ਟਰਾਂਸਪੋਰਟ ਮੰਤਰੀ ਨੇ ਆਟੋ ਰਿਕਸ਼ਾ ਚਾਲਕਾਂ ਨੂੰ ਦਿੱਤੀ ਵੱਡੀ ਰਾਹਤ

rickshaw drivers Sachkahoon

ਹੁਣ ਤਿੰਨ ਪਹੀਆ ਵਾਹਨਾਂ ’ਤੇ ਲਿਆ ਜਾਵੇਗਾ ਆਟੋ ਰਿਕਸ਼ਾ ਚਾਲਕਾਂ ਦਾ ਡਰਾਈਵਿੰਗ ਟੈਸਟ

  •  ਲਾਈਟ ਮੋਟਰ ਵਹੀਕਲ ਲਾਇਸੈਂਸ ਧਾਰਕ ਡਰਾਈਵਰਾਂ ਨੂੰ ਤੰਗ-ਪ੍ਰੇਸ਼ਾਨ ਨਾ ਕਰਨ ਦੇ ਆਦੇਸ਼

ਚੰਡੀਗੜ੍ਹ, (ਅਸ਼ਵਨੀ ਚਾਵਲਾ)। ਪੰਜਾਬ ਦੇ ਟਰਾਂਸਪੋਰਟ ਮੰਤਰੀ ਰਜੀਆ ਸੁਲਤਾਨਾ ਨੇ ਤਿੰਨ ਪਹੀਆ ਵਾਹਨ ਆਟੋ ਰਿਕਸਾ ਚਾਲਕਾਂ ਨੂੰ ਵੱਡੀ ਰਾਹਤ ਦਿੰਦਿਆਂ ਮੰਗਲਵਾਰ ਨੂੰ ਐਲਾਨ ਕੀਤਾ ਕਿ ਤਿੰਨ ਪਹੀਆ ਵਾਹਨ ਚਾਲਕ ਹੁਣ ਡਰਾਈਵਿੰਗ ਲਾਇਸੈਂਸ ਲੈਣ ਲਈ ਡਰਾਈਵਿੰਗ ਟੈਸਟ ਦੇਣ ਲਈ ਤਿੰਨ ਪਹੀਆ ਆਟੋ ਰਿਕਸਾ ਦੀ ਵਰਤੋਂ ਕਰ ਸਕਦੇ ਹਨ। ਇਸ ਤੋਂ ਪਹਿਲਾਂ ਥ੍ਰੀ-ਵ੍ਹੀਲਰ ਚਾਲਕਾਂ ਦਾ ਚਾਰ-ਪਹੀਆ ਵਾਹਨਾਂ ’ਤੇ ਟੈਸਟ ਲਿਆ ਜਾਂਦਾ ਸੀ।

ਉਹਨਾਂ ਸਾਰੀਆਂ ਇਨਫੋਰਸਮੈਂਟ ਅਥਾਰਟੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਜੇ ਕਿਸੇ ਥ੍ਰੀ-ਵ੍ਹੀਲਰ ਚਾਲਕ ਕੋਲ ਐੱਲ.ਐਮ.ਵੀ. (ਲਾਈਟ ਮੋਟਰ ਵਹੀਕਲ) ਡਰਾਈਵਿੰਗ ਲਾਇਸੈਂਸ ਹੈ ਤਾਂ ਉਸਨੂੰ ਤੰਗ-ਪ੍ਰੇਸਾਨ ਨਹੀਂ ਕੀਤਾ ਜਾਣਾ ਚਾਹੀਦਾ ਕਿਉਂਕਿ ਮੋਟਰ ਵਹੀਕਲ ਐਕਟ 1988 ਦੀਆਂ ਧਾਰਾਵਾਂ ਅਨੁਸਾਰ 3 ਪਹੀਆ ਵਾਹਨ ਆਟੋ ਰਿਕਸਾ ਨੂੰ ਲਾਈਟ ਮੋਟਰ ਵਾਹਨ ਵਿੱਚ ਸ੍ਰੇਣੀਬੱਧ ਕੀਤਾ ਗਿਆ ਹੈ।

ਡਿਜੀਟਲ ਲਾਇਸੈਂਸ / ਆਰ.ਸੀ ਅਤੇ ਵਾਹਨ ਸਬੰਧੀ ਹੋਰ ਦਸਤਾਵੇਜ ਡਿਜੀਟਲ ਫਾਰਮੈਟ ਵਿੱਚ ਮੰਨੇ ਜਾਣਗੇ ਯੋਗ : ਸਟੇਟ ਟਰਾਂਸਪੋਰਟ ਕਮਿਸ਼ਨਰ

ਸਟੇਟ ਟ੍ਰਾਂਸਪੋਰਟ ਕਮਿਸਨਰ ਡਾ. ਅਮਰਪਾਲ ਸਿੰਘ ਨੇ ਦੱਸਿਆ ਕਿ ਪੰਜਾਬ ਦੀਆਂ ਲਾਇਸੰਸਿੰਗ ਅਥਾਰਟੀਜ ਅਤੇ ਆਟੋਮੈਟਿਕ ਡਰਾਈਵਿੰਗ ਟੈਸਟ ਟਰੈਕਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਥ੍ਰੀ-ਵ੍ਹੀਲਰ ਚਾਲਕਾਂ ਨੂੰ ਲੋੜੀਂਦਾ ਡ੍ਰਾਇਵਿੰਗ ਲਾਇਸੈਂਸ ਬਨਵਾਉਣ ਜਾਂ ਰੀਨਿਊ ਕਰਵਾਉਣ ਲਈ ਡਰਾਈਵਿੰਗ ਟੈਸਟ ਦੇਣ ਲਈ ਤਿੰਨ ਪਹੀਆ ਵਾਹਨ ਦੀ ਵਰਤੋਂ ਕਰਨ ਦੀ ਆਗਿਆ ਦਿੱਤੀ ਜਾਵੇ।

