ਸਾਡੇ ਨਾਲ ਸ਼ਾਮਲ

Follow us

14.9 C
Chandigarh
Friday, February 27, 2026
More
    Home Breaking News ਰੇਲ ਕੋਚ ਫੈਕਟਰ...

    ਰੇਲ ਕੋਚ ਫੈਕਟਰੀ ਕੋਲ ਲੱਗੀ ਭਿਆਨਕ ਅੱਗ

    ਅੱਗ ਨੇ 100 ਤੋਂ ਵੱਧ ਝੁੱਗੀਆਂ ਨੂੰ ਲਿਆ ਲਪੇਟ ’ਚ

    ਸੱਚ ਕਹੂੰ ਨਿਊਜ਼, ਕਪੂਰਥਲਾ। ਕਪੂਰਥਲਾ ਦੀ ਰੇਲ ਕੋਚ ਫੈਕਟਰੀ ਦੇ ਗੇਟ ਕੋਲ ਅੱਜ ਭਿਆਨਕ ਅੱਗ ਲੱਗ ਗਈ। ਇਹ ਅੱਗ ਇੱਥੇ ਸੜਕ ’ਤੇ ਬਣੀਆਂ ਤਕਰੀਬਨ 100 ਤੋਂ ਵੱਧ ਝੁੱਗੀਆਂ ਨੂੰ ਲੱਗੀ ਜਿੱਥੇ ਕਿ ਸੈਂਕੜੇ ਪਰਵਾਸੀ ਮਜ਼ਦੂਰ ਰਹਿੰਦੇ ਹਨ। ਜਿਵੇਂ ਹੀ ਇਹ ਅੱਗ ਲੱਗੀ, ਇਸ ਤੋਂ ਥੋੜ੍ਹੇ ਸਮੇਂ ਬਾਅਦ ਹੀ ਇਸ ਅੱਗ ਨੇ ਭਿਆਨਕ ਰੂਪ ਲੈ ਲਿਆ ਦੱਸਿਆ ਜਾ ਰਿਹਾ ਹੈ ਕਿ ਇਹ ਅੱਗ ਤਕਰੀਬਨ ਇਸ ਖੇਤਰ ’ਚ 2 ਕਿਲੋਮੀਟਰ ਤੱਕ ਫੈਲੀ ਹੋਈ ਹੈ।

    ਇਸ ਅੱਗ ਦੇ ਲੱਗਣ ਦੀ ਸੂਚਨਾ ਜਿਵੇਂ ਹੀ ਫਾਇਰ ਬ੍ਰਿਗੇਡ ਨੂੰ ਲੱਗੀ ਤਾਂ ਫਾਇਰ ਬਿ੍ਰਗੇਡ ਦੀਆਂ ਗੱਡੀਆਂ ਵੀ ਮੌਕੇ ’ਤੇ ਪਹੁੰਚ ਗਈਆਂ ਅਤੇ ਅੱਗ ਬੁਝਾਉਣ ’ਚ ਲੱਗ ਗਈਆਂ ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲਗਾਇਆ ਜਾ ਸਕਿਆ। ਦੱਸਿਆ ਜਾ ਰਿਹਾ ਹੈ ਕਿ ਇਸ ਜਗ੍ਹਾ ’ਤੇ ਪਿਛਲੇ ਸਾਲ ਵੀ ਅੱਗ ਲੱਗੀ ਸੀ ਜਿਸ ਨਾਲ ਕਾਫੀ ਨੁਕਸਾਨ ਹੋਇਆ ਸੀ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।