ਸੇਵਾਦਾਰਾਂ ਨੂੰ ਪ੍ਰਮਾਤਮਾ ਇੰਨਾ ਕੁ ਬਲ ਦੇਵੇ ਕਿ ਇਹ ਸੇਵਾਦਾਰ ਦਿਨ ਦੁੱਗਣੀ ਅਤੇ ਰਾਤ ਚੋਗੁਣੀ ਤਰੱਕੀ ਕਰਨ : ਮਨੋਜ ਅਸੀਜਾ
ਮਲੋਟ, (ਮਨੋਜ)। ਬਲਾਕ ਮਲੋਟ ਦੀ ਸਾਧ-ਸੰਗਤ ਡੇਰਾ ਸੱਚਾ ਸੌਦਾ ਵੱਲੋਂ ਚਲਾਏ 135 ਮਾਨਵਤਾ ਭਲਾਈ ਕਾਰਜਾਂ ਤਹਿਤ ਹਮੇਸ਼ਾਂ ਹੀ ਲੋੜਵੰਦਾਂ ਦੀ ਪੁਕਾਰ ਸੁਣਦੀ ਹੈ ਅਤੇ ਵੱਧ ਚੜ੍ਹ ਕੇ ਮਾਨਵਤਾ ਭਲਾਈ ਦੇ ਕਾਰਜ ਕੀਤੇ ਜਾ ਰਹੇ ਹਨ। ਚਾਹੇ ਲੋੜਵੰਦ ਪਰਿਵਾਰ ਦੀ ਲੜਕੀ ਦੀ ਸ਼ਾਦੀ ਵਿੱਚ ਆਰਥਿਕ ਸਹਿਯੋਗ ਜਾਂ ਸਮਾਨ ਦਾ ਸਹਿਯੋਗ ਦੇਣਾ ਹੋਵੇ ਜਾਂ ਫੇਰ ਲੋੜਵੰਦ ਪਰਿਵਾਰ ਦਾ ਮਕਾਨ ਬਣਾ ਕੇ ਦੇਣਾ ਹੋਵੇ ਜਾਂ ਫੇਰ ਲੋੜਵੰਦ ਮਰੀਜ਼ ਦਾ ਇਲਾਜ ਕਰਵਾਉਣਾ ਹੋਵੇ। ਇਸ ਤਰ੍ਹਾਂ 135 ਮਾਨਵਤਾ ਭਲਾਈ ਕਾਰਜਾਂ ਵਿੱਚ ਬਲਾਕ ਮਲੋਟ ਦੀ ਸਾਧ-ਸੰਗਤ ਹਮੇਸ਼ਾਂ ਤਿਆਰ ਬਰ ਤਿਆਰ ਰਹਿੰਦੀ ਹੈ ਜਿਸ ਨਾਲ ਮਨੁੱਖਤਾ ਦਾ ਭਲਾ ਹੋ ਰਿਹਾ ਹੈ।
ਇਸੇ ਕੜੀ ਤਹਿਤ ਬਲਾਕ ਮਲੋਟ ਦੀ ਸਾਧ-ਸੰਗਤ ਵੱਲੋਂ ਐਤਵਾਰ ਨੂੰ ਡੇਰਾ ਸੱਚਾ ਸੌਦਾ ਸਾਂਝਾ ਧਾਮ ਮਲੋਟ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ। ਜਾਣਕਾਰੀ ਦਿੰਦਿਆਂ ਬਲਾਕ ਮਲੋਟ ਦੇ ਜਿੰਮੇਵਾਰ ਕੁਲਵੰਤ ਸਿੰਘ ਇੰਸਾਂ, ਰਮੇਸ਼ ਠਕਰਾਲ ਇੰਸਾਂ, ਅਮਰਜੀਤ ਸਿੰਘ ਬਿੱਟਾ ਇੰਸਾਂ, ਸੱਤਪਾਲ ਇੰਸਾਂ, ਸ਼ੰਭੂ ਇੰਸਾਂ, ਗੋਪਾਲ ਇੰਸਾਂ, ਪ੍ਰਦੀਪ ਇੰਸਾਂ, ਸੇਵਾਦਾਰ ਸ਼ੰਕਰ ਇੰਸਾਂ, ਮੋਹਿਤ ਭੋਲਾ ਇੰਸਾਂ, ਨਰਿੰਦਰ ਭੋਲਾ ਇੰਸਾਂ, ਰਿੰਕੂ ਬੁਰਜਾਂ ਇੰਸਾਂ, ਅਨਮੋਲ ਇੰਸਾਂ ਨੇ ਦੱਸਿਆ ਕਿ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲਦੇ ਹੋਏ ਹਰ ਮਹੀਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਜਾਂਦਾ ਹੈ ।
