਰਮਚਾਰੀਆਂ ਦੀ ਹੌਂਸਲਾ ਅਫਜਾਈ ਵਿੱਚ ਵਾਧਾ ਕਰੇਗਾ।

ਇਸ ਮੌਕੇ ਵਿਸ਼ੇਸ ਤੌਰ ’ਤੇ ਪਹੁੰਚੇ ਪਿੰਡ ਦੇ ਸਰਪੰਚ ਅਮਰੇਲ ਸਿੰਘ ਮੇਲੀ ਨੇ ਕਿਹਾ ਕਿ ਡੇਰਾ ਸੱਚਾ ਸੌਦਾ ਵੱਲੋਂ ਕੋਰੋਨਾ ਦੀ ਮਹਾਂਮਾਰੀ ਵਿੱਚ ਫਰੰਟ ਲਾਇਨ ’ਤੇ ਕੰਮ ਕਰ ਰਹੇ ਵਿਭਾਗਾਂ ਦੇ ਕਰਮਚਾਰੀਆਂ ਨੂੰ ਉਨ੍ਹਾਂ ਦਾ ਮਨੋਬਲ ਉੱਚਾ ਚੁੱਕਣ ਦੀ ਸਖਤ ਜ਼ਰੂਰਤ ਹੈ । ਇਸ ਦੀ ਪਹਿਲ ਕਦਮੀਂ ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ਵੱਲੋਂ ਅੱਜ ਸਰਕਾਰੀ ਡਿਸਪੈਂਸਰੀ ਵਿੱਚ ਆ ਕੇ ਉਨ੍ਹਾਂ ਨੂੰ ਸਲੂਟ ਕਰਕੇ ਜੋ ਫਲ ਵੰਡੇ ਗਏ ਹਨ, ਇਹ ਬਹੁਤ ਹੀ ਸ਼ਲਾਘਾਯੋਗ ਤੇ ਮਾਨਵਤਾ ਭਲਾਈ ਦਾ ਬਹੁਤ ਵੱਡਾ ਕਾਰਜ ਹੈ ਇਸ ਨਾਲ ਕਰਮਚਾਰੀਆਂ ਨੂੰ ਕੋਰੋਨਾ ਦੀ ਮਹਾਂਮਾਰੀ ਵਿੱਚ ਕੰਮ ਕਰਨ ਦੀ ਹੋਰ ਤਾਕਤ ਮਿਲੇਗੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।