ਜ਼ਿਲ੍ਹਾ ਸਰਸਾ ’ਚ ਕੋਰੋਨਾ ਦੀ ਰਿਕਵਰੀ ਦਰ ਵਧ ਕੇ ਹੋਈ 89.89 ਫੀਸਦੀ

756 ਮਰੀਜ਼ ਹੋਏ ਸਿਹਤਮੰਦ, 193 ਮਿਲੇ ਕੋਰੋਨਾ ਪੀੜਤ

  • ਜ਼ਿਲ੍ਹੇ ’ਚ ਹੁਣ ਤੱਕ ਕੋਰੋਨਾ ਤੋਂ 383 ਜਣਿਆਂ ਦੀ ਮੌਤ ਹੋ ਚੁੱਕੀ ਹੈ

ਸੱਚ ਕਹੂੰ ਨਿਊਜ, ਸਰਸਾ। ਵੀਰਵਾਰ ਨੂੰ ਜ਼ਿਲ੍ਹੇ ’ਚ ਕੋਰੋਨਾ ਸੰਕਰਮਣ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਰਿਕਵਰੀ ਦਰ ਵੱਧ ਕੇ 89.89 ਫੀਸਦੀ ਹੋ ਗਈ ਹੈ ਅਤੇ 756 ਮਰੀਜ਼ ਠੀਕ ਹੋਏ ਹਨ ਜਦੋਂਕਿ 193 ਕੋਰੋਨਾ ਦੇ ਨਵੇਂ ਮਾਮਲੇ ਮਿਲੇ ਹਨ ਪਰ ਚਿੰਤਾ ਦੀ ਗੱਲ ਇਹ ਹੈ ਕਿ ਜ਼ਿਲ੍ਹੇ ’ਚ ਕੋਰੋਨਾ ਨਾਲ ਮਰਨ ਵਾਲਿਆਂ ਦਾ ਗਿਣਤੀ ਲਗਾਤਾਰ ਵਧ ਰਹੀ ਹੈ।

ਵੀਰਵਾਰ ਨੂੰ ਵੀ ਜ਼ਿਲ੍ਹੇ ’ਚ ਸੱਤ ਔਰਤਾਂ ਸਮੇਤ 13 ਜਣਿਆਂ ਦੀ ਕੋਰੋਨਾ ਨਾਲ ਮੌਤ ਹੋ ਗਈ ਕੋਰੋਨਾ ਤੋਂ ਹੁਣ ਤੱਕ 383 ਜਣਿਆਂ ਦੀ ਮੌਤ ਹੋ ਗਈ ਹੈ ਹੁਣ ਤੱਕ ਜ਼ਿਲ੍ਹੇ ਭਰ ਤੋਂ 360340 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜਿਨ੍ਹਾਂ ’ਚ 27673 ਦੀ ਰਿਪੋਰਟ ਪਾਜ਼ਿਟਿਵ ਆਈ ਹੈ।

ਜ਼ਿਲ੍ਹੇ ’ਚ 24877 ਮਰੀਜ਼ ਹੁਣ ਤੱਕ ਠੀਕ ਹੋ ਚੁੱਕੇ ਹਨ, ਜਦਕਿ 577 ਜਣਿਆਂ ਦੀ ਰਿਪੋਰਟ ਹਾਲੇ ਆਉਣੀ ਬਾਕੀ ਹੈ ਜ਼ਿਲ੍ਹੇ ’ਚ 2413 ਐਕਟਿਵ ਕੇਸ ਹਨ ਜਿਨ੍ਹਾਂ ’ਚੋਂ 1657 ਨੂੰ ਘਰਾਂ ’ਚ ਆਈਸੋਲੇਟ ਕੀਤਾ ਗਿਆ ਹੈ ਜਦਕਿ 253 ਮਰੀਜ਼ਾਂ ਨੂੰ ਹਸਪਤਾਲ ’ਚ ਦਾਖਲ ਕੀਤਾ ਗਿਆ ਹੈ ਇਨ੍ਹਾਂ ’ਚੋਂ 171 ਕੋਰੋਨਾ ਸੰਕਰਮਿਤਾਂ ਦਾ ਸਰਸਾ ਦੇ ਸਰਕਾਰੀ ਹਸਪਤਾਲ ’ਚ ਇਲਾਜ ਕੀਤਾ ਜਾ ਰਿਹਾ ਹੈ ਜਦਕਿ 82 ਮਰੀਜ਼ਾਂ ਦਾ ਨਿੱਜੀ ਹਸਪਤਾਲਾਂ ’ਚ ਇਲਾਜ ਚੱਲ ਰਿਹਾ ਹੈ ਜ਼ਿਲ੍ਹੇ ’ਚ ਹੁਣ ਤੱਕ ਕੋਰੋਨਾ ਤੋਂ 383 ਜਣਿਆਂ ਦੀ ਮੌਤ ਹੋ ਚੁੱਕੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।