ਐਤਵਾਰ ਨੂੰ ਵੀ ਗਗਨ ਡੇਅਰੀ ਅਤੇ ਸੁਰੇਸ਼ ਗੋਇਲ ਦੇ ਪਰਿਵਾਰ ਦੇ ਸਹਿਯੋਗ ਨਾਲ 85 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਬਲਾਕ ਮਲੋਟ ਦੀ ਸਾਧ-ਸੰਗਤ ਚੱਲ ਰਹੇ ਕੋਰੋਨਾ ਦੌਰਾਨ ਕੋਰੋਨਾ ਵੈਕਸੀਨੇਸ਼ਨ ਕੈਂਪ ਲਗਾ ਕੇ ਪ੍ਰਸਾਸ਼ਨ ਦਾ ਸਹਿਯੋਗ ਕਰਦੇ ਹੋਏ ਲੋਕਾਂ ਨੂੰ ਵੈਕਸੀਨ ਲਗਵਾਉਣ ਲਈ ਪ੍ਰੇਰਿਤ ਕਰ ਰਹੀ ਹੈ ਅਤੇ ਬੀਤੇ ਦਿਨ ਵੀ ਸਾਧ-ਸੰਗਤ ਦੇ ਸਹਿਯੋਗ ਨਾਲ ਫਰੰਟ ਲਾਈਨ ਵਜੋਂ ਕੰਮ ਕਰ ਰਹੇ 125 ਕੋਰੋਨਾ ਵਾਰੀਅਰਜ਼ ਜਿੰਨ੍ਹਾਂ ਵਿੱਚ ਪੁਲਿਸ ਕਰਮਚਾਰੀ, ਡਾਕਟਰ, ਨਰਸਾਂ, ਐਂਬੂਲੈਂਸ ਡਰਾਈਵਰਾਂ ਅਤੇ ਹੋਰ ਸਿਹਤ ਵਿਭਾਗ ਦੇ ਸਟਾਫ਼ ਨੂੰ ਫਰੂਟ ਦੀਆਂ ਟੋਕਰੀਆਂ ਦੇ ਕੇ ਮਾਨ ਸਨਮਾਨ ਦਿੱਤਾ ਗਿਆ।
ਸਾਧ-ਸੰਗਤ ਦਿਨ ਰਾਤ ਸੇਵਾ ਕਾਰਜਾਂ ਵਿੱਚ ਜੁਟੀ ਹੋਈ ਹੈ : ਅਸੀਜਾ
ਬਲਾਕ ਮਲੋਟ ਦੀਆਂ ਸਮੂਹ ਸਮਾਜਸੇਵੀ ਅਤੇ ਧਾਰਮਿਕ ਜੱਥੇਬੰਦੀਆਂ ਦੇ ਕੋਆਰਡੀਨੇਟਰ ਮਨੋਜ ਅਸੀਜਾ ਨੇ ਕਿਹਾ ਕਿ ਬਲਾਕ ਮਲੋਟ ਦੀ ਸਾਧ-ਸੰਗਤ ਦਿਨ ਰਾਤ ਸੇਵਾ ਕਾਰਜਾਂ ਵਿੱਚ ਜੁਟੀ ਹੋਈ ਹੈ। ਕੋਰੋਨਾ ਕਾਲ ਦੇ ਇਸ ਸਾਲ ਦੌਰਾਨ ਪਹਿਲਾਂ ਸੇਵਾਦਾਰਾਂ ਵੱਲੋਂ ਸ਼ਹਿਰ ’ਚ ਸੈਨੇਟਾਈਜ਼ ਦੇ ਛਿੜਕਾਅ ਦੀ ਸੇਵਾ ਕੀਤੀ ਜਾ ਰਹੀ ਸੀ ਅਤੇ ਹੁਣ ਸਿਹਤ ਵਿਭਾਗ ਦੇ ਮੋਢੇ ਨਾਲ ਮੋਢਾ ਜੋੜ ਕੇ ਕੋਰੋਨਾ ਵੈਕਸੀਨੇਸ਼ਨ ਕੈਂਪ ਲਗਾ ਕੇ ਵੱਧ ਤੋਂ ਵੱਧ ਲੋਕਾਂ ਨੂੰ ਵੈਕਸੀਨ ਦੇ ਦਾਇਰੇ ਵਿੱਚ ਲਿਆਉਣ ਲਈ ਪ੍ਰੇਰਿਤ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੇਵਾਦਾਰਾਂ ਨੂੰ ਪ੍ਰਮਾਤਮਾ ਇੰਨਾ ਕੁ ਬਲ ਦੇਵੇ ਕਿ ਇਹ ਸੇਵਾਦਾਰ ਦਿਨ ਦੁੱਗਣੀ ਅਤੇ ਰਾਤ ਚੋਗੁਣੀ ਤਰੱਕੀ ਕਰਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।