ਛੇਵੇਂ ਤਨਖ਼ਾਹ ਕਮਿਸ਼ਨ ਦੀ ਮਿਆਦ ਨੂੰ ਮਿਲਿਆ ਵਾਧਾ, 31 ਅਗਸਤ ਤੱਕ ਵਧਾਇਆ ਸਮਾਂ

 ਪੰਜਾਬ ਸਰਕਾਰ ਨੇ ਕੀਤਾ ਸੀ 1 ਜੁਲਾਈ ਤੋਂ ਲਾਗੂ ਕਰਨ ਦਾ ਵਾਅਦਾ

ਅਸ਼ਵਨੀ ਚਾਵਲਾ, ਚੰਡੀਗੜ। ਛੇਵੇਂ ਤਨਖ਼ਾਹ ਕਮਿਸ਼ਨ ਦੀ ਮਿਆਦ ਨੂੰ ਵਧਾਉਣ ਦਾ ਪੰਜਾਬ ਸਰਕਾਰ ਨੇ ਮੁੜ ਤੋਂ ਐਲਾਨ ਕਰ ਦਿੱਤਾ ਹੈ। ਹੁਣ 31 ਅਗਸਤ ਤੱਕ ਛੇਵੇਂ ਤਨਖ਼ਾਹ ਕਮਿਸ਼ਨ ਤੱਕ ਦਾ ਸਮਾਂ ਵਧਾ ਦਿੱਤਾ ਗਿਆ ਹੈ। ਜਿਸ ਕਰਕੇ ਮੁਲਾਜ਼ਮ ਜਥੇਬੰਦੀਆਂ ਵਿੱਚ ਰੋਸ ਜ਼ਾਹਿਰ ਕੀਤਾ ਜਾ ਰਿਹਾ ਹੈ ਕਿ ਸਰਕਾਰ ਵੱਲੋਂ ਬਜਟ ਸੈਸ਼ਨ ਦੌਰਾਨ 1 ਜੁਲਾਈ ਤੋਂ ਛੇਵਾਂ ਤਨਖ਼ਾਹ ਕਮਿਸ਼ਨ ਲਾਗੂ ਕਰਨ ਦਾ ਐਲਾਨ ਕੀਤਾ ਗਿਆ ਸੀ ਪਰ ਹੁਣ ਸਰਕਾਰ ਮੁੜ ਤੋਂ ਮੁੱਕਰਦੀ ਨਜ਼ਰ ਆ ਰਹੀ ਹੈ ਤਾਂ ਹੀ ਛੇਵੇਂ ਤਨਖ਼ਾਹ ਕਮਿਸ਼ਨ ਦੀ ਮਿਆਦ 31 ਅਗਸਤ ਤੱਕ ਵਧਾ ਦਿੱਤੀ ਗਈ ਹੈ।

ਪੰਜਾਬ ਦੇ ਮੁੱਖ ਸਕੱਤਰ ਵੱਲੋਂ ਜਾਰੀ ਕੀਤੇ ਗਏ ਇਨ੍ਹਾਂ ਆਦੇਸ਼ਾਂ ਵਿੱਚ ਕਿਸੇ ਵੀ ਕਾਰਨਾਂ ਦਾ ਕੋਈ ਜਿਕਰ ਨਹੀਂ ਕੀਤਾ ਗਿਆ ਕਿ ਆਖ਼ਰਕਾਰ ਕਮਿਸ਼ਨ ਦੀ ਰਿਪੋਰਟ ਫਾਈਨਲ ਹੋਣ ਤੋਂ ਬਾਅਦ ਵੀ ਇਸ ਦੀ ਮਿਆਦ ਵਿੱਚ ਵਾਧਾ ਕਿਉਂ ਕੀਤਾ ਗਿਆ ਹੈ। ਹੁਣ ਪੰਜਾਬ ਦੇ ਕਰਮਚਾਰੀਆਂ ਨੂੰ 31 ਅਗਸਤ ਤੱਕ ਇੰਤਜ਼ਾਰ ਕਰਨਾ ਪਵੇਗਾ, ਜਿਸ ਤੋਂ ਬਾਅਦ ਇਸ ਛੇਵੇਂ ਤਨਖ਼ਾਹ ਕਮਿਸ਼ਨ ਨੂੰ ਲਾਗੂ ਕਰਨ ਸਬੰਧੀ ਕੋਈ ਫੈਸਲਾ ਆ ਸਕਦਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।