ਕੋਰੋਨਾ ਦੇ ਚੱਲਦਿਆਂ ਸੀਬੀਐਸਈ ਬੋਰਡ ਦੀ 12ਵੀਂ ਦੀਆਂ ਪ੍ਰੀਖਿਆਵਾਂ ਰੱਦ

ਪ੍ਰਧਾਨ ਮੰਤਰੀ ਨੇ ਮੀਟਿੰਗ ’ਚ ਲਿਆ ਫੈਸਲਾ

ਨਵੀਂ ਦਿੱਲੀ। ਸੀਬੀਐਸਈ ਬੋਰਡ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਨੂੰ ਕੋਰੋਨਾ ਦੇ ਮੱਦੇਨਜ਼ਰ ਰੱਦ ਕਰ ਦਿੱਤਾ ਗਿਆ ਹੈ ਇਹ ਫੈਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਚ ਹੋਈ ਮੀਟਿੰਗ ਦੌਰਾਨ ਲਿਆ ਗਿਆ ਮੀਟਿੰਗ ’ਚ ਉਨ੍ਹਾਂ ਸੂਬਿਆਂ ਤੇ ਮਾਹਿਰਾਂ ਤੋਂ ਮਿਲੇ ਸੁਝਾਵਾਂ ’ਤੇ ਵਿਚਾਰ ਵਟਾਂਦਰਾ ਕਰਕੇ ਵੱਖ-ਵੱਖ ਬਦਲਾਂ ਸਬੰਧੀ ਦੱਸਿਆ ਗਿਆ।

ਵੀਡੀਓ ਕਾਨਫਰੰਸ ਰਾਹੀਂ ਹੋਈ ਮੀਟਿੰਗ ਦੌਰਾਨ ਕੇਂਦਰੀ ਮੰਤਰੀ ਅਮਿਤ ਸ਼ਾਹ, ਪ੍ਰਕਾਸ਼ ਜਾਵੜੇਕਰ, ਪਿਊਸ਼ ਗੋਇਲ, ਧਰਮਿੰਦਰ ਪ੍ਰਧਾਨ, ਨਿਰਮਲਾ ਸੀਤਾ ਰਮਨ ਮੌਜ਼ੂਦ ਸਨ ਇਸ ਤੋਂ ਇਲਾਵਾ ਕੇਂਦਰੀ ਸਿੱਖਿਆ ਮੰਤਰਾਲੇ ਦੇ ਕਈ ਸੀਨੀਅਰ ਅਧਿਕਾਰੀ ਵੀ ਇਸ ਮੀਟਿੰਗ ’ਚ ਸ਼ਾਮਲ ਹੋਏ ਦੱਸਣਯੋਗ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰ ਨੂੰ ਇੱਕ ਵਾਰ ਫਿਰ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ 12ਵੀਂ ਬੋਰਡ ਪ੍ਰੀਖਿਆ ਰੱਦ ਕਰਨ ਦੀ ਮੰਗ ਕੀਤੀ ਹੈ ਉਨ੍ਹਾਂ ਕਿਹਾ ਕਿ ਬੱਚਿਆਂ ਦਾ ਨਤੀਜਾ ਪਿਛਲੀ ਪਰਫਾਰਮਸ ਦੇ ਅਧਾਰ ’ਤੇ ਕੱਢਿਆ ਜਾਣਾ ਚਾਹੀਦਾ ਹੈ ਇਹ ਅਪੀਲ ਉਨ੍ਹਾਂ ਮੀਟਿੰਗ ਤੋਂ ਪਹਿਲਾਂ ਕੀਤੀ ਸੀ ਜਾਣ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।