ਉਹਨਾਂ ਦੱਸਿਆ ਕਿ ਸਾਰੀਆਂ ਇਨਫੋਰਸਮੈਂਟ ਅਥਾਰਟੀਆਂ ਨੂੰ ਨਿਰਦੇਸ ਦਿੱਤੇ ਗਏ ਹਨ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਐਲਐਮਵੀ (ਲਾਈਟ ਮੋਟਰ ਵਹੀਕਲ) ਡਰਾਈਵਿੰਗ ਲਾਇਸੈਂਸ ਧਾਰਕ ਕਿਸੇ ਵੀ ਥ੍ਰੀ-ਵ੍ਹੀਲਰ ਵਾਹਨ ਚਾਲਕ ਨੂੰ ਪ੍ਰੇਸਾਨ ਨਾ ਕੀਤਾ ਜਾਵੇ। ਮੋਟਰ ਵਹੀਕਲ ਐਕਟ 1988 ਦੀਆਂ ਧਾਰਾਵਾਂ ਤਹਿਤ ਆਟੋ ਰਿਕਸਾ ਨੂੰ ਲਾਈਟ ਮੋਟਰ ਵਹੀਕਲ ਵਿੱਚ ਸ੍ਰੇਣੀਬੱਧ ਕੀਤਾ ਗਿਆ ਹੈ ਕਿਉਂਕਿ ਵਾਹਨ ਦਾ ਕੁੱਲ ਵਜਨ 7500 ਕਿੱਲੋ ਤੋਂ ਵੱਧ ਨਹੀਂ ਬਣਦਾ। ਇਨ੍ਹਾਂ ਨਿਰਦੇਸਾਂ ਨਾਲ 1 ਲੱਖ ਤੋਂ ਵੱਧ ਆਟੋ ਰਿਕਸਾ ਚਾਲਕਾਂ ਨੂੰ ਲਾਭ ਹੋਵੇਗਾ।

ਰਾਜ ਟਰਾਂਸਪੋਰਟ ਕਮਿਸਨਰ ਵਲੋਂ ਇਨਫੋਰਸਮੈਂਟ ਏਜੰਸੀਆਂ ਨੂੰ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਜੇ ਕੋਈ ਵਿਅਕਤੀ ਭਾਰਤ ਸਰਕਾਰ ਦੀ ਐਮਪਰਿਵਾਹਨ ਐਪਲੀਕੇਸਨ ਜਾਂ ਭਾਰਤ ਸਰਕਾਰ ਦੀ ਡਿਜੀਲੋਕਰ ਐਪ ‘ਤੇ ਡਿਜੀਟਲ ਫਾਰਮੈਟ ਵਿੱਚ ਡਿਜੀਟਲ ਡਰਾਈਵਿੰਗ ਲਾਇਸੈਂਸ / ਵਾਹਨ ਦਾ ਰਜਿਸਟ੍ਰੇਸਨ ਸਰਟੀਫੀਕੇਟ ਅਤੇ ਹੋਰ ਦਸਤਾਵੇਜ ਪੇਸ ਕਰਦਾ ਹੈ ਤਾਂ ਉਸਨੂੰ ਪਿ੍ਰੰਟਿਡ ਦਸਤਾਵੇਜ ਪੇਸ ਕਰਨ ਦੀ ਜਰੂਰਤ ਨਹੀਂ ਹੈ। ਇਸ ਅਨੁਸਾਰ ਸਾਰੇ ਇਨਫੋਰਸਮੈਂਟ ਸਟਾਫ ਨੂੰ ਜਾਗਰੂਕ ਕੀਤਾ ਜਾ ਚੁੱਕਾ ਹੈ।

ਡਾ. ਅਮਰਪਾਲ ਨੇ ਅੱਗੇ ਦੱਸਿਆ ਕਿ ਜੇ ਇਨਫੋਰਸਮੈਂਟ ਸਟਾਫ ਵਲੋਂ ਡਿਜੀਟਲ ਫਾਰਮੈਟ ਵਿਚ ਦਸਤਾਵੇਜ ਪ੍ਰਵਾਨ ਨਾ ਕਰਨ ਦੀ ਸਿਕਾਇਤ ਉਨ੍ਹਾਂ ਤੱਕ ਪਹੁੰਚਦੀ ਹੈ ਤਾਂ ਅਜਿਹਾ ਕਰਨ ਵਾਲੇ ਸਟਾਫ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਡਿਜੀਟਲ ਦਸਤਾਵੇਜ ਹੋਣ ਨਾਲ ਚਲਾਨ ਕੱਟੇ ਜਾਣ ਦੀ ਗੁੰਜਾਇਸ ਵਿੱਚ ਅਸਰਦਾਰ ਢੰਗ ਨਾਲ ਕਮੀ ਆਵੇਗੀ ਅਤੇ ਲੋਕਾਂ ਨੂੰ ਬੇਲੋੜੀ ਪਰੇਸਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।