ਮੋਹਾਲੀ,(ਕੁਲਵੰਤ ਕੋਟਲੀ)। ਮੋਹਾਲੀ ਦੇ ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ ਵਿੱਚ ਦਾਖਲੇ ਇਸ ਸਾਲ ਸਸ਼ਰੂ ਹੋ ਜਾਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਓਮ ਪਰਕਾਸ ਸੋਨੀ ਵੱਲੋਂ ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ ਦੇ ਨਿਰਮਾਣ ਕਾਰਜਾਂ ਦੀ ਸਮੀਖਿਆ ਲਈ ਵੱਖ ਵੱਖ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ ਗਿਆ।
ਮੈਡੀਕਲ ਕਾਲਜ ਲਈ ਲੋੜੀਂਦੇ ਮਾਹਰ ਡਾਕਟਰਾਂ ਦੀ ਭਰਤੀ ਪ੍ਰਕਿਰਿਆ ਛੇਤੀ ਤੋਂ ਛੇਤੀ ਮੁਕੰਮਲ ਕਰਨ ਦੀਆਂ ਸਖਤ ਹਦਾਇਤਾਂ ਕਰਦਿਆਂ ਮੈਡੀਕਲ ਸਿੱਖਿਆ ਮੰਤਰੀ ਨੇ ਕਿਹਾ ਕਿ ਐਨ ਐਮ ਸੀ ਦੀ ਟੀਮ ਦੇ ਦੌਰੇ ਤੋਂ ਪਹਿਲਾਂ ਸਟਾਫ, ਹਸਪਤਾਲ ਦੇ ਬੈਡ, ਮਸੀਨਾਂ, ਮੁੱਢਲਾ ਟਾਂਚਾ ਆਦਿ ਸਾਰੀਆਂ ਲੋੜੀਂਦੀਆਂ ਸਰਤਾਂ ਪੂਰੀਆਂ ਕੀਤੀਆਂ ਜਾਣ ਤਾਂ ਜੋ ਇਸ ਸੈਸਨ ਵਿੱਚ ਨਿਰਵਿਘਨ ਕਲਾਸਾਂ ਸੁਰੂ ਹੋਣ।
ਇਸ ਮੌਕੇ ਉਨ੍ਹਾਂ ਨੇ ਨਿਰਮਾਣ ਕਾਰਜਾਂ ਸਬੰਧੀ ਪ੍ਰਕਿਰਿਆ ਦੀ ਪ੍ਰਗਤੀ ਤੇਜ ਨਾ ਹੋਣ ਦਾ ਨੋਟਿਸ ਲੈਂਦਿਆਂ ਅਧਿਕਾਰੀਆਂ ਨੂੰ ਨਿਰਦੇਸ ਦਿੱਤੇ ਕਿ ਨਿਰਮਾਣ ਕਾਰਜਾਂ ਸਬੰਧੀ ਨਕਸੇ, ਖਾਸ ਕਰ ਕੇ ਦਾਖਲਾ ਗੇਟ ਅਤੇ ਪਾਰਕਿੰਗਜ ਦੇ ਨਕਸੇ, ਹਫਤੇ ਦੇ ਅੰਦਰ ਅੰਦਰ ਫਾਈਨਲ ਕਰ ਕੇ ਟੈਂਡਰ ਪ੍ਰਕਿਰਿਆ ਲਈ ਲੋਕ ਨਿਰਮਾਣ ਵਿਭਾਗ ਨੂੰ ਭੇਜੇ ਜਾਣ।
ਉਨ੍ਹਾਂ ਦੱਸਿਆ ਕਿ ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ 500 ਬੈੱਡਾਂ ਦਾ ਹੈ ਤੇ 300 ਬੈੱਡਾਂ ਦਾ ਹਸਪਤਾਲ ਪਹਿਲਾਂ ਹੀ ਇੱਥੇ ਚੱਲ ਰਿਹਾ ਹੈ ਤੇ 200 ਬੈੱਡ ਇਸ ਵਿੱਚ ਹੋਰ ਵਧਾਏ ਜਾਣੇ ਹਨ, ਜੋ ਛੇਤੀ ਹੀ ਵਧਾ ਦਿੱਤੇ ਜਾਣਗੇ। ਬਲੈਕ ਫੰਗਸ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਆਖਿਆ ਕਿ ਇਹ ਬਿਮਾਰੀ ਪੁਰਾਣੀ ਹੈ ਪਰ ਕੋਰੋਨਾ ਕਰਕੇ ਇਸ ਦਾ ਅਸਰ ਜਰੂਰ ਵਧਿਆ ਹੈ ਪਰ ਪੰਜਾਬ ਸਰਕਾਰ ਵੱਲੋਂ ਇਸ ਦੇ ਟਾਕਰੇ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ।ਕਰੋਨਾ ਸਬੰਧੀ ਵੀ ਪੰਜਾਬ ਵਿੱਚ ਕਰੀਬ 400 ਬੈੱਡ ਖਾਲੀ ਹਨ ਤੇ ਪੰਜਾਬ ਵਿੱਚ ਆਕਸੀਜਨ ਸਬੰਧੀ ਕੋਈ ਦਿੱਕਤ ਨਹੀਂ